ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 186ਵੀਂ ਬਰਸੀ ਅੱਜ ਗੁਰਦੁਆਰਾ ਯਾਦਗਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀਨਾਨਗਰ ਤੇ ਉਨ੍ਹਾਂ ਦੀ ਸ਼ਾਹੀ ਬਾਰਾਂਦਰੀ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਵਿਰਾਸਤੀ ਮੰਚ ਬਟਾਲਾ ਵੱਲੋਂ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਯਾਦਗਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀਨਾਨਗਰ ਦੇ ਸਹਿਯੋਗ ਨਾਲ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਬਾਬਾ ਲਖਵਿੰਦਰ ਸਿੰਘ ਦੇ ਕੀਰਤਨੀ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਭੇਜੇ ਗਏ ਢਾਡੀ ਜਥੇ ਗਿਆਨੀ ਜਗਦੀਸ਼ ਸਿੰਘ ਵਡਾਲਾ ਦੇ ਜਥੇ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਪ੍ਰਸੰਗ ਨੂੰ ਸੰਗਤਾਂ ਨਾਲ ਸਾਂਝਾ ਕੀਤਾ ਗਿਆ।

ਇਸ ਮੌਕੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਰਾਸਤੀ ਮੰਚ, ਬਟਾਲਾ ਦੇ ਸਰਪ੍ਰਸਤ ਐਡਵੋਕੇਟ ਐੱਚ.ਐੱਸ. ਮਾਂਗਟ ਨੇ ਕਿਹਾ ਕਿ ਵਿਰਾਸਤੀ ਮੰਚ ਬਟਾਲਾ ਦਾ ਟੀਚਾ ਇਸ ਇਤਿਹਾਸਕ ਇਮਾਰਤ ਨੂੰ ਮੁੜ ਸੁਰਜੀਤ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਆਪਣੇ ਕੌਮੀ ਨਾਇਕਾਂ ਨੂੰ ਯਾਦ ਰੱਖਣਾ ਅਤੇ ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲਣਾ ਸਾਡਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸ ਨੂੰ ਬਹੁਤ ਵੱਡੀ ਦੇਣ ਹੈ ਅਤੇ ਇੱਕ ਵਿਸ਼ਾਲ ਖ਼ਿੱਤੇ ਉੱਪਰ ਉਨ੍ਹਾਂ ਨੇ ਆਪਣੀ ਕਾਬਲੀਅਤ ਨਾਲ ਰਾਜ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਦੀਨਾਨਗਰ ਦੀ ਸ਼ਾਹੀ ਬਾਰਾਂਦਰੀ ਦੀ ਮੁਰੰਮਤ ਕਰਕੇ ਇਸ ਦੀ ਸ਼ਾਨ ਨੂੰ ਮੁੜ ਬਹਾਲ ਕਰਨਾ ਚਾਹੀਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਡਰੱਗ ਮਨੀ ਮਾਮਲੇ 'ਚ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਕਾਰਵਾਈ ਕੀਤੀ ਤੇਜ਼
NEXT STORY