ਜਲੰਧਰ (ਸੋਨੂੰ)— ਅੱਜ ਪੂਰੇ ਦੇਸ਼ ਭਰ ’ਚ ਧੂਮਧਾਮ ਨਾਲ ਮਹਾਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਮੰਦਿਰਾਂ ’ਚ ਭਗਤ ਭਗਵਾਨ ਸ਼ਿਵ ਦੀ ਪੂਜਾ ਕਰ ਰਹੇ ਹਨ ਅਤੇ ਬਮ-ਬਮ ਭੋਲੇ ਨਾਥ ਦੇ ਜੈਕਾਰੇ ਲਗਾ ਰਹੇ ਹਨ।
ਇਹ ਵੀ ਪੜ੍ਹੋ : Mahashivratri 2021: ਮਹਾਸ਼ਿਵਰਾਤਰੀ ’ਤੇ ਜ਼ਰੂਰ ਕਰੋ ਇਹ ਉਪਾਅ, ਪੂਰੀਆਂ ਹੋਣਗੀਆਂ ਸਾਰੀਆਂ ਮਨੋਕਾਮਨਾਵਾਂ
ਮਹਾਸ਼ਿਵਰਾਤਰੀ ਦੇ ਸ਼ੁੱਭ ਮੌਕੇ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੂਰੇ ਦੇਸ਼ ਵਾਸੀਆਂ ਨੂੰ ਇਸ ਤਿਉਹਾਰ ਦੀਆਂ ਵਧੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਫੇਸਬੁੱਕ ’ਤੇ ਪੋਸਟ ਪਾਉਂਦੇ ਹੋਏ ਲਿਖਿਆ, ‘‘ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ’ਤੇ ਤੁਹਾਨੂੰ ਸਾਰਿਆਂ ਹਾਰਦਿਕ ਸ਼ੁੱਭਕਾਮਨਾਵਾਂ।’’
ਇਹ ਵੀ ਪੜ੍ਹੋ : Mahashivratri 2021: ਜਾਣੋ ਕਿਉਂ ਮਨਾਇਆ ਜਾਂਦਾ ਹੈ ਭਗਵਾਨ ਸ਼ੰਕਰ ਜੀ ਦਾ ਪਿਆਰਾ ਦਿਨ ‘ਮਹਾਸ਼ਿਵਰਾਤਰੀ’
ਜ਼ਿਕਰਯੋਗ ਹੈ ਕਿ ਮਹਾਸ਼ਿਵਰਾਤੀ ਦੇ ਮੌਕੇ ’ਤੇ ਜਲੰਧਰ ਦੇ ਸ਼ਿਵਬਾੜੀ ਮੰਦਿਰ ਸਮੇਤ ਹੋਰ ਵੀ ਕਈ ਪ੍ਰਾਈਨ ਮੰਦਿਰਾਂ ’ਚ ਕਾਫ਼ੀ ਰੌਣਕਾਂ ਲੱਗੀਆਂ ਹੋਈਆਂ ਹਨ। ਭਗਤ ‘ਬਮ-ਬਮ ਭੋਲੇ’ ਦੇ ਜੈਕਾਰੇ ਲਗਾਉਂਦੇ ਹੋਏ ਭਗਵਾਨ ਸ਼ਿਵ ਭੋਲੇਨਾਥ ਦੀ ਪੂਜਾ ਅਰਾਧਨਾ ਕਰ ਰਹੇ ਹਨ। ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ ’ਤੇ ਲੰਗਰ ਵੀ ਲਗਾਏ ਗਏ ਹਨ।
ਇਹ ਵੀ ਪੜ੍ਹੋ : ਮਹਾਸ਼ਿਵਰਾਤਰੀ ਮੌਕੇ ਮੰਦਿਰਾਂ ’ਚ ਲੱਗੀਆਂ ਰੌਣਕਾਂ, ‘ਬਮ-ਬਮ ਭੋਲੇ’ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ (ਵੀਡੀਓ)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜਨਮ ਦਿਨ ’ਤੇ PM ਮੋਦੀ ਨੇ ਟਵੀਟ ਕਰ ਦਿੱਤੀ ਵਧਾਈ
NEXT STORY