ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਜ਼ਿਲ੍ਹੇ 'ਚ ਅੱਜ ਮਹਾਸ਼ਿਵਰਾਤਰੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਸ਼ਹਿਰ ਦੇ ਸਾਰੇ ਮੰਦਰਾਂ 'ਚ ਸਵੇਰ ਤੋਂ ਹੀ ਭਗਤਾਂ ਦੀ ਭਾਰੀ ਰੌਣਕ ਦੇਖਣ ਨੂੰ ਮਿਲ ਰਹੀ ਹੈ। ਸ਼ਰਧਾਲੂਆਂ ਵੱਲੋਂ ਭਗਵਾਨ ਸ਼ਿਵ ਅਤੇ ਮਾਤਾ ਪਾਰਵਤੀ ਦੀ ਪੂਜਾ ਅਰਚਨਾ ਕੀਤੀ ਜਾ ਰਹੀ ਹੈ ਅਤੇ ਸ਼ਿਵ ਭੋਲੇ ਦਾ ਗੁਣਗਾਨ ਕੀਤਾ ਜਾ ਰਿਹਾ ਹੈ। ਇਸ ਖ਼ਾਸ ਮੌਕੇ 'ਤੇ ਹਰਿਦੁਆਰ ਤੋਂ ਪੈਦਲ ਚੱਲ ਕੇ ਕਾਂਵੜ ਲੈ ਕੇ ਪਹੁੰਚੇ ਸ਼ਰਧਾਲੂਆਂ ਦਾ ਫਿਰੋਜ਼ਪੁਰ ਵਾਸੀਆਂ ਵੱਲੋਂ ਬਹੁਤ ਹੀ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ।
ਕਾਂਵੜੀਆਂ ਦੇ ਸਵਾਗਤ ਲਈ ਸ਼ਹਿਰ 'ਚ ਆਤਿਸ਼ਬਾਜ਼ੀ ਕੀਤੀ ਗਈ ਅਤੇ ਰੰਗਾਂ ਦੀ ਵਰਖਾ ਵੀ ਕੀਤੀ ਗਈ। ਹਰਿਦੁਆਰ ਤੋਂ ਲਿਆਂਦੇ ਗਏ ਪਵਿੱਤਰ ਜਲ ਨਾਲ ਕਾਂਵੜੀਆਂ ਵੱਲੋਂ ਸ਼ਿਵਲਿੰਗ ਦਾ ਅਭਿਸ਼ੇਕ ਕੀਤਾ ਗਿਆ। ਜ਼ਿਲ੍ਹੇ ਦੇ ਹਰ ਕੋਨੇ ਵਿੱਚ 'ਬਮ-ਬਮ ਭੋਲੇ' ਦੇ ਜੈਕਾਰੇ ਲਗਾਏ ਜਾ ਰਹੇ ਹਨ ਅਤੇ ਭਗਤਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਮਹਾਸ਼ਿਵਰਾਤਰੀ ਦੇ ਜਸ਼ਨਾਂ ਨੂੰ ਮੁੱਖ ਰੱਖਦਿਆਂ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਲੰਗਰ ਲਗਾਏ ਗਏ ਹਨ ਅਤੇ ਭੋਲੇ ਬਾਬਾ ਦਾ ਪ੍ਰਸਾਦ ਵੰਡਿਆ ਜਾ ਰਿਹਾ ਹੈ। ਭਗਤਾਂ ਵੱਲੋਂ ਆਪੋ-ਆਪਣੇ ਤਰੀਕੇ ਨਾਲ ਇਸ ਪਵਿੱਤਰ ਦਿਹਾੜੇ ਨੂੰ ਬਹੁਤ ਹੀ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ।
ਪੰਜਾਬ 'ਚ ਆਊਟਸੋਰਸ ਕੀਤੇ ਮੁਲਾਜ਼ਮਾਂ ਨੂੰ ਵੱਡੀ ਰਾਹਤ, ਰੈਗੂਲਰ ਕਰਨ ਦੇ ਹਾਈਕੋਰਟ ਨੇ ਦਿੱਤੇ ਹੁਕਮ
NEXT STORY