ਜਲੰਧਰ (ਬਿਊਰੋ) : ਸੰਯੁਕਤ ਕਿਸਾਨ ਮੋਰਚਾ ਦੀ ਮੈਂਬਰ ਮਹਿਲਾ ਕਿਸਾਨ ਯੂਨੀਅਨ ਨੇ ਦਿੱਲੀ ਪੁਲਸ ਵੱਲੋਂ ਕਿਸਾਨ ਅੰਦੋਲਨ ਨਾਲ ਸਬੰਧਤ ਪੰਜਾਬ ਦੇ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਾਉਣ ਦੀ ਸਖ਼ਤ ਨਿੰਦਾ ਕਰਦਿਆਂ ਇਸ ਘਟੀਆ ਹਰਕਤ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਸਿੱਧਾ ਦੋਸ਼ੀ ਠਹਿਰਾਇਆ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਾਲੇ ਕਾਨੂੰਨ ਵਾਪਸ ਲੈਣ ਵੇਲੇ ਅਤੇ ਕਿਸਾਨ ਅੰਦੋਲਨ ਨੂੰ ਮੁਲਤਵੀ ਕਰਾਉਣ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਖ਼ਿਲਾਫ਼ ਪੂਰੇ ਦੇਸ਼ 'ਚ ਦਰਜ ਮੁਕੱਦਮੇ ਵਾਪਸ ਲੈਣ ਦਾ ਕੀਤਾ ਵਾਅਦਾ ਨਹੀਂ ਨਿਭਾਇਆ ਗਿਆ।
ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ ਮੋਟਰ ਵ੍ਹੀਕਲ ਇੰਸਪੈਕਟਰ ਦਾ ਭਗੌੜਾ ਕਰਿੰਦਾ ਗ੍ਰਿਫ਼ਤਾਰ
ਬੁੱਧਵਾਰ ਇੱਥੇ ਇਕ ਬਿਆਨ ਵਿੱਚ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬਾ ਰਾਜਵਿੰਦਰ ਕੌਰ ਰਾਜੂ ਨੇ ਕਿਹਾ ਕਿ ਪਿਛਲੇ ਸਾਲ ਕਿਸਾਨ ਅੰਦੋਲਨ ਨੂੰ ਮੁਲਤਵੀ ਕਰਾਉਣ ਵੇਲੇ ਕੇਂਦਰ ਸਰਕਾਰ ਨੇ ਸਮੂਹ ਕਿਸਾਨਾਂ 'ਤੇ ਦੇਸ਼ ਭਰ ਵਿੱਚ ਦਰਜ ਮੁਕੱਦਮੇ ਵਾਪਸ ਲੈਣ ਦਾ ਵਾਅਦਾ ਕੀਤਾ ਸੀ ਪਰ ਇਸ ਦੇ ਬਾਵਜੂਦ ਕੇਂਦਰ ਦੇ ਇਸ਼ਾਰੇ 'ਤੇ ਕਿਸਾਨਾਂ ਦੇ ਵਾਰੰਟ ਜਾਰੀ ਕਰਾਉਣੇ ਮੋਦੀ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਦਾ ਪ੍ਰਗਟਾਵਾ ਹੈ, ਜਿਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਸੁੱਟਿਆ ਦੁੱਧ, ਮੁਲਜ਼ਮ ਗ੍ਰਿਫ਼ਤਾਰ
ਮਹਿਲਾ ਕਿਸਾਨ ਨੇਤਾ ਨੇ ਪੰਜਾਬ ਸਮੇਤ ਸਮੂਹ ਰਾਜ ਸਰਕਾਰਾਂ ਨੂੰ ਆਖਿਆ ਕਿ ਉਹ ਆਪੋ-ਆਪਣੇ ਰਾਜਾਂ ਵਿੱਚ ਅੰਦੋਲਨ ਦੌਰਾਨ ਕਿਸਾਨਾਂ 'ਤੇ ਦਰਜ ਕੀਤੇ ਮੁਕੱਦਮੇ ਤੁਰੰਤ ਵਾਪਸ ਲੈਣ, ਜਾਨਾਂ ਗਵਾਉਣ ਵਾਲੇ ਸ਼ਹੀਦ ਕਿਸਾਨਾਂ ਦੇ ਆਸ਼ਰਿਤ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਅਦਾ ਕਰਨ ਅਤੇ ਪਰਿਵਾਰ ਦੇ ਇਕ ਯੋਗ ਮੈਂਬਰ ਨੂੰ ਤਰਸ ਦੇ ਅਧਾਰ 'ਤੇ ਸਰਕਾਰੀ ਨੌਕਰੀ ਵੀ ਦੇਣ। ਬੀਬਾ ਰਾਜੂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਭਖਦੀਆਂ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਅਣਗੌਲੇ ਕੀਤੇ ਜਾਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਅਸੈਂਬਲੀ ਚੋਣਾਂ ਜਿੱਤਣ ਲਈ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਅਤੇ ਦਿੱਤੀਆਂ ਗਾਰੰਟੀਆਂ ਤੁਰੰਤ ਪੂਰੀਆਂ ਕੀਤੀਆਂ ਜਾਣ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਪਾਕਿਸਤਾਨ ਦੇ ਸਾਈਬਰ ਠੱਗਾਂ ਦੇ ਨਿਸ਼ਾਨੇ 'ਤੇ ਪੰਜਾਬੀ, 23 ਦਿਨਾਂ 'ਚ ਠੱਗੇ ਪੌਣੇ 2 ਕਰੋੜ ਰੁਪਏ
NEXT STORY