ਮਾਹਿਲਪੁਰ (ਜਸਵੀਰ)- ਮਾਹਿਲਪੁਰ ਸ਼ਹਿਰ ’ਚ ਬੀਤੀ ਰਾਤ ਅਣਪਛਾਤੇ ਖ਼ਾਲਿਸਤਾਨ ਦੇ ਸਮਰਥਕਾਂ ਵੱਲੋਂ ਕਈ ਕੰਧਾਂ ’ਤੇ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਿਖੇ ਗਏ। ਜਾਣਕਾਰੀ ਅਨੁਸਾਰ ਬੀਤੀ ਸਵੇਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਾਹਿਲਪੁਰ, ਸਰਕਾਰੀ ਹਸਪਤਾਲ ਮਾਹਿਲਪੁਰ ਦੀਆਂ ਦੋ ਕੰਧਾਂ, ਸ਼ਹੀਦਾਂ ਰੋਡ ’ਤੇ ਲੱਗੇ ਦੋ ਖੰਭਿਆਂ ਉੱਪਰ ਅਤੇ ਇਕ ਮੈਡੀਕਲ ਸਟੋਰ ਦੀ ਕੰਧ ’ਤੇ ਖ਼ਾਲਿਸਤਾਨੀ ਸਮਰਥਕਾਂ ਵੱਲੋਂ ਲਿਖੇ ਇਨ੍ਹਾਂ ਨਾਅਰਿਆਂ ਨੇ ਪੁਲਸ ਪ੍ਰਸ਼ਾਸਨ ਅਤੇ ਖ਼ੁਫ਼ੀਆ ਮਹਿਕਮੇ ਦੀ ਕਾਰਗੁਜ਼ਾਰੀ ’ਤੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।
ਇਹ ਵੀ ਪੜ੍ਹੋ: ਹੁਸ਼ਿਆਰਪੁਰ: ਨਸ਼ੇ 'ਚ ਚੂਰ ਕਾਂਗਰਸੀ ਕੌਂਸਲਰ ਦੇ ਪੁੱਤਰ ਨੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
ਹਰਕਤ ’ਚ ਆਏ ਪੁਲਸ ਕਰਮਚਾਰੀਆਂ ਨੇ ਇਸ ਨੂੰ ਮਿਟਾਉਣਾ ਸ਼ੁਰੂ ਕਰਵਾਇਆ ਅਤੇ ਨੇੜਲੇ ਸਥਿਤ ਦੁਕਾਨਾਂ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਸਰਕਾਰੀ ਹਸਪਤਾਲ ਦੇ ਕੈਮਰੇ ਸ਼ਰਾਰਤੀ ਅਨਸਰਾਂ ਵੱਲੋਂ ਬੰਦ ਕਰ ਦਿੱਤੇ ਗਏ। ਇਸ ਸਬੰਧੀ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਕਿਸੇ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਹਾਲਤ ਵਿਚ ਮਾਹੌਲ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ। ਜਲਦੀ ਹੀ ਜਾਂਚ ਕਰਕੇ ਉਨ੍ਹਾਂ ਨੂੰ ਕਾਬੂ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਰਸਤੇ 'ਚ ਛਬੀਲ ਪੀਣ ਰੁਕੀਆਂ ਮਾਂ-ਧੀ ਨਾਲ ਵਾਪਰੀ ਅਣਹੋਣੀ ਨੇ ਪੁਆਏ ਵੈਣ, ਧੀ ਨੂੰ ਮਿਲੀ ਦਰਦਨਾਕ ਮੌਤ
ਇਥੇ ਦੱਸਣਯੋਗ ਹੈ ਕਿ ਖ਼ਾਲਿਸਤਾਨ ਦੇ ਨਾਅਰੇ ਲਿਖੇ ਜਾਣ ਦਾ ਇਹ ਕੋਈ ਪਹਿਲਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ ਸਗੋਂ ਇਸ ਤੋਂ ਪਹਿਲਾਂ ਵੀ ਕਈ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਨਵਾਂਸ਼ਹਿਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਖ਼ਾਲਿਸਤਾਨ ਦੇ ਨਾਅਰੇ ਲਿਖੇ ਮਿਲੇ ਸਨ। ਇਸ ਤੋਂ ਪਹਿਲਾਂ ਵੀ ਬਲਾਚੌਰ ਦੇ ਭੁਲੇਖਾ ਚੌਕ, ਜਾਡਲਾ ਬੱਸ ਅੱਡਾ ਅਤੇ ਬੰਗਾ ਵਿਖੇ ਵੀ ਗਲਤ ਅਨਸਰਾਂ ਵੱਲੋਂ ਅਜਿਹੀ ਕਾਰਵਾਈ ਕਰਦੇ ਹੋਏ ਖ਼ਾਲਿਸਤਾਨ ਦੇ ਨਾਅਰੇ ਲਿਖੇ ਗਏ ਸਨ।
ਇਹ ਵੀ ਪੜ੍ਹੋ: ਘਰ 'ਚ ਵਿਛੇ ਸੱਥਰ, ਪਹਿਲਾਂ ਕੋਰੋਨਾ ਪੀੜਤ ਮਾਂ ਦਾ ਹੋਇਆ ਦਿਹਾਂਤ, ਫਿਰ ਸਸਕਾਰ ਉਪਰੰਤ ਪੁੱਤ ਨੇ ਵੀ ਤੋੜ ਦਿੱਤਾ ਦਮ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਸੁਖਬੀਰ ਬਾਦਲ ਦੇ ਵੱਡੇ ਐਲਾਨ
NEXT STORY