ਚੰਡੀਗੜ੍ਹ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐੱਸ. ਏ. ਐੱਸ. ਨਗਰ (ਮੋਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐੱਨ. ਡੀ. ਏ.) ਪ੍ਰੈਪਰੇਟਰੀ ਵਿੰਗ ਦੇ ਪਹਿਲੇ ਬੈਚ ਵਾਸਤੇ ਲਈ ਜਾਣ ਵਾਲੀ ਲਿਖ਼ਤੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ 'ਚ ਇਸ ਅਕਾਦਮਿਕ ਸੈਸ਼ਨ ਤੋਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 'ਚ ਨੈਸ਼ਨਲ ਡਿਫੈਂਸ ਅਕੈਡਮੀ (ਐੱਨ. ਡੀ. ਏ.) ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ।
ਇਸ ਫ਼ੈਸਲੇ ਨਾਲ ਰੱਖਿਆ ਸੇਵਾਵਾਂ ਵਿੱਚ ਕੁੜੀਆਂ ਨੂੰ ਮੌਕੇ ਪ੍ਰਦਾਨ ਕਰਨ ਦੇ ਮਾਮਲੇ 'ਚ ਪੰਜਾਬ ਮੋਹਰੀ ਸੂਬੇ ਵਜੋਂ ਬਰਕਰਾਰ ਹੈ। ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੇ ਡਾਇਰੈਕਟਰ ਮੇਜਰ ਜਨਰਲ ਜੇ. ਐੱਸ. ਸੰਧੂ (ਸੇਵਾਮੁਕਤ) ਨੇ ਦੱਸਿਆ ਕਿ 4 ਜੂਨ, 2023 ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਚੱਲ ਰਹੀ ਹੈ ਅਤੇ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 28 ਮਈ, 2023 ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਅਹਿਮ ਪਹਿਲ ਕਦਮੀ ਸੂਬੇ ਦੀਆਂ ਔਰਤਾਂ ਦੇ ਰੱਖਿਆ ਸੇਵਾਵਾਂ 'ਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਦੇ ਸੁਫ਼ਨੇ ਨੂੰ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਹੋਰ ਸਸ਼ੱਕਤ ਬਣਾਏਗੀ।
ਮੇਜਰ ਜਨਰਲ ਜੇ. ਐੱਸ. ਸੰਧੂ (ਸੇਵਾਮੁਕਤ) ਨੇ ਦੱਸਿਆ ਕਿ ਇਸ ਸਾਲ ਪਹਿਲੇ ਬੈਚ ਲਈ ਕੁੱਲ 10 ਕੁੜੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਐੱਨ. ਡੀ. ਏ ਪ੍ਰੈਪਰੇਟਰੀ ਕੋਰਸ ਲਈ ਅਪਲਾਈ ਕਰਨ ਦੀਆਂ ਚਾਹਵਾਨ ਕੁੜੀਆਂ ਨੇ 2023 'ਚ 10ਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਹੋਵੇ। ਇਸ ਕੋਰਸ ਲਈ ਗਿਆਰਵੀਂ ਜਮਾਤ 'ਚ ਪੜ੍ਹਦੀਆਂ ਕੁੜੀਆਂ ਵੀ ਅਪਲਾਈ ਕਰ ਸਕਦੀਆਂ ਹਨ ਪਰ ਉਨ੍ਹਾਂ ਦੀ ਜਨਮ ਮਿਤੀ 02 ਜੁਲਾਈ, 2006 ਤੋਂ ਪਹਿਲਾਂ ਦੀ ਨਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਕੋਲ ਪੰਜਾਬ ਦੀ ਵਸਨੀਕ ਹੋਣ ਦਾ ਸਬੂਤ ਵੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਇੰਸਟੀਚਿਊਟ 'ਚ ਚੁਣੀਆਂ ਜਾਣ ਵਾਲੀਆਂ ਕੁੜੀਆਂ ਦੀ ਸਿਖਲਾਈ ਸਮੇਤ ਰਹਿਣ-ਸਹਿਣ ਸਾਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
ਜਲ ਸਰੋਤ ਵਿਭਾਗ ਨੇ ਪਿਛਲੇ 9 ਮਹੀਨਿਆਂ 'ਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ : ਮੀਤ ਹੇਅਰ
NEXT STORY