ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਜ਼ਿਲ੍ਹਾ ਪੁਲਸ ਵੱਲੋਂ 5 ਮਾਰਚ 2026 ਨੂੰ ਸਰਾਫ ਦੇ ਘਰ ਹੋਈ ਲਗਭਗ 8 ਕਰੋੜ ਰੁਪਏ ਦੀ ਲੁੱਟ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਮਾਮਲੇ 'ਚ ਚਾਰ ਹੋਰ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ- ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ
ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਿਆ ਨੇ ਪੱਤਰਕਾਰਾਂ ਨੂੰ ਦੱਸਿਆ ਕਿ 5 ਮਾਰਚ 2026 ਨੂੰ ਜੇਲ੍ਹ ਰੋਡ ਸਥਿਤ ਪੁੱਡਾ ਕਲੋਨੀ ਦੇ ਵਸਨੀਕ ਵਰੁਣ ਸਰਾਫ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਪੰਜ ਤੋਂ ਛੇ ਹਥਿਆਰਬੰਦ ਵਿਅਕਤੀ ਸਵੇਰੇ ਉਸ ਦੇ ਘਰ ਵਿੱਚ ਦਾਖਲ ਹੋਏ ਅਤੇ ਪੂਰੇ ਪਰਿਵਾਰ ਨੂੰ ਬੰਦੀ ਬਣਾ ਲਿਆ। ਮੁਲਜ਼ਮਾਂ ਨੇ ਉਨ੍ਹਾਂ ਦੇ ਹੱਥ-ਪੈਰ ਬੰਨ੍ਹ ਕੇ ਬੰਦੂਕ ਦੀ ਨੋਕ ’ਤੇ ਤਿਜੋਰੀਆਂ ਵਿੱਚੋਂ ਨਕਦੀ ਅਤੇ ਗਹਿਣੇ ਲੁੱਟ ਲਏ। ਪਰਿਵਾਰ ਮੁਤਾਬਕ ਲੁਟੇਰੇ ਲਗਭਗ 8 ਕਰੋੜ ਰੁਪਏ ਦੀ ਨਕਦੀ, ਗਹਿਣੇ, ਮੋਬਾਈਲ ਫੋਨ ਅਤੇ ਕਾਰ ਵੀ ਲੈ ਗਏ ਸਨ।
ਇਹ ਵੀ ਪੜ੍ਹੋ- 28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ
ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਡਕੈਤੀ ਮਾਮਲੇ 'ਚ ਚਾਰ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਉਨ੍ਹਾਂ ਕੋਲੋਂ ਲਗਭਗ 2 ਕਰੋੜ 50 ਲੱਖ ਰੁਪਏ ਦੀ ਬਰਾਮਦੀ ਕੀਤੀ ਗਈ, ਜਿਨ੍ਹਾਂ ਵਿੱਚੋਂ 32 ਲੱਖ ਰੁਪਏ ਨਕਦ ਸਨ। ਹਾਲਾਂਕਿ ਮੁੱਖ ਦੋਸ਼ੀ ਪੁਲਸ ਦੇ ਹੱਥ ਨਹੀਂ ਲੱਗ ਰਿਹਾ ਸੀ, ਪਰ ਹੁਣ ਉਸ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ਼ ਗੋਲੀ ਪੁੱਤਰ ਕਸ਼ਮੀਰ ਸਿੰਘ, ਵਾਸੀ ਕੋਟਲੀ ਸੂਰਤ ਮੱਲੀ ਵਜੋਂ ਹੋਈ ਹੈ। ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ ਦੇ ਡਰਾਈਫਰੂਟ ਵਿਕਰੇਤਾਵਾਂ ਨੂੰ ਮਿਲੀ ਵੱਡੀ ਆਫਰ, ਹਰਿਆਣਾ ਸਰਕਾਰ ਨੇ ਕੀਤਾ ਐਲਾਨ
ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਪਹਿਲਾਂ ਹੀ 17 ਮਾਮਲੇ ਦਰਜ ਹਨ, ਜਿਨ੍ਹਾਂ 'ਚ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ, ਜਬਰੀ ਵਸੂਲੀ ਅਤੇ ਐੱਨ.ਡੀ.ਪੀ.ਐੱਸ ਐਕਟ ਨਾਲ ਸੰਬੰਧਿਤ ਮਾਮਲੇ ਸ਼ਾਮਲ ਹਨ। ਪੁਲਸ ਮੁਤਾਬਕ ਮੁਲਜ਼ਮ ਇੱਕ ਆਦਤਨ ਅਪਰਾਧੀ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਨੂੰ ਮਹੱਤਵਪੂਰਨ ਪ੍ਰਾਪਤੀ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ
ਐੱਸ.ਐੱਸ.ਪੀ. ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ ਅਤੇ ਲੁੱਟੀ ਗਈ ਰਕਮ ਬਾਰੇ ਗਲਤ ਜਾਣਕਾਰੀ ਦੇ ਰਿਹਾ ਹੈ। ਪੁਲਸ ਦਾ ਕਹਿਣਾ ਹੈ ਕਿ ਜ਼ਿਆਦਾਤਰ ਨਕਦੀ ਅਤੇ ਗਹਿਣੇ ਬਰਾਮਦ ਕਰ ਲਏ ਗਏ ਹਨ, ਜਦਕਿ ਪੀੜਤ ਪਰਿਵਾਰ ਵੱਲੋਂ ਦੱਸੀਆਂ ਗਈਆਂ ਕੁਝ ਰਕਮਾਂ ਦੀ ਪੁਸ਼ਟੀ ਹਜੇ ਜਾਂਚ ਹੇਠ ਹੈ। ਮਾਮਲਾ ਇਸ ਵੇਲੇ ਜਾਂਚ ਅਧੀਨ ਹੈ ਅਤੇ ਸੱਚਾਈ ਜਲਦੀ ਸਾਹਮਣੇ ਆਉਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਦੇਹ ਵਪਾਰ ਦੇ ਅੱਡੇ ਦਾ ਪਰਦਾਫ਼ਾਸ, 5 ਲੋਕ ਗ੍ਰਿਫ਼ਤਾਰ
NEXT STORY