ਮਾਛੀਵਾੜਾ ਸਾਹਿਬ (ਟੱਕਰ) : ਸਰਕਾਰੀ ਮੁੱਢਲੇ ਸਿਹਤ ਕੇਂਦਰ ਮਾਛੀਵਾੜਾ ਵਿਖੇ ਹੋਮਿਓਪੈਥਿਕ ਡਿਸਪੈਂਸਰੀ 'ਚ ਕੰਮ ਕਰਦੇ ਅਜੈਬ ਸਿੰਘ (53) ਦੀ ਬੀਤੀ ਸ਼ਾਮ ਸੜਕ ਹਾਦਸੇ 'ਚ ਮੌਤ ਹੋ ਗਈ। ਚਮਕੌਰ ਸਾਹਿਬ ਦੇ ਪਿੰਡ ਕਮਾਲਪੁਰ ਦੇ ਨਿਵਾਸੀ ਅਜੈਬ ਸਿੰਘ ਬੀਤੀ ਸ਼ਾਮ ਮੋਟਰਸਾਈਲ 'ਤੇ ਸਵਾਰ ਹੋ ਕੇ ਮਾਛੀਵਾੜਾ ਤੋਂ ਵਾਪਸ ਪਿੰਡ ਜਾ ਰਿਹਾ ਸੀ ਕਿ ਸਰਹਿੰਦ ਨਹਿਰ ਦੇ ਪਵਾਤ ਪੁਲ ਨੇੜ੍ਹੇ ਸੜਕ 'ਤੇ ਖੜ੍ਹੇ ਟਰੱਕ ਪਿੱਛੇ ਉਸ ਦਾ ਮੋਟਰਸਾਈਕਲ ਜਾ ਟਕਰਾਇਆ। ਅਜੈਬ ਸਿੰਘ ਜਦੋਂ ਚਮਕੌਰ ਸਾਹਿਬ ਹਸਪਤਾਲ 'ਚ ਲਿਆਂਦਾ ਗਿਆ ਤਾਂ ਉਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਦਰਸ਼ਨ ਲਾਲ ਵਲੋਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਗਈ ਅਤੇ ਟਰੱਕ ਚਾਲਕ ਹਰਜਿੰਦਰ ਸਿੰਘ ਵਾਸੀ ਕਕਰਾਲਾ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ। ਮ੍ਰਿਤਕ ਆਪਣੇ ਪਿੱਛੇ 5 ਧੀਆਂ ਤੇ ਇੱਕ ਪੁੱਤਰ ਦਾ ਪਿਤਾ ਸੀ ਅਤੇ ਉਸ ਦੀ ਮੌਤ ਨਾਲ ਪਿੰਡ ਕਮਾਲਪੁਰ 'ਚ ਸੋਗ ਛਾ ਗਿਆ।
ਸਿਰਫ 4 ਸਮਰਥਕਾਂ ਨਾਲ ਉਮੀਦਵਾਰ ਭਰ ਸਕਣਗੇ ਨਾਮਜ਼ਦਗੀ ਪੱਤਰ
NEXT STORY