ਮੋਗਾ (ਕਸ਼ਿਸ਼ ਸਿੰਗਲਾ): ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਭਿੰਡਰ ਵਿਚ ਇਕ ਧਾਰਮਿਕ ਡੇਰੇ ਦੇ ਮੁੱਖ ਸੇਵਾਦਾਰ ਨੂੰ ਇਕ ਔਰਤ ਵੱਲੋਂ ਆਪਣੇ ਪਤੀ ਅਤੇ ਕੁਝ ਹੋਰਾਂ ਨਾਲ ਕਥਿਤ ਮਿਲੀਭੁਗਤ ਕਰ ਕੇ ਬਲੈਕਮੇਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਔਰਤ ਨੇ ਪਹਿਲਾਂ ਉਸ ਨੂੰ ਆਪਣੇ ਪ੍ਰੇਮ ਜਾਲ ਵਿਚ ਫਸਾਇਆ ਤੇ ਫਿਰ ਉਸ ਦੀ ਆਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੀ ਧਮਕੀ ਦੇ ਕੇ 10 ਲੱਖ ਰੁਪਏ ਮੰਗੇ। ਪੁਲਸ ਨੇ ਜਾਂਚ ਤੋਂ ਬਾਅਦ ਔਰਤ ਸਮੇਤ ਚਾਰ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਪੋਤੇ ਦੀ ਤਰੀਕ ਭੁਗਤਣ ਆਈ ਦਾਦੀ ਨਾਲ ਅਦਾਲਤ 'ਚ ਵਾਪਰੀ ਅਣਹੋਣੀ! ਮਚਿਆ ਚੀਕ-ਚਿਹਾੜਾ
ਇਸ ਮਾਮਲੇ ਸਬੰਧੀ ਮੋਗਾ ਧਰਮਕੋਟ ਦੇ ਥਾਣਾ ਮੁਖੀ ਇੰਸਪੈਕਟਰ ਨਵਦੀਪ ਸਿੰਘ ਭੱਟੀ ਨੇ ਦੱਸਿਆ ਕਿ ਬਲਦੇਵ ਸਿੰਘ ਨਾਂ ਦੇ ਇਕ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਮੋਗਾ ਦੇ ਪਿੰਡ ਲੋਹਗੜ੍ਹ ਵਿਚ ਸਥਿਤ ਡੇਰਾ ਬਾਬਾ ਰਾਮ ਦਿਆਲ ਸਮਾਧਾ ਤਹਿਲ ਦਾਸ ਉਦਾਸੀਨ ਡੇਰਾ ਸ੍ਰੀ ਚੰਦ ਮਹਾਰਾਜ ਜੀ ਵਿਚ ਮੁੱਖ ਸੇਵਾਦਾਰ ਦੇ ਤੌਰ 'ਤੇ ਡੇਰਾ ਚਲਾਉਂਦਾ ਸੀ। ਇਸੇ ਡੇਰੇ ਵਿਚ ਅਲਕਾ ਨਾਂ ਦੀ ਔਰਤ ਪਿਛਲੇ ਕੁਝ ਦਿਨਾਂ ਤੋਂ ਸੇਵਾ ਕਰਦੀ ਸੀ। ਕੁੱਝ ਦਿਨਾਂ ਤੋਂ ਉਕਤ ਔਰਤ ਨੇ ਬਲਦੇਵ ਸਿੰਘ ਨੂੰ ਆਪਣੇ ਜਾਲ ਵਿਚ ਫਸਾ ਲਿਆ ਅਤੇ ਫ਼ੋਨ ’ਤੇ ਅਸ਼ਲੀਲ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ।
ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਕਾਂਗਰਸ ਵੱਲੋਂ ਪੰਜਾਬ 'ਚ ਜਲਦੀ ਹੀ ਐਲਾਨੇ ਜਾਣਗੇ ਉਮੀਦਵਾਰ! ਇਨ੍ਹਾਂ ਨਾਂਵਾਂ 'ਤੇ ਲੱਗ ਸਕਦੀ ਹੈ ਮੋਹਰ
ਉਨ੍ਹਾਂ ਅੱਗੇ ਦੱਸਿਆ ਕਿ ਫ਼ੋਨ 'ਤੇ ਹੋਈ ਗੱਲਬਾਤ ਰਿਕਾਰਡ ਕਰ ਕੇ ਔਰਤ ਨੇ ਆਪਣੇ ਪਤੀ ਅਜਮੇਰ ਸਿੰਘ, ਜਗਦੇਵ ਸਿੰਘ, ਸੁਰਜੀਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਸੇਵਾਦਾਰ ਬਲਦੇਵ ਸਿੰਘ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਉਹ ਉਸ ਤੋਂ 10 ਲੱਖ ਰੁਪਏ ਦੀ ਮੰਗ ਕਰਨ ਲੱਗੇ ਅਤੇ ਪੈਸੇ ਨਾ ਦੇਣ ਤੇ ਫੋਨ ਤੇ ਹੋਈ ਗੱਲਬਾਤ ਦੀ ਰਿਕਾਰਡਿੰਗ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੀ ਧਮਕੀ ਦਿੱਤੀ। ਉਨ੍ਹਾਂ ਨੇ ਬਲਦੇਵ ਸਿੰਘ ਨਾਲ 3 ਲੱਖ 50 ਹਜ਼ਾਰ ਰੁਪਏ ਵਿਚ ਸਮਝੌਤੇ ਦੀ ਗੱਲ ਕੀਤੀ, ਪਰ 3 ਲੱਖ 50 ਹਜ਼ਾਰ ਰੁਪਏ ਲੈਣ ਤੋਂ ਬਾਅਦ ਵੀ ਮੁਲਜ਼ਮਾਂ ਨੇ ਬਲਦੇਵ ਸਿੰਘ ਨੂੰ ਡਰਾ ਧਮਕਾ ਕੇ 70 ਹਜ਼ਾਰ ਰੁਪਏ ਹੋਰ ਵਸੂਲ ਲਏ। ਬਲਦੇਵ ਸਿੰਘ ਦੀ ਸ਼ਿਕਾਇਤ 'ਤੇ ਜਾਂਚ ਕਰਨ ਉਪਰੰਤ ਅਲਕਾ, ਅਜਮੇਰ ਸਿੰਘ, ਜਗਦੇਵ ਸਿੰਘ, ਸੁਰਜੀਤ ਸਿੰਘ ਨੂੰ ਥਾਣਾ ਧਰਮਕੋਟ 'ਚ 384, 388, 506, 120ਬੀ ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਚਾਰਾਂ ਦੋਸ਼ੀਆਂ ਨੂੰ ਮੋਗਾ ਦੀ ਅਦਾਲਤ 'ਚ ਪੇਸ਼ ਕਰਕੇ 2 ਦਿਨ ਦੇ ਪੁਲਸ ਰਿਮਾਂਡ ਲੈਣ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ 'ਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ
NEXT STORY