ਅੰਮ੍ਰਿਤਸਰ (ਜ.ਬ)- ਦੋ ਦਿਨ ਪਹਿਲਾਂ ਛੇਹਰਟਾ ਦੇ ਇਕ ਗੁਰਦੁਆਰੇ ਨੇੜੇ ਵਰਿੰਦਰ ਸਿੰਘ ਦਾ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿਚ ਪੁਲਸ ਨੇ ਮੁੱਖ ਸ਼ੂਟਰ ਅਤੇ ਉਸ ਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇਕ ਪਿਸਤੌਲ ਵੀ ਬਰਾਮਦ ਕੀਤੀ ਗਈ ਹੈ। ਮੁੱਖ ਸ਼ੂਟਰ ਦੀ ਪਛਾਣ ਜੋਬਨਪ੍ਰੀਤ ਸਿੰਘ ਉਰਫ਼ ਜੋਬਨ ਵਜੋਂ ਹੋਈ ਹੈ ਜੋ ਕਿ ਪਿੰਡ ਫੱਤੂਪੁਰ, ਥਾਣਾ ਕੋਟਲੀ ਸੂਰਤ ਮੱਲ੍ਹੀ ਗੁਰਦਾਸਪੁਰ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਸਾਥੀ ਦੀ ਪਛਾਣ ਸੁਖਬੀਰ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਲਈ ਅਗਲੇ 7 ਦਿਨਾਂ ਦੀ ਭਵਿੱਖਬਾਣੀ! ਵਿਭਾਗ ਨੇ ਮੀਂਹ ਬਾਰੇ ਦਿੱਤੀ ਅਹਿਮ ਜਾਣਕਾਰੀ
ਜ਼ਿਕਰਯੋਗ ਹੈ ਕਿ ਪੁਲਸ ਨੇ ਇਸ ਮਾਮਲੇ ਵਿਚ ਦੋ ਹੋਰ ਮੁਲਜ਼ਮ ਗੁਰਲਾਲ ਸਿੰਘ ਅਤੇ ਉਸ ਦੀ ਪਤਨੀ ਪਰਮਜੀਤ ਕੌਰ ਨੂੰ ਪਹਿਲਾਂ ਹੀ ਪਿੰਡ ਛੱਬਾ, ਜ਼ਿਲਾ ਤਰਨਤਾਰਨ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਜ਼ਿਕਰਯੋਗ ਹੈ ਕਿ ਵਰਿੰਦਰ ਸਿੰਘ ਨੂੰ 18 ਨਵੰਬਰ ਨੂੰ ਸਵੇਰੇ 8 ਤੋਂ 8:30 ਵਜੇ ਦੇ ਵਿਚਕਾਰ ਗੁਰਦੁਆਰਾ ਛੇਹਰਟਾ ਸਾਹਿਬ ਤੋਂ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਤੋਂ ਬਾਅਦ ਵਾਪਸ ਆਉਂਦੇ ਸਮੇਂ ਮੋਟਰਸਾਈਕਲ ’ਤੇ ਸਵਾਰ ਦੋ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ। ਬਾਅਦ ਵਿਚ ਵੇਰਕਾ ਬਾਈਪਾਸ ’ਤੇ ਐਸਕਾਰਟ ਫੋਰਟਿਸ ਹਸਪਤਾਲ ਵਿਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਛੇਹਰਟਾ ਦੀ ਪੁਲਸ ਨੇ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਪੁਲਸ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਜੋਬਨਪ੍ਰੀਤ ਸਿੰਘ ਨੇ ਖੁਲਾਸਾ ਕੀਤਾ ਕਿ ਉਸ ਨੇ ਅਪਰਾਧ ਵਿਚ ਵਰਤੀ ਗਈ ਪਿਸਤੌਲ ਲੁਕਾਈ ਸੀ ਅਤੇ ਇਸ ਨੂੰ ਬਰਾਮਦ ਕਰਨ ਲਈ ਕਿਹਾ। ਪੁਲਸ ਉਸ ਨੂੰ ਦੱਸੇ ਗਏ ਸਥਾਨ ’ਤੇ ਲੈ ਗਈ। ਮੌਕੇ ’ਤੇ ਪਹੁੰਚਣ ਦੌਰਾਨ ਮੁਲਜ਼ਮ ਨੇ ਅਚਾਨਕ ਲੁਕਾਇਆ ਹੋਇਆ ਹਥਿਆਰ ਕੱਢਿਆ ਅਤੇ ਹੈੱਡ ਕਾਂਸਟੇਬਲ ਗੁਰਿੰਦਰ ਸਿੰਘ ’ਤੇ ਗੋਲੀ ਚਲਾ ਦਿੱਤੀ ਪਰ ਗੋਲੀ ਉਸ ਤੋਂ ਖੁੰਝ ਗਈ।
ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ ਚੱਲਣਗੀਆਂ ਸਪੈਸ਼ਲ ਐਕਸਪ੍ਰੈੱਸ ਟ੍ਰੇਨਾਂ, ਇਹ ਹੋਣਗੇ stoppage
ਇਸ ਦੇ ਜਵਾਬ ਵਿਚ ਇੰਸਪੈਕਟਰ ਲਵਪ੍ਰੀਤ ਸਿੰਘ ਨੇ ਪੁਲਸ ਪਾਰਟੀ ਦੀ ਰੱਖਿਆ ਲਈ ਆਪਣੀ ਸਰਵਿਸ ਪਿਸਤੌਲ ਤੋਂ ਗੋਲੀ ਚਲਾਈ, ਜਿਸ ਨਾਲ ਮੁਲਜ਼ਮ ਦੀ ਸੱਜੀ ਲੱਤ ਵਿੱਚ ਗੋਲੀ ਲੱਗੀ। ਜ਼ਖਮੀ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਮਾਮਲੇ ਦੇ ਮੁੱਖ ਮੁਲਜ਼ਮ ਨਿਸ਼ਾਨ ਸਿੰਘ ਨੇ ਇਨ੍ਹਾਂ ਸ਼ੂਟਰਾਂ ਨੂੰ ਵਿਦੇਸ਼ (ਦੁਬਈ) ਭੇਜਣ ਦਾ ਵਾਅਦਾ ਕਰ ਕੇ ਅਪਰਾਧ ਕਰਨ ਲਈ ਲੁਭਾਇਆ। ਪੁਲਸ ਨੇ ਹੋਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ: ਪਿਓ-ਧੀ ਦੀਆਂ ਸੜਕ 'ਤੇ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
ਮੁੱਖ ਸਕੱਤਰ ਸਿਨਹਾ ਤੇ DGP ਯਾਦਵ ਨੇ ਸ਼ਹੀਦੀ ਸਮਾਗਮ ਦੇ ਪ੍ਰਬੰਧਾਂ ਦਾ ਕੀਤਾ ਰੀਵਿਊ, ਦਿੱਤੇ ਸਖ਼ਤ ਹੁਕਮ
NEXT STORY