ਚੰਡੀਗੜ (ਅਸ਼ਵਨੀ)— ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲਿਆਂ ਵਿਚ ਡਿਪਟੀ ਕਮਿਸ਼ਨਰਾਂ ਦੀ ਸਰਪ੍ਰਸਤੀ ਹੇਠ ਚੱਲ ਰਹੀਆਂ ਗਊਸ਼ਾਲਾਵਾਂ ਦੇ ਪ੍ਰਬੰਧਨ ਤੇ ਸਾਂਭ-ਸੰਭਾਲ ਲਈ 2.20 ਕਰੋੜ ਰੁਪਏ ਜਾਰੀ ਕਰਨ ਵਾਸਤੇ ਪ੍ਰਵਾਨਗੀ ਦੇ ਦਿੱਤੀ ਹੈ। ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਦਾ ਮੰਤਵ ਸੂਬੇ ਵਿਚ ਆਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣਾ ਹੈ।
ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਸੂਬੇ 'ਚ 22 ਗਊਸ਼ਾਲਾਵਾਂ ਵਾਸਤੇ ਹਰੇਕ ਲਈ 10-10 ਲੱਖ ਰੁਪਏ ਪ੍ਰਵਾਨ ਕੀਤੇ ਹਨ। ਇਹ ਰਾਸ਼ੀ ਚਾਰੇ ਦੀ ਢੁੱਕਵੀ ਸਪਲਾਈ ਤੇ ਪਸ਼ੂਆਂ ਦੀ ਸਿਹਤ ਨੂੰ ਯਕੀਨੀ ਬਣਾਉਣ ਲਈ ਵਰਤੀ ਜਾਵੇਗੀ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ, ਸਥਾਨਕ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਨਾਲ ਮਿਲ ਕੇ ਆਵਾਰਾ ਪਸ਼ੂਆਂ ਨੂੰ ਇਨ੍ਹਾਂ ਗਊਸ਼ਾਲਾਵਾਂ ਵਿਚ ਰੱਖਣ ਲਈ ਪ੍ਰਬੰਧ ਕਰਨ ਵਾਸਤੇ ਆਖਿਆ ਹੈ।
ਦਿੱਲੀ ਦਾ ਬਾਸ ਕੌਣ? ਫੈਸਲਾ ਅੱਜ (ਪੜ੍ਹੋ 14 ਫਰਵਰੀ ਦੀਆਂ ਖਾਸ ਖਬਰਾਂ)
NEXT STORY