ਅੰਮ੍ਰਿਤਸਰ- ਅੰਮ੍ਰਿਤਸਰ ਦੇ ਮਜੀਠਾ 'ਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਅੱਜ 11 ਮੁਲਜ਼ਮਾਂ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਅਦਾਲਤ ਨੇ ਮੁਲਜ਼ਮਾਂ ਨੂੰ 2 ਦਿਨ ਦਾ ਪੁਲਸ ਰਿਮਾਂਡ ਦਿੱਤਾ ਸੀ, ਜਿਸ ਕਾਰਨ ਅੱਜ ਪੁਲਸ ਵੱਲੋਂ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਗਰਮੀ ਦਾ ਕਹਿਰ ਵਧਿਆ, ਸਿਹਤ ਵਿਭਾਗ ਵੱਲੋਂ ਐਡਵਾਈਜਰੀ ਜਾਰੀ
ਇਸ ਤੋਂ ਬਾਅਦ ਮਨਯੋਗ ਅਦਾਲਤ ਨੇ ਇਨ੍ਹਾਂ 11 ਮੁਲਜ਼ਮਾਂ ਨੂੰ 4 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਮੌਕੇ ਡੀ. ਐੱਸ. ਪੀ. ਮਨਿੰਦਰ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਤੋਂ ਹੋਰ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਹੁਣ ਤੱਕ 27 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ ਇਸ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ। ਇਸ ਮੌਕੇ ਪੁਲਸ ਅਧਿਕਾਰੀ ਨੇ ਕਿਹਾ ਕਿ ਮਹਿਲਾ ਨਿੰਦਰ ਕੌਰ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਬੇਹੋਸ਼ ਕਰ ਕੁੜੀ ਨਾਲ 3 ਨੌਜਵਾਨਾਂ ਨੇ ਟੱਪੀਆਂ ਹੱਦਾਂ, ਫਿਰ ਸਾਰੀ ਰਾਤ ਕਰਦਾ ਰਿਹਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਥੰਮਣ ਸਿੰਘ ਨਹਿਰ ਦੇ ਪੁਲ 'ਤੇ ਫਾਰਚੂਨਰ ਤੇ ਸਕਾਰਪੀਓ ਦੀ ਟੱਕਰ, ਇਕ ਦੀ ਮੌਤ
NEXT STORY