ਮੋਹਾਲੀ (ਜੱਸੀ) : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ’ਚ ਪੇਸ਼ੀ ਹੋਈ। ਮਜੀਠੀਆ ਨੂੰ ਨਾਭਾ ਜੇਲ੍ਹ ਪ੍ਰਸ਼ਾਸਨ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।
ਇਸ ਦੌਰਾਨ ਅਦਾਲਤ ’ਚ ਸਰਕਾਰੀ ਧਿਰ ਵੱਲੋਂ ਪ੍ਰੀਤ ਇੰਦਰ ਪਾਲ ਸਿੰਘ ਵਿਸ਼ੇਸ਼ ਸਰਕਾਰੀ ਵਕੀਲ ਤੇ ਮਨਜੀਤ ਸਿੰਘ ਪੇਸ਼ ਹੋਏ, ਜਦੋਂ ਕਿ ਬਿਕਰਮ ਸਿੰਘ ਮਜੀਠੀਆ ਵੱਲੋਂ ਐਡਵੋਕੇਟ ਐੱਚ. ਐੱਸ. ਧਨੋਆ ਪੇਸ਼ ਹੋਏ। ਅਦਾਲਤ ਵੱਲੋਂ ਬਿਕਰਮ ਮਜੀਠੀਆ ’ਤੇ ਦੋਸ਼ ਤੈਅ ਕਰਨ ਲਈ 26 ਨਵੰਬਰ ਦੀ ਤਾਰੀਖ਼ ਤੈਅ ਕੀਤੀ ਗਈ ਹੈ। ਪਿਛਲੀ ਪੇਸ਼ੀ ’ਤੇ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਚਲਾਉਣ ਦੀ ਮਨਜ਼ੂਰੀ ਦਿੱਤੀ ਗਈ ਸੀ।
ਪੰਜਾਬ ਅੰਦਰ ਜਾਣੋ 'ਆਬੋ ਹਵਾ' ਦੇ ਹਾਲਾਤ, ਦਿੱਲੀ ਦੇ ਮੁਕਾਬਲੇ...
NEXT STORY