ਅੰਮ੍ਰਿਤਸਰ (ਜਸ਼ਨ)- ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਨਸ਼ਿਆਂ ਦੇ ਮੁੱਦੇ ’ਤੇ ਉਨ੍ਹਾਂ ਦਾ ਨਾਂ ਲੈਣ ’ਤੇ ਉਨ੍ਹਾਂ ਵਿਰੁੱਧ ਦਾਇਰ ਮਾਣਹਾਨੀ ਦੇ ਕੇਸ ਵਿਚ ਬਿਕਰਮ ਮਜੀਠੀਆ ਸ਼ਨੀਵਾਰ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਹੋਏ। ਮਜੀਠੀਆ ਸ਼ਨੀਵਾਰ ਨੂੰ ਮਾਣਯੋਗ ਸੀ. ਜੀ. ਐੱਮ. ਅਮਿਤ ਮੱਲਣ ਦੀ ਅਦਾਲਤ ਵਿਚ ਪਹੁੰਚੇ, ਜਿੱਥੇ ‘ਆਪ’ ਦੇ ਸੀਨੀਅਰ ਆਗੂ ਸੰਜੇ ਸਿੰਘ ਦੇ ਵਕੀਲ ਪਰਮਿੰਦਰ ਸਿੰਘ ਸੇਠੀ, ਸਤਨਾਮ ਸਿੰਘ ਅਤੇ ਕੋਵਿੰਦ ਜੁਨੇਜਾ ਨੇ ਉਨ੍ਹਾਂ ਨੂੰ ਕੇਸ ਨਾਲ ਸਬੰਧਤ ਕਈ ਸਵਾਲ ਪੁੱਛੇ। ਇਸ ਪੇਸ਼ੀ ਦੌਰਾਨ ਵਕੀਲਾਂ ਨੇ ਕਰਾਸ ਐਗਜ਼ਾਮੀਨੇਸ਼ਨ ਕਰ ਕੇ ਕਈ ਸਵਾਲ ਵੀ ਪੁੱਛੇ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਬਾਜਵਾ, ਸਿੱਧੂ, ਮਜੀਠੀਆ ਤੇ ਸੁਖਬੀਰ ਬਾਦਲ ਨੂੰ ਸਟੇਜ ਤੋਂ ਕਰ ਦਿੱਤਾ ਚੈਲੰਜ
ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਆਸ਼ੀਸ਼ ਖੇਤਾਨ ਅਤੇ ਸੰਜੇ ਸਿੰਘ ਖਿਲਾਫ ਮਾਣਹਾਨੀ ਦਾ ਦਾਅਵਾ ਕੀਤਾ ਸੀ। ਅਦਾਲਤ ਨੇ ਬਿਆਨ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 4 ਮਈ ਨੂੰ ਤੈਅ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਤੋਂ ਜਲੰਧਰ ਜਾਣ ਵਾਲੇ Highway 'ਤੇ ਲੱਗਾ ਭਾਰੀ ਜਾਮ, ਵਾਹਨਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ (ਤਸਵੀਰਾਂ)
NEXT STORY