ਚੰਡੀਗੜ੍ਹ (ਵੈੱਬ ਡੈਸਕ): ਪਾਕਿਸਤਾਨੀ ਫ਼ੌਜ ਵੱਲੋਂ ਪੁੰਛ 'ਚ ਕੀਤੇ ਗਏ ਹਮਲੇ ਵਿਚ 3 ਸਿੰਘਾਂ ਦੀ ਸ਼ਹਾਦਤ 'ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮਜੀਠੀਆ ਨੇ ਪਾਕਿਸਤਾਨੀ ਫ਼ੌਜ ਵੱਲੋਂ ਨਾਗਰਿਕਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਨਿਖੇਧੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਬਰਨਾਲਾ ਦੇ ਰਿਹਾਇਸ਼ੀ ਇਲਾਕੇ 'ਚ ਧਮਾਕਾ! ਦੋ ਕਿੱਲੋਮੀਟਰ ਦੂਰ ਤਕ ਆਵਾਜ਼ ਸੁਣ ਸਹਿਮੇ ਲੋਕ
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੁੰਛ ਸ਼ਹਿਰ ਵਿਖੇ ਪਾਕਿਸਤਾਨੀ ਫ਼ੌਜ ਦੇ ਹਮਲੇ ਵਿਚ ਰਾਗੀ ਭਾਈ ਅਮਰੀਕ ਸਿੰਘ ਜੀ, ਸਾਬਕਾ ਫ਼ੌਜੀ ਅਮਰਜੀਤ ਸਿੰਘ ਅਤੇ ਦੁਕਾਨਦਾਰ ਰਣਜੀਤ ਸਿੰਘ ਦੀ ਸ਼ਹਾਦਤ ਦੀ ਖ਼ਬਰ ਨਾਲ ਮਨ ਨੂੰ ਗਹਿਰਾ ਦੁੱਖ ਪਹੁੰਚਿਆ। ਮਜੀਠੀਆ ਨੇ ਕਿਹਾ ਕਿ ਅਸੀਂ ਉਨ੍ਹਾਂ ਦੀ ਸ਼ਹਾਦਤ ਨੂੰ ਕੋਟਿ-ਕੋਟਿ ਨਮਨ ਕਰਦੇ ਹਾਂ ਅਤੇ ਪਰਿਵਾਰਾਂ ਦੇ ਨਾਲ ਪੂਰੀ ਹਮਦਰਦੀ ਪ੍ਰਗਟ ਕਰਦੇ ਹਾਂ। ਉਨ੍ਹਾਂ ਨੇ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਲਈ ਪਾਕਿਸਤਾਨੀ ਫ਼ੌਜ ਦੀ ਸਖ਼ਤ ਨਿੰਦਿਆ ਵੀ ਕੀਤੀ ਹੈ।
"ਪੁੰਛ ਸ਼ਹਿਰ ਵਿਖੇ ਪਾਕਿਸਤਾਨੀ ਫ਼ੌਜ ਦੇ ਹਮਲੇ ਵਿਚ ਰਾਗੀ ਭਾਈ ਅਮਰੀਕ ਸਿੰਘ ਜੀ, ਸਾਬਕਾ ਫ਼ੌਜੀ ਅਮਰਜੀਤ ਸਿੰਘ ਅਤੇ ਦੁਕਾਨਦਾਰ ਰਣਜੀਤ ਸਿੰਘ ਦੀ ਸ਼ਹਾਦਤ ਦੀ ਖ਼ਬਰ ਨਾਲ ਮਨ ਨੂੰ ਗਹਿਰਾ ਦੁੱਖ ਪਹੁੰਚਿਆ। ਅਸੀਂ ਉਨ੍ਹਾਂ ਦੀ ਸ਼ਹਾਦਤ ਨੂੰ ਕੋਟਿ-ਕੋਟਿ ਨਮਨ ਕਰਦੇ ਹਾਂ ਅਤੇ ਪਰਿਵਾਰਾਂ ਦੇ ਨਾਲ ਪੂਰੀ ਹਮਦਰਦੀ ਪ੍ਰਗਟ ਕਰਦੇ ਹਾਂ। ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਲਈ ਪਾਕਿਸਤਾਨੀ ਫ਼ੌਜ ਦੀ ਸਖ਼ਤ ਨਿੰਦਿਆ ਕਰਦੇ ਹਾਂ।"
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਛੁੱਟੀ ਦਾ ਐਲਾਨ! 3 ਦਿਨ ਬੰਦ ਰਹਿਣਗੇ ਸਕੂਲ-ਕਾਲਜ
ਦੱਸ ਦਈਏ ਕਿ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ 26 ਸੈਲਾਨੀ ਮਾਰੇ ਗਏ ਸਨ। ਇਸ ਮਗਰੋਂ ਭਾਰਤ ਨੇ ਅੱਤਵਾਦ ਖ਼ਿਲਾਫ਼ ਫ਼ੈਸਲਾਕੁੰਨ ਕਾਰਵਾਈ ਕਰਦਿਆਂ ਪਾਕਿਸਤਾਨ ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ 9 ਅੱਤਵਾਦੀ ਟਿਕਾਣਿਆਂ 'ਤੇ ਹਵਾਈ ਹਮਲਾ ਕੀਤਾ ਸੀ। ਇਸ ਦੌਰਾਨ ਭਾਰਤ ਨੇ ਕਿਸੇ ਵੀ ਫ਼ੌਜੀ ਜਾਂ ਨਾਗਰਿਕ ਨੂੰ ਨੁਕਸਾਨ ਨਹੀਂ ਪਹੁੰਚਾਇਆ। ਇਸ ਤੋਂ ਸਪਸ਼ਟ ਹੈ ਕਿ ਭਾਰਤ ਪਾਕਿਸਤਾਨ ਨਾਲ ਜੰਗ ਨਹੀਂ ਚਾਹੁੰਦਾ ਤੇ ਉਹ ਸਿਰਫ਼ ਅੱਤਵਾਦ ਖ਼ਿਲਾਫ਼ ਜੰਗ ਲੜ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪਰੇਸ਼ਨ ਸਿੰਦੂਰ' ਮਗਰੋਂ ਪੰਜਾਬ ਦੇ ਕਿਸਾਨਾਂ ਨੂੰ ਖ਼ਾਸ ਅਪੀਲ, ਪੜ੍ਹੋ ਸੁਨੀਲ ਜਾਖੜ ਦਾ ਬਿਆਨ
NEXT STORY