ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਕੇ ਰਿਹਾਈ ਦਾ ਰਾਹ ਪੱਧਰਾ ਕਰ ਕੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦਾ ਕੰਮ ਕਰਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਦੁਨੀਆਂ ਵਿਚ ਪੰਜਾਬੀਆਂ ਦੇ ਨਾਲ-ਨਾਲ ਗੁਰੂ ਨਾਨਕ ਨਾਮ ਲੇਵਾ ਸੰਗਤ ਇਹ ਮਹਿਸੂਸ ਕਰਦੀ ਹੈ ਕਿ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਵਿਚ ਦੇਰੀ ਇਸ ਕਰਕੇ ਹੋਈ, ਕਿਉਂਕਿ ਕੇਂਦਰ ਸਰਕਾਰ ਨੇ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਲਏ ਆਪਣੇ ਫ਼ੈਸਲੇ ’ਤੇ ਕਾਰਵਾਈ ਨਹੀਂ ਕੀਤੀ।
ਪੜ੍ਹੋ ਇਹ ਵੀ ਖ਼ਬਰ : SC ਦੇ ਫ਼ੈਸਲੇ ਨੂੰ ਲੈ ਕੇ SGPC ਪ੍ਰਧਾਨ ਧਾਮੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ, ਜਾਣੋ ਕੀ ਕੀਤੀ ਮੰਗ
ਉਨ੍ਹਾਂ ਨੇ ਕਿਹਾ ਕਿ ਭਾਈ ਰਾਜੋਆਣਾ ਪਿਛਲੇ 27 ਸਾਲਾਂ ਤੋਂ ਜੇਲ੍ਹ ’ਚ ਬੰਦ ਵਿਚ ਬੰਦ ਹਨ ਅਤੇ ਉਨ੍ਹਾਂ ਨੂੰ ਅੱਜ ਤੱਕ ਪੈਰੋਲ ਵੀ ਨਹੀਂ ਮਿਲੀ। ਉਨ੍ਹਾਂ ਨੇ ਆਪਣੀ ਉਮਰ ਕੈਦ ਦੀ ਸਜ਼ਾ ਪੂਰੀ ਕਰ ਲਈ ਹੈ, ਇਸ ਲਈ ਉਨ੍ਹਾਂ ਨੂੰ ਫੌਰੀ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਮਜੀਠੀਆ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਸਹੀ ਟਿੱਪਣੀ ਕੀਤੀ ਹੈ ਕਿ ਕੇਂਦਰ ਸਰਕਾਰ ਨੇ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਫ਼ੈਸਲਾ ਲੈਣ ਵਿਚ ਬੇਲੋੜੀ ਦੇਰੀ ਕੀਤੀ ਹੈ। ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰਨ ਵਾਲਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹਾ ਨਾ ਕਰਨ।
ਪੜ੍ਹੋ ਇਹ ਵੀ ਖ਼ਬਰ : ਜਨਾਨੀ ਨੇ ‘ਜੱਚਾ-ਬੱਚਾ ਵਾਰਡ ਦੇ ਬਾਹਰ ਫਰਸ਼ ’ਤੇ ਦਿੱਤਾ ਬੱਚੇ ਨੂੰ ਜਨਮ, ਪਰਿਵਾਰ ਨੇ ਲਾਏ ਲਾਪਰਵਾਹੀ ਦੇ ਦੋਸ਼
ਮਜੀਠੀਆ ਨੇ ਵਿਰੋਧੀ ਪਾਰਟੀਆਂ ’ਤੇ ਨਿਸ਼ਾਨੇ ਵਿੰਨ੍ਹਦੇ ਹੋਏ ਸਾਬਕਾ ਮੁੱਖ ਮੰਤਰੀ ਚੰਨੀ ’ਤੇ ਸ਼ਬਦੀ ਵਾਰ ਕੀਤਾ ਕਿ ਮੈਨੂੰ ਪਤਾ ਲੱਗਾ ਕਿ ਚੰਨੀ ਵਿਦੇਸ਼ ’ਚ ਅੱਖਾਂ ਦਾ ਆਪਰੇਸ਼ਨ ਕਰਵਾਉਣ ਲਈ ਗਏ ਹੋਏ ਹਨ, ਜਦਕਿ ਉਨ੍ਹਾਂ ਨੂੰ ਆਪਣੀ ਤੀਸਰੀ ਅੱਖ ਖੋਲ੍ਹਣ ਦੀ ਲੋੜ ਹੈ। ਚੰਨੀ ਪੰਜਾਬ ਵਾਪਸ ਆ ਜਾਣ, ਅੱਖਾਂ ਦਾ ਆਪਰੇਸ਼ਨ ਉਹ ਉਨ੍ਹਾਂ ਦਾ ਕਰਵਾ ਦੇਣਗੇ। ਆਮ ਆਦਮੀ ਪਾਰਟੀ ਦੀ ਸਰਕਾਰ ਫੇਲ ਸਰਕਾਰ ਹੈ। ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦੇ ਹੋਏ ਮਜੀਠੀਆ ਨੇ ਕਿਹਾ ਕਿ ਜਨਮ ਦਿਹਾੜੇ ਦੇ ਮੌਕੇ ’ਤੇ ਸ਼ਹੀਦ ਭਗਤ ਸਿੰਘ ਜੀ ਦੇ ਰੰਗ ਵਰਗੀ ਪੱਗ ਬੰਨ ਲੈਣ ਨਾਲ ਕੋਈ ਭਗਤ ਸਿੰਘ ਨਹੀਂ ਬਣ ਸਕਦਾ। ਅਖ਼ਬਾਰਾਂ ’ਚ ਭਗਤ ਸਿੰਘ ਜੀ ਦੀ ਤਸਵੀਰ ਦੇ ਹੇਠਾਂ ਮਾਨ ਆਪਣੀ ਤਸਵੀਰ ਲੱਗਾ ਕੇ ਲਿਖਵਾ ਰਹੇ ਹਨ ਸਾਡਾ ਕੰਮ ਬੋਲਦਾ ਹੈ, ਅਜਿਹਾ ਕਰਨ ਨਾਲ ਕੋਈ ਮਸਲਾ ਹਲ ਨਹੀਂ ਹੋ ਸਕਦਾ।
ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ਦੇ ਝਬਾਲ ’ਚ ਚੜ੍ਹਦੀ ਸਵੇਰ ਵਾਪਰੀ ਵਾਰਦਾਤ: ਪੁੱਤ ਨੇ ਪਿਓ ਦਾ ਗੋਲੀ ਮਾਰ ਕੀਤਾ ਕਤਲ
ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੇ ਕਿਸੇ ਮੁੱਦੇ ’ਤੇ ਧਿਆਨ ਨਹੀਂ ਦੇ ਰਹੀ। ਇਸ ਸਰਕਾਰ ਨੇ ਅਜੇ ਤੱਕ ਕਿਸਾਨਾਂ ਵਲੋਂ ਕੀਤੀਆਂ ਜਾਣ ਵਾਲੀਆਂ ਖ਼ੁਦਕੁਸ਼ੀਆਂ ਦੇ ਮੁੱਦੇ ’ਤੇ ਕੋਈ ਵਿਚਾਰ ਚਰਚਾ ਨਹੀਂ ਕੀਤੀ। ਕਿਸਾਨਾਂ ਨੂੰ ਮੁਆਵਜ਼ਾ ਦੇਣ, ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੇ ਬਾਰੇ ਵੀ ਵਿਚਾਰ ਚਰਚਾ ਨਹੀਂ ਕੀਤੀ। ਮਜੀਠੀਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਭਾਜਪਾ ਦਾ ਅਲਟਰਨੇਟਿਵ ਕਿਵੇਂ ਪੇਸ਼ ਕਰਨਾ, ਉਸ ਲਈ ‘ਆਪ’ ਸਰਕਾਰ ਵਿਧਾਨ ਸਭਾ ਦੀ ਵਰਤੋਂ ਕਰ ਰਹੀ ਹੈ।
ਪੰਜਾਬ ਵਿਧਾਨ ਸਭਾ 'ਚ ਰੌਲਾ ਪਾਉਂਦੇ ਵਿਰੋਧੀਆਂ ਨੂੰ ਬੋਲੇ ਸਰਬਜੀਤ ਮਾਣੂੰਕੇ, 'ਗਿੱਧਾ ਕਿਹੜੀ ਗੱਲ ਦਾ ਪਾਉਂਦੇ ਹੋ?
NEXT STORY