ਜ਼ੀਰਾ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਜ਼ੀਰਾ ਵਿਖੇ 'ਪੰਜਾਬ ਬਚਾਓ ਮੁਹਿੰਮ' ਤਹਿਤ ਅਯੋਜਿਤ ਵਿਸ਼ਾਲ ਮਹਾਂ-ਰੈਲੀ ਨੂੰ ਸੰਬੋਧਨ ਕਰਦਿਆਂ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਰਫ਼ ਸੱਤਾ ਹਥਿਆਉਣ ਲਈ ਪੰਜਾਬੀਆਂ ਨਾਲ ਬਹੁਤ ਵੱਡੇ-ਵੱਡੇ ਵਾਅਦੇ ਕੀਤੇ ਸਨ।
ਮਜੀਠੀਆ ਨੇ ਰੈਲੀ ਵਿੱਚ ਜੁੜੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਕੀਕਤ ਵਿੱਚ ਅੱਜ ਪੰਜਾਬ ਦਾ ਹਾਲ ਬਹੁਤ ਮਾੜਾ ਹੋ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਨੂੰ ਸਰਕਾਰ ਵੱਲੋਂ ਕੋਈ ਸਹੂਲਤਾਂ ਨਹੀਂ ਮਿਲ ਰਹੀਆਂ। ਉਨ੍ਹਾਂ ਭਗਵੰਤ ਮਾਨ ਦੇ ਪੁਰਾਣੇ ਬਿਆਨਾਂ 'ਤੇ ਚੋਟ ਕਰਦਿਆਂ ਕਿਹਾ ਕਿ ਚੋਣਾਂ ਵੇਲੇ ਕਿਹਾ ਗਿਆ ਸੀ ਕਿ ਪੰਜਾਬ ਵਿੱਚ ਗੋਰੇ ਨੌਕਰੀ ਕਰਨ ਆਉਣਗੇ ਪਰ ਅਸਲ ਵਿੱਚ ਨਾ ਕੋਈ ਗੋਰੇ ਪੰਜਾਬ 'ਚ ਨੌਕਰੀ ਕਰਨ ਆਏ ਅਤੇ ਨਾ ਹੀ ਸੂਬੇ ਵਿੱਚ ਕੋਈ ਨਵੀਂ ਇੰਡਸਟਰੀ ਲੱਗੀ ਹੈ।
ਸੂਬੇ ਦੀ ਸੁਰੱਖਿਆ ਸਥਿਤੀ ਬਾਰੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਿਨ-ਬ-ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸਾਰੇ ਦਾਅਵੇ ਖੋਖਲੇ ਸਾਬਤ ਹੋਏ ਹਨ ਅਤੇ ਪੰਜਾਬ ਅੱਜ ਇੱਕ ਗੰਭੀਰ ਪ੍ਰਸ਼ਾਸਨਿਕ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ।
ਇਸ ਮੌਕੇ ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਸੁਨਹਿਰੀ ਭਵਿੱਖ ਲਈ ਇਸ ਮੁਹਿੰਮ ਨਾਲ ਜੁੜਨ।
ਹਲਵਾਰਾ ਹਵਾਈ ਅੱਡੇ ਦੀਆਂ ਉਡਾਣਾਂ ਦਾ ਐਲਾਨ, ਨੇੜਲੇ ਇਲਾਕਿਆਂ ’ਚ ਜ਼ਮੀਨਾਂ ਦੇ ਭਾਅ ਚੜ੍ਹੇ ਚਰਮ 'ਤੇ
NEXT STORY