ਚੰਡੀਗੜ੍ਹ (ਮਨਜੋਤ)- ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਜੇਲ ਵਿਚੋਂ ਆਪਣਾ ਅਪਰਾਧਿਕ ਨੈੱਟਵਰਕ ਚਲਾਉਣ ਅਤੇ ਗੁਜਰਾਤ ਦੀ ਜੇਲ੍ਹ ਵਿਚੋਂ ਪਾਕਿਸਤਾਨ ਦੇ ਗੈਂਗਸਟਰ ਸ਼ਾਹਜ਼ਾਦ ਭੱਟੀ ਨੂੰ ਵੀਡੀਓ ਕਾਲ ਕਰ ਕੇ ਕੌਮੀ ਸੁਰੱਖਿਆ ਨਾਲ ਸਮਝੌਤਾ ਕਰਨ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇਣੇ ਚਾਹੀਦੇ ਹਨ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਲਾਰੈਂਸ ਨੇ ਕੌਮੀ ਸੁਰੱਖਿਆ ਨਾਲ ਸਮਝੌਤਾ ਕੀਤਾ ਹੋਵੇ। ਪਿਛਲੇ ਕਈ ਸਾਲਾਂ ਦੀਆਂ ਘਟਨਾਵਾਂ ਸੰਕੇਤ ਦਿੰਦੀਆਂ ਹਨ ਕਿ ਗੈਂਗਸਟਰ ਭਾਵੇਂ ਦਿੱਲੀ, ਪੰਜਾਬ ਜਾਂ ਗੁਜਰਾਤ ਦੀ ਕਿਸੇ ਵੀ ਜੇਲ ਵਿਚ ਰਹੇ, ਉਹ ਬਿਨਾਂ ਡਰ ਦੇ ਆਪਣਾ ਰਾਜ ਚਲਾਉਂਦਾ ਹੈ। ਕੇਂਦਰ ਸਰਕਾਰ ਨੂੰ ਇਸ ਦਿਸ਼ਾ ਵਿਚ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਇਹ ਖ਼ਬਰ ਵੀ ਪੜ੍ਹੋ - CM ਮਾਨ ਦੇ ਹੁਕਮਾਂ ਦਾ ਅਸਰ: ਸੂਬੇ ਦੇ ਪਹਿਲੇ ਸਵਾਗਤ ਤੇ ਸਹਾਇਤਾ ਕੇਂਦਰ ਦੀ ਹੋਈ ਸ਼ੁਰੂਆਤ
ਵੇਰਵੇ ਸਾਂਝੇ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਲਾਰੈਂਸ ਨੇ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬਹਿ ਕੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਕਤਲ ਕਰਵਾਇਆ। ਮਜੀਠੀਆ ਨੇ ਕਿਹਾ ਕਿ ਮੂਸੇਵਾਲਾ ਦੇ ਕਤਲ ਵਿਚ ਅਤਿ-ਆਧੁਨਿਕ ਹਥਿਆਰਾਂ ਦੀ ਵਰਤੋਂ ਹੋਈ, ਜੋ ਸਿਰਫ ਡਰੋਨਾਂ ਰਾਹੀਂ ਪਾਕਿਸਤਾਨ ਤੋਂ ਹੀ ਮੰਗਵਾਏ ਗਏ ਹੋਣਗੇ। ਮਜੀਠੀਆ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਜੇਲ੍ਹ ਵਿਚੋਂ ਆਪਣੀਆਂ ਅਪਰਾਧਿਕ ਸਰਗਰਮੀਆਂ ਚਲਾ ਰਿਹਾ ਹੈ। ਇਸ ਦਾ ਪਤਾ ਉਦੋਂ ਵੀ ਲੱਗਾ ਜਦੋਂ ਗੈਂਗਸਟਰ ਦੇ ਬਦਮਾਸ਼ਾਂ ਨੇ ਕੁਝ ਮਹੀਨੇ ਪਹਿਲਾਂ ਸਲਮਾਨ ਖਾਨ ਦੇ ਘਰ ’ਤੇ ਹਮਲਾ ਕਰ ਦਿੱਤਾ। ਉਨ੍ਹਾਂ ਕਿਹਾ ਲਾਰੈਂਸ ਬਿਸ਼ਨੋਈ ਲਗਾਤਾਰ ਸਲਮਾਨ ਖਾਨ ਨੂੰ ਧਮਕੀਆਂ ਦੇ ਰਿਹਾ ਹੈ ਤੇ ਉਸ ਨੇ ਉਸ ’ਤੇ ਅਣਗਿਣਤ ਹਮਲੇ ਕਰਵਾਉਣ ਦੀ ਯੋਜਨਾ ਘੜੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਗਰਮੀ ਦਾ ਕਹਿਰ ਜਾਰੀ! ਹੁਣ ਰਾਤ ਨੂੰ ਵੀ ਨਹੀਂ ਮਿਲ ਰਹੀ ਰਾਹਤ
ਹਾਲ ਹੀ ਵਿਚ ਲਾਰੈਂਸ ਨੇ ਗੁਜਰਾਤ ਜੇਲ੍ਹ ਵਿਚੋਂ ਪਾਕਿਸਤਾਨ ਦੇ ਗੈਂਗਸਟਰ ਸ਼ਾਹਜ਼ਾਦ ਭੱਟੀ ਨੂੰ ਵੀਡੀਓ ਕਾਲ ਕੀਤੀ, ਜਿਸ ਤੋਂ ਪਤਾ ਚੱਲਦਾ ਹੈ ਕਿ ਉਹ ਪਾਕਿਸਤਾਨ ਵਿਚ ਦੇਸ਼ ਵਿਰੋਧੀ ਅਨਸਰਾਂ ਦੇ ਸਰਗਰਮ ਸੰਪਰਕ ਵਿਚ ਹੈ। ਲਾਰੈਂਸ ਬਿਸ਼ਨੋਈ ਡਰੋਨ ਜਾਂ ਹੋਰ ਸਾਧਨਾਂ ਜ਼ਰੀਏ ਪਾਕਿਸਤਾਨ ਤੋਂ ਹਥਿਆਰ ਮੰਗਵਾਉਣ ਦੇ ਸਮਰੱਥ ਹੈ ਤੇ ਇਨ੍ਹਾਂ ਨੂੰ ਆਪਣਾ ਅਪਰਾਧਿਕ ਸਾਮਰਾਜ ਵਧਾਉਣ ਲਈ ਵਰਤਦਾ ਹੈ। ਇਹ ਕੌਮੀ ਸੁਰੱਖਿਆ ਲਈ ਸਿੱਧਾ ਖ਼ਤਰਾ ਹੈ ਤੇ ਇਸ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਗਾਤਾਰ ਤੀਜੇ ਦਿਨ ਵੀ ‘ਫ੍ਰੀ’ ਰਿਹਾ ਦੇਸ਼ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ
NEXT STORY