ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ 'ਚ ਜਿੱਥੇ ਇੱਕ ਪਾਸੇ ਡਾ. ਗਗਨਦੀਪ ਰੰਧਾਵਾ ਵਰਗੇ ਕਾਬਲ ਅਧਿਕਾਰੀਆਂ ਨੂੰ ਖ਼ੁਦਕੁਸ਼ੀ ਦੇ ਰਾਹ ਵੱਲ ਧੱਕਿਆ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਅੰਨਦਾਤਾ ਭਾਰੀ ਕਰਜ਼ੇ ਦੇ ਬੋਝ ਹੇਠ ਦਬ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦੌਰਾਨ ਕਿਹੋ ਜਿਹਾ ਰਹੇਗਾ
ਮਜੀਠੀਆ ਨੇ ਫਰੀਦਕੋਟ ਦੇ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਉਰਫ਼ ਜੋਰਾ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਇਨ੍ਹਾਂ ਕਿਸਾਨਾਂ ਨੇ ਰੇਲਗੱਡੀ ਹੇਠਾਂ ਆ ਕੇ ਆਪਣੀ ਜਾਨ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਅਜਿਹੀਆਂ ਦਰਦਨਾਕ ਖ਼ਬਰਾਂ ਹੁਣ ਰੋਜ਼ਾਨਾ ਦਾ ਹਿੱਸਾ ਬਣ ਗਈਆਂ ਹਨ। ਸਰਕਾਰ ਦੀਆਂ ਨੀਤੀਆਂ 'ਤੇ ਸਵਾਲ ਚੁੱਕਦਿਆਂ ਮਜੀਠੀਆ ਨੇ ਕਿਹਾ ਕਿ 1 ਅਪ੍ਰੈਲ 2022 ਨੂੰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਕਿਸਾਨਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਜੋ ਸਿਰਫ਼ ਇੱਕ 'ਅਪ੍ਰੈਲ ਫੂਲ' ਸਾਬਤ ਹੋਏ ਹਨ।
ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਬੁਰੀ ਖ਼ਬਰ ਨੇ ਵਿਛਾਏ ਸੱਥਰ, ਨੌਜਵਾਨ ਪੁੱਤ ਦੀ ਮੌਤ ਨੇ ਤੋੜਿਆ ਮਾਪਿਆਂ ਦਾ ਲੱਕ
ਉਨ੍ਹਾਂ ਕੇਜਰੀਵਾਲ ਨੂੰ 'ਝੂਠਾ ਲਫ਼ਾਫੇਬਾਜ਼' ਬੋਲਦਿਆਂ ਕਿਹਾ ਕਿ ਹੁਣ ਜਵਾਬਦੇਹੀ ਦਾ ਸਮਾਂ ਆ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਸਰਕਾਰ ਦੀ ਨੀਂਦ ਉਦੋਂ ਤੱਕ ਨਹੀਂ ਖੁੱਲ੍ਹੇਗੀ, ਜਦੋਂ ਤੱਕ ਹੋਰ ਕਿੰਨੀਆਂ ਹੀ ਕੀਮਤੀ ਜਾਨਾਂ ਚਲੀਆਂ ਨਹੀਂ ਜਾਂਦੀਆਂ? ਮਜੀਠੀਆ ਅਨੁਸਾਰ ਪੰਜਾਬ ਦੇ ਲੋਕ ਇਸ ਸਭ ਨੂੰ ਬੜੀ ਬਾਰੀਕੀ ਨਾਲ ਦੇਖ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਨਹੀਂ ਰੁਕੇਗੀ ਵੰਦੇ ਭਾਰਤ ਐਕਸਪ੍ਰੈੱਸ, ਰੇਲਵੇ ਬੋਰਡ ਨੇ ਕੀਤਾ ਵੱਡਾ ਬਦਲਾਅ
NEXT STORY