ਲੁਧਿਆਣਾ (ਮਹਿਰਾ) - ਪੰਜਾਬ ਦੇ ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਐੱਮ. ਪੀ. ਸੰਜੇ ਸਿੰਘ ਖਿਲਾਫ ਦਾਇਰ ਮਾਣਹਾਨੀ ਮਾਮਲੇ 'ਚ ਅੱਜ ਮਜੀਠੀਆ ਦੀ ਗਵਾਹੀ ਨਹੀਂ ਹੋ ਸਕੀ। ਬਿਕਰਮ ਸਿੰਘ ਮਜੀਠੀਆ ਅੱਜ ਜੁਡੀਸ਼ੀਅਲ ਮੈਜਿਸਟਰੇਟ ਜਗਜੀਤ ਸਿੰਘ ਦੀ ਅਦਾਲਤ 'ਚ ਨਹੀਂ ਪਹੁੰਚੇ ਪਰ ਉਨ੍ਹਾਂ ਦੇ ਵਕੀਲ ਨੇ ਉਨ੍ਹਾਂ ਵਲੋਂ ਅਦਾਲਤ 'ਚ ਸੀ. ਆਰ. ਪੀ. ਸੀ. ਦੀ ਧਾਰਾ 311 ਤਹਿਤ ਅਰਜ਼ੀ ਦਾਖਲ ਕਰ ਕੇ ਕਿਹਾ ਕਿ ਉਹ ਇਸ ਮਾਮਲੇ 'ਚ ਐਡੀਸ਼ਨਲ ਗਵਾਹੀ ਦੇਣਾ ਚਾਹੁੰਦੇ ਹਨ, ਜਿਸ 'ਤੇ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 17 ਫਰਵਰੀ ਤਕ ਟਾਲਦਿਆਂ ਸੰਜੇ ਸਿੰਘ ਦੇ ਵਕੀਲ ਨੂੰ ਇਸ 'ਤੇ ਆਪਣਾ ਜਵਾਬ ਦਾਖਲ ਕਰਨ ਨੂੰ ਕਿਹਾ। ਉਥੇ ਅਦਾਲਤ 'ਚ ਅੱਜ ਮਜੀਠੀਆ ਅਤੇ ਸੰਜੇ ਸਿੰਘ ਦੇ ਵਕੀਲਾਂ ਨੇ ਹਾਜ਼ਰੀ ਮੁਆਫੀ ਦੀ ਅਰਜ਼ੀ ਦਾਖਲ ਕੀਤੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਅਤੇ ਦੋਵਾਂ ਨੂੰ 17 ਫਰਵਰੀ ਨੂੰ ਅਦਾਲਤ 'ਚ ਪੇਸ਼ ਹੋਣ ਨੂੰ ਕਿਹਾ ਹੈ।
ਕੈਪਟਨ ਸਰਕਾਰ ਦੀ ਵਾਅਦਾਖਿਲਾਫੀ ਦੇ ਵਿਰੋਧ 'ਚ ਪ੍ਰਦਰਸ਼ਨ
NEXT STORY