ਹੁਸ਼ਿਆਰਪੁਰ/ਦਸੂਹਾ (ਅਮਰੀਕ, ਝਾਵਰ, ਨਾਗਲਾ)- ਹੁਸ਼ਿਆਰਪੁਰ ਦੇ ਦਸੂਹਾ 'ਚ ਪੁਲਸ ਨੇ ਇਕ ਫ਼ਿਲਮੀ ਸਟਾਈਲ ਵਿਚ ਐਨਕਾਊਂਟਰ ਨੂੰ ਅੰਜਾਮ ਦਿੱਤਾ। ਇਸ ਦੌਰਾਨ ਸੜਕ 'ਤੇ 6 ਫਾਇਰ ਹੋਏ, ਜਿਸ ਵਿੱਚ ਇਕ ਰਾਹ ਜਾਂਦਾ ਆਮ ਨਾਗਰਿਕ ਜ਼ਖ਼ਮੀ ਹੋ ਗਿਆ। ਉਸ ਦੀ ਬਾਂਹ 'ਚ ਗੋਲ਼ੀ ਲੱਗੀ ਹੈ। ਪੁਲਸ ਨੇ ਕਿਹਾ ਕਿ ਜ਼ਖ਼ਮੀ ਵਿਅਕਤੀ ਨੂੰ ਸਿਵਲ ਹਸਪਤਾਲ ਦਸੂਹਾ 'ਚ ਦਾਖ਼ਲ ਕਰਵਾਇਆ ਗਿਆ ਹੈ। ਉਸ ਦੀ ਪਛਾਣ ਮੁਹੰਮਦ ਰਵੀ ਵਜੋਂ ਹੋਈ ਹੈ। ਮੁਕਾਬਲੇ ਦੌਰਾਨ ਮੁਲਜ਼ਮ ਛੇ ਵਾਹਨਾਂ ਨੂੰ ਟੱਕਰ ਮਾਰ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ ਪਰ ਪੁਲਸ ਨੇ ਇਕ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਭਿਆਨਕ ਹਾਦਸੇ 'ਚ ਗਈ ਜਾਨ

ਦਸੂਹਾ ਦੇ ਬਲਗੜਾਂ ਚੌਕ ਵਿਚ ਸ਼ੁੱਕਰਵਾਰ ਸਵੇਰੇ ਗੋਲ਼ੀਆਂ ਚੱਲਣ ਨਾਲ ਲੋਕ ਦਹਿਸ਼ਤ ਵਿਚ ਆ ਗਏ। ਲੋਕਾਂ ਨੇ ਦੱਸਿਆ ਕਿ ਵ੍ਹਾਈਟ ਰੰਗ ਦੀ ਕਾਰ ਦੇ ਪਿੱਛੇ ਪੁਲਸ ਦੀ ਗੱਡੀ ਲੱਗੀ ਸੀ। ਪੁਲਸ ਕਾਰ 'ਤੇ ਪਿੱਛੇ ਤੋਂ ਫਾਇਰ ਕਰ ਰਹੀ ਸੀ। 200 ਮੀਟਰ ਦੀ ਦੂਰੀ 'ਤੇ ਪੁਲਸ ਦੀ ਗੱਡੀ ਤੋਂ ਇਕ ਤੋਂ ਬਾਅਦ ਇਕ ਛੇ ਗੋਲ਼ੀਆਂ ਚਲਾਈਆਂ ਗਈਆਂ। ਦੋਸ਼ੀ ਦੀ ਕਾਰ ਬਲਗੜ੍ਹਾਂ ਚੌਕ 'ਤੇ ਭੀੜ 'ਚ ਫਸ ਗਈ, ਜਿਸ ਕਾਰਨ ਉਨ੍ਹਾਂ ਨੇ ਛੇ ਕਾਰਾਂ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: ਦਹਿਲ ਜਾਣਾ ਸੀ ਪੰਜਾਬ! ਖ਼ਾਲੀ ਪਲਾਟ 'ਚੋਂ ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ
ਚੌਕ ਤੋਂ 200 ਮੀਟਰ ਅੱਗੇ ਪੁਲਸ ਨੇ ਉਨ੍ਹਾਂ ਦੀ ਕਾਰ ਨੂੰ ਘੇਰ ਲਿਆ ਪਰ ਤਿੰਨ ਲੋਕ ਕਾਰ ਵਿੱਚੋਂ ਨਿਕਲ ਕੇ ਭੱਜ ਗਏ, ਜਿਨ੍ਹਾਂ 'ਚ ਇਕ ਔਰਤ ਵੀ ਸ਼ਾਮਲ ਹੈ। ਪੁਲਸ ਨੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਅਜੇ ਤੱਕ ਮਾਮਲੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਨਾ ਹੀ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਬਾਰੇ ਕੁਝ ਕਿਹਾ ਗਿਆ ਹੈ। ਦਸੂਹਾ ਪੁਲਸ ਸਟੇਸ਼ਨ ਦਾ ਕਹਿਣਾ ਹੈ ਕਿ ਉਹ ਪੁੱਛਗਿੱਛ ਤੋਂ ਬਾਅਦ ਹੀ ਮਾਮਲੇ ਬਾਰੇ ਪੂਰੀ ਜਾਣਕਾਰੀ ਦੇਣਗੇ।

ਇਹ ਵੀ ਪੜ੍ਹੋ: ਪੰਜਾਬ ਦੇ 13 ਜ਼ਿਲ੍ਹਿਆਂ 'ਚ Alert ਜਾਰੀ! 30 ਨਵੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਸਾਬਕਾ DGP ਦੀ ਸਿਆਸਤ 'ਚ ਐਂਟਰੀ! ਇਸ ਪਾਰਟੀ 'ਚ ਹੋਏ ਸ਼ਾਮਲ
NEXT STORY