ਮੁਕੇਰੀਆਂ (ਬਲਬੀਰ)-ਨੈਸ਼ਨਲ ਹਾਈਵੇਅ ਜਲੰਧਰ-ਪਠਾਨਕੋਟ ’ਤੇ ਸਥਿਤ ਐੱਸ. ਪੀ. ਐੱਨ. ਚੈਰੀਟੇਬਲ ਹਸਪਤਾਲ ਨੇੜੇ ਸਥਾਨਕ ਸੁਰਿੰਦਰ ਫਿਲਿੰਗ ਸਟੇਸ਼ਨ ਦੇ ਸਾਹਮਣੇ ਇਕ ਸਕੂਲ ਬੱਸ ਵੱਲੋਂ ਸਕੂਟੀ ਨੂੰ ਟੱਕਰ ਮਾਰਨ ਕਾਰਨ ਇਕ ਵਿਦਿਆਰਥਣ ਦੀ ਮੌਤ ਹੋ ਗਈ ਅਤੇ ਤਿੰਨ ਲੋਕ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪੂਨਮ ਪਤਨੀ ਸ਼ਸ਼ੀ ਪਾਲ, ਵਾਸੀ ਬਧੂਪੁਰ ਹਾਲ ਵਾਸੀ ਮੁਕੇਰੀਆਂ ਬੀਤੇ ਦਿਨ ਸਵੇਰੇ ਆਪਣੇ ਪੁੱਤਰ ਅਭਿਜੋਤ (11), ਧੀ ਮਹਿਨਾਜ਼ (6) ਅਤੇ ਆਪਣੇ ਰਿਸ਼ਤੇਦਾਰ ਦੀ ਧੀ ਜੈਸ਼ਿਕਾ (13) ਪੁੱਤਰੀ ਦੀਪਕ, ਵਾਸੀ ਬਧੂਪੁਰ ਨੂੰ ਸਕੂਲ ਛੱਡਣ ਜਾ ਰਹੀ ਸੀ। ਜਿਵੇਂ ਹੀ ਉਹ ਉਕਤ ਘਟਨਾ ਵਾਲੀ ਥਾਂ ’ਤੇ ਪਹੁੰਚੀ, ਇਕ ਨਿੱਜੀ ਸਕੂਲ ਦੀ ਬੱਸ ਨੰਬਰ ਪੀ. ਬੀ. 07-ਏ. ਐੱਸ.-6747 ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੂਬਾ ਵਾਸੀਆਂ ਨੂੰ ਸਰਕਾਰ ਨੇ ਦਿੱਤੀ ਵੱਡੀ ਸਹੂਲਤ
ਜਿਸ ਕਾਰਨ ਸਕੂਟੀ ’ਤੇ ਸਵਾਰ ਔਰਤ ਅਤੇ ਤਿੰਨੋਂ ਬੱਚੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਇਲਾਜ ਲਈ ਸਿਵਲ ਹਸਪਤਾਲ ਮੁਕੇਰੀਆਂ ਲਿਜਾਇਆ ਗਿਆ। ਇਥੇ ਡਿਊਟੀ ’ਤੇ ਮੌਜੂਦ ਡਾਕਟਰਾਂ ਨੇ ਦੀਪਕ ਦੀ ਧੀ ਜੈਸ਼ਿਕਾ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਬਾਕੀ ਤਿੰਨ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਘਰ ਭੇਜ ਦਿੱਤਾ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਬੱਸ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਯਾਦ ਰਹੇ ਕਿ ਇਹ ਤਿੰਨੋਂ ਬੱਚੇ ਸੇਂਟ ਜੋਸਫ ਕਾਨਵੈਂਟ ਸਕੂਲ ਮੁਕੇਰੀਆਂ ਦੇ 8ਵੀਂ, 6ਵੀਂ ਅਤੇ ਯੂ. ਕੇ. ਜੀ. ਕਲਾਸ ਦੇ ਵਿਦਿਆਰਥੀ ਸਨ ਅਤੇ ਬੱਸ ਵੀ ਉਸੇ ਸਕੂਲ ਦੀ ਹੀ ਸੀ।

ਇਹ ਵੀ ਪੜ੍ਹੋ: ਜਲੰਧਰ 'ਚ ਕਤਲ ਕੀਤੀ ਕੁੜੀ ਦੇ ਮਾਮਲੇ 'ਚ ਵੱਡਾ ਐਕਸ਼ਨ! ASI ਮੰਗਤ ਰਾਮ ਨੂੰ ਨੌਕਰੀ ਤੋਂ ਕੀਤਾ ਗਿਆ ਡਿਸਮਿਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੱਚਿਆਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਨੂੰ ਜਾਰੀ ਹੋਏ ਨਵੇਂ ਹੁਕਮ
NEXT STORY