ਫਤਿਹਗੜ੍ਹ ਸਾਹਿਬ (ਜਗਦੇਵ)- ਪਿਛਲੇ ਕਈ ਦਿਨਾਂ ਤੋਂ ਪੈ ਰਹੀ ਧੁੰਦ ਕਾਰਨ ਵੱਖ-ਵੱਖ ਥਾਵਾਂ 'ਤੇ ਜਿੱਥੇ ਸੜਕੀ ਹਾਦਸੇ ਵਾਪਰਦੇ ਦੇਖਣ ਨੂੰ ਮਿਲ ਰਹੇ ਹਨ ਉੱਥੇ ਹੀ ਧੁੰਦ ਦਾ ਕਹਿਰ ਫਤਿਹਗੜ੍ਹ ਸਾਹਿਬ ਵਿਖੇ ਵੀ ਦੇਖਣ ਨੂੰ ਮਿਲਿਆ ਹੈ ਜਿੱਥੇ ਨਜ਼ਦੀਕੀ ਰਿਸ਼ਤੇਦਾਰ ਦੇ ਫੁੱਲ ਲੈ ਕੇ ਕੀਰਤਪੁਰ ਸਾਹਿਬ ਜਾ ਰਹੇ ਸੀ ਕਿ ਕਾਰ ਸਰਹੰਦ ਨਜ਼ਦੀਕ ਇੱਕ ਦਰੱਖਤ ਨਾਲ ਟਕਰਾ ਗਈ । ਧੁੰਦ ਦੇ ਕਾਰਨ ਵਾਪਰੇ ਇਸ ਸੜਕੀ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਜਦੋਂ ਕਿ ਪੰਜ ਜ਼ਖ਼ਮੀ ਹੋਏ ਹਨ।
ਇਹ ਵੀ ਪੜ੍ਹੋ- ਇਕ ਵਾਰ ਫਿਰ ਹਵਾਈ ਅੱਡੇ ’ਤੇ ਭੱਖਿਆ ਮਾਹੌਲ, ਅੰਮ੍ਰਿਤਧਾਰੀ ਯਾਤਰੀ ਨਾਲ ਕੀਤਾ ਅਜਿਹਾ ਸਲੂਕ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਿੰਦ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਮੇਰ ਸਿੰਘ ਨੇ ਦੱਸਿਆ ਕਿ ਸਰਹੰਦ ਦੇ ਨਜ਼ਦੀਕ ਸੌਂਢਾ ਪਿੰਡ ਦੇ ਕੋਲ ਧੁੰਦ ਕਾਰਨ ਇੱਕ ਕਾਰ ਦਰਖਤ ਨਾਲ ਟਕਰਾ ਗਈ ਹੈ । ਜਿਸ ਦੇ ਵਿੱਚ ਸਵਾਰ ਲੋਕਾਂ ਵਿੱਚੋਂ ਦੋ ਦੀ ਮੌਤ ਜਦੋਂ ਕਿ ਪੰਜ ਵਿਅਕਤੀ ਜ਼ਖ਼ਮੀ ਹੋ ਗਏ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਰੀ ਹੋਏ ਸਖ਼ਤ ਹੁਕਮ
ਉਹਨਾਂ ਦੱਸਿਆ ਕਿ ਕਾਰ ਵਿੱਚ ਸਵਾਰ ਲੋਕ ਆਪਣੀ ਰਿਸ਼ਤੇਦਾਰ ਦੇ ਕੀਰਤਪੁਰ ਸਾਹਿਬ ਲਈ ਫੁੱਲ ਪਾਉਣ ਲਈ ਜਾ ਰਹੇ ਸਨ। ਉਹਨਾਂ ਦੱਸਿਆ ਕਿ ਪੁਲਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮ੍ਰਿਤਕਾਂ ਦੀਆਂ ਬੋਡੀਆਂ ਨੂੰ ਸਿਵਿਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ ਮੋਰਚਰੀ ਵਿਖੇ ਰੱਖਿਆ ਗਿਆ ਹੈ ਜਦੋਂ ਕਿ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਹਿਚਾਨ ਰਜਿੰਦਰ ਸਿੰਘ (65) ਅਤੇ ਬਲਵੀਰ ਸਿੰਘ (60) ਵਾਸੀ ਸਰਦੂਲਗੜ੍ਹ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨਜ਼ਾਇਜ਼ ਸਬੰਧਾਂ ਦੇ ਚੱਲਦਿਆਂ ਪਤਨੀ ਨੇ ਪ੍ਰੇਮੀ ਕੋਲੋਂ ਮਰਵਾ 'ਤਾ ਪਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ ਦੀ ਸ਼ਰਾਬ ਫੈਕਟਰੀ 'ਚ ਪੰਜਾਬ ਐਕਸਾਈਜ਼ ਟੀਮ ਨੇ ਕੀਤੀ ਛਾਪੇਮਾਰੀ
NEXT STORY