ਫਾਜ਼ਿਲਕਾ/ਪ੍ਰਯਾਗਰਾਜ (ਸੁਨੀਲ)- ਮਹਾਕੁੰਭ ਗਏ ਪੰਜਾਬ ਦੇ ਸ਼ਰਧਾਲੂਆਂ ਨਾਲ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਫਾਜ਼ਿਲਕਾ ਤੋਂ ਪ੍ਰਯਾਗਰਾਜ ਅਤੇ ਅਯੁੱਧਿਆ ਗਏ ਸ਼ਰਧਾਲੂਆਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਟੈਂਪੂ-ਟਰੈਵਲ 'ਚ ਸਵਾਰ ਕਰੀਬ 14 ਸ਼ਰਧਾਲੂ ਪ੍ਰਯਾਗਰਾਜ ਮਹਾਕੁੰਭ ਵਿਚ ਇਸ਼ਨਾਨ ਕਰਨ ਤੋਂ ਬਾਅਦ ਅਯੁੱਧਿਆ ਮੰਦਿਰ ਪਹੁੰਚੇ ਸਨ। ਇਥੋਂ ਵਾਪਸੀ ਕਰਦੇ ਸਮੇਂ ਇਕ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋ ਸ਼ਰਧਾਲੂਆਂ ਦੀ ਦਰਦਨਾਕ ਮੌਤ ਹੋ ਗਈ ਜਦਕਿ ਹੋਰਾਂ ਨੂੰ ਸੱਟਾਂ ਲੱਗੀਆਂ ਹਨ।
![PunjabKesari](https://static.jagbani.com/multimedia/11_47_313242530untitled-3 copy-ll.jpg)
ਇਹ ਵੀ ਪੜ੍ਹੋ : ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਕੰਪਲੈਕਸ, ਪੁਲਸ 'ਤੇ ਹਮਲਾ ਕਰ ਪਾੜ 'ਤੀ ਵਰਦੀ
ਹਾਦਸੇ ਦੌਰਾਨ ਗੱਡੀ ਵਿਚ ਮੌਜੂਦ ਸ਼ਰਧਾਲੂ ਰਾਜ ਕੁਮਾਰ ਨੇ ਦੱਸਿਆ ਕਿ ਉਹ ਕੁਝ ਦਿਨ ਪਹਿਲਾਂ ਫਾਜ਼ਿਲਕਾ ਤੋਂ ਇਕ ਟੈਂਪੂ ਟਰੈਵਲ ਜ਼ਰੀਏ ਕਰੀਬ 14 ਸ਼ਰਧਾਲੂ ਧਾਰਮਿਕ ਸਥਾਨਾਂ ਲਈ ਰਵਾਨਾ ਹੋਏ ਸਨ। ਉਹ ਪ੍ਰਯਾਗਰਾਜ ਮਹਾਕੁੰਭ ਦੌਰਾਨ ਇਸ਼ਨਾਨ ਕਰਨ ਤੋਂ ਬਾਅਦ ਅਯੁੱਧਿਆ ਮੰਦਿਰ ਪਹੁੰਚੇ ਸਨ, ਜਿੱਥੋਂ ਉਹ ਬੀਤੇ ਦਿਨ ਵਾਪਸੀ ਕਰ ਰਹੇ ਸਨ। ਇਸੇ ਦੌਰਾਨ ਦੇਰ ਰਾਤ ਟੈਂਪੂ-ਟਰੈਵਲ ਦੀ ਇਕ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਟੈਂਪੂ-ਟਰੈਵਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ।
![PunjabKesari](https://static.jagbani.com/multimedia/11_47_314492526untitled-5 copy-ll.jpg)
ਇਸ ਘਟਨਾ ਵਿੱਚ ਲਗਭਗ 2 ਸ਼ਰਧਾਲੂਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਇਸ ਗੱਡੀ ਵਿੱਚ ਸਵਾਰ ਲਗਭਗ 10 ਲੋਕ ਫਾਜ਼ਿਲਕਾ ਦੇ ਵਸਨੀਕ ਸਨ ਜਿਨ੍ਹਾਂ ਵਿੱਚ ਫਾਜ਼ਿਲਕਾ ਦੀ ਨਯਾ ਆਬਾਦੀ, ਬਾਦਲ ਕਲੋਨੀ ਅਤੇ ਨਹਿਰੂ ਨਗਰ ਸ਼ਾਮਲ ਹਨ। ਜਦੋਂ ਕਿ ਬਾਕੀ ਸ੍ਰੀ ਮੁਕਤਸਰ ਸਾਹਿਬ ਦੇ ਵਸਨੀਕ ਦੱਸੇ ਜਾ ਰਹੇ ਹਨ। ਹਾਲਾਂਕਿ ਇਸ ਘਟਨਾ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ ਹੈ ਪਰ ਹੋਰ ਜ਼ਖ਼ਮੀ ਵੀ ਹੋਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਬੁੱਧਵਾਰ ਨੂੰ ਬੰਦ ਰਹਿਣਗੇ ਸਕੂਲ ਤੇ ਕਾਲਜ
ਗੱਡੀ ਵਿੱਚ ਕੁੱਲ੍ਹ 14 ਲੋਕ ਸਵਾਰ ਸਨ। ਹਾਦਸੇ ਵਿੱਚ ਤਰਕਸ਼ੀਲ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਪੱਕਾ ਚਿਸ਼ਤੀ ਤਹਿਸੀਲ ਫਾਜ਼ਿਲਕਾ ਅਤੇ ਹਰਦਿਆਲ ਚੰਦ ਪੁੱਤਰ ਰਾਮਰੱਖਾ ਵਾਸੀ ਫਾਜ਼ਿਲਕਾ ਦੀ ਮੌਕੇ 'ਤੇ ਹੀ ਮੌਤ ਹੋ ਗਈ। 9 ਲੋਕ ਗੰਭੀਰ ਜ਼ਖ਼ਮੀ ਹਨ ਅਤੇ 3 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਾਰੇ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਜੌਨਪੁਰ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੇ ਘਰਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੋਬਾਇਲ ਕੰਪਨੀ ਦਾ ਟਾਵਰ ਲਾਉਂਦੇ ਵਾਪਰਿਆ ਵੱਡਾ ਹਾਦਸਾ, ਮੁਲਾਜ਼ਮ ਦੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਮਰੀਕਾ ਤੋਂ Deport ਹੋਏ 119 ਹੋਰ ਭਾਰਤੀ, ਫ਼ਲਾਈਟ 'ਚ ਸਭ ਤੋਂ ਵੱਧ ਪੰਜਾਬੀ (ਵੀਡੀਓ)
NEXT STORY