ਗੋਰਾਇਆ (ਮੁਨੀਸ਼ ਬਾਵਾ)- ਗੋਰਾਇਆ ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵਾਪਰੇ ਦਰਦਨਾਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਈ। ਪਤਨੀ ਨੂੰ ਸਿਵਲ ਹਸਪਤਾਲ ਫਿਲੌਰ 'ਚ ਐਬੂਲੈਂਸ ਰਾਹੀਂ ਪਹੁੰਚਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਗੁਲਸ਼ਨ ਕੁਮਾਰ (65) ਉਰਫ਼ ਬੱਗਾ ਵਾਸੀ ਜਨਕਪੁਰੀ ਲੁਧਿਆਣਾ ਆਪਣੀ ਪਤਨੀ ਮਨਪ੍ਰੀਤ ਕੌਰ (62) ਨਾਲ ਧਾਰਮਿਕ ਸਥਾਨ ਤੋਂ ਵਾਪਸ ਆਪਣੇ ਮੋਟਰਸਾਈਕਲ 'ਤੇ ਜਾ ਰਹੇ ਸਨ।

ਇਹ ਵੀ ਪੜ੍ਹੋ: ਮੰਡ ਖੇਤਰ ਦੇ ਲੋਕਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਬਿਆਸ ਦਰਿਆ 'ਚ ਛੱਡਿਆ ਪਾਣੀ

ਜਦੋਂ ਉਹ ਗੋਰਾਇਆ ਦੇ ਰਾਧਾ ਸੁਆਮੀ ਸਤਿਸੰਗ ਘਰ ਨੇੜੇ ਪਹੁੰਚੇ ਤਾਂ ਅਚਾਨਕ ਅੱਖ ਲੱਗਣ ਨਾਲ ਉਨ੍ਹਾਂ ਦਾ ਮੋਟਰਸਾਈਕਲ ਹਾਈਵੇਅ 'ਤੇ ਬਣੇ ਖਾਲੇ ਵਿੱਚ ਜਾ ਡਿੱਗਾ ਅਤੇ ਦੋਵੇਂ ਪਤੀ-ਪਤਨੀ ਖਾਲੇ ਅੰਦਰ ਜਾ ਡਿੱਗੇ, ਜਿਸ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਗੁਲਸ਼ਨ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਮਨਪ੍ਰੀਤ ਕੌਰ ਦੇ ਗੰਭੀਰ ਸੱਟਾ ਆਈਆਂ ਹਨ, ਜਿਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੌਕੇ 'ਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀ ਅਤੇ ਥਾਣਾ ਗੁਰਾਇਆ ਤੋਂ ਏ. ਐੱਸ. ਆਈ. ਸੁਰਿੰਦਰ ਪਾਲ ਨੇ ਕਿਹਾ ਕਿ ਜ਼ਖ਼ਮੀ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ: ਸਿੱਧੂ ਮੂਸੇਵਾਲਾ ਕਤਲ ਦੇ ਮੁੱਖ ਮੁਲਜ਼ਮ ਗੈਂਗਸਟਰ ਮੰਨਾ ਦੀ ਜੇਲ੍ਹ 'ਚੋਂ ਵੀਡੀਓ ਵਾਇਰਲ, ਕੀਤੇ ਵੱਡੇ ਖ਼ੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
3 ਨਾਜਾਇਜ਼ ਪਿਸਤੌਲਾਂ 2 ਮੋਬਾਇਲ ਫੋਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
NEXT STORY