ਬਠਿੰਡਾ (ਵਿਜੇ ਵਰਮਾ) : ਬਠਿੰਡਾ ਦੀ ਸਰਹਿੰਦ ਨਹਿਰ 'ਚ ਇੱਕ ਹੋਰ ਵੱਡਾ ਹਾਦਸਾ ਰਾਤ 11 ਵਜੇ ਦੇ ਕਰੀਬ ਵਾਪਰਿਆ, ਜਦੋਂ ਰੋਜ਼ ਗਾਰਡਨ ਨੇੜਲੇ ਜੌਗਰ ਪਾਰਕ ਵਾਲੀ ਸਾਈਡ ਤੋਂ ਲੰਘ ਰਹੀ ਇਕ ਕਾਰ ਨਹਿਰ 'ਚ ਡਿੱਗ ਪਈ। ਕਾਰ 'ਚ ਤਿੰਨ ਲੋਕ ਸਵਾਰ ਸਨ, ਜਿਨ੍ਹਾਂ ਨੂੰ ਮੌਕੇ 'ਤੇ ਨੌਜਵਾਨਾਂ ਦੀ ਇੱਕ ਸੁਸਾਇਟੀ ਦੇ ਵਰਕਰਾਂ ਅਤੇ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਸੁਰੱਖਿਅਤ ਬਚਾ ਲਿਆ ਗਿਆ। ਕਾਰ ਨੂੰ ਜੋਗਾਨੰਦ ਨਿਵਾਸੀ ਦੇ ਰਹਿਣ ਵਾਲੇ ਸੰਦੀਪ ਸਿੰਘ ਚਲਾ ਰਹੇ ਸਨ।
ਇਹ ਵੀ ਪੜ੍ਹੋ : 20 ਮਿੰਟਾਂ 'ਚ ਪੱਕਾ ਲਾਇਸੈਂਸ! ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ, CM ਮਾਨ ਨੇ ਦਿੱਤੀ ਮਨਜ਼ੂਰੀ
ਉਨ੍ਹਾਂ ਨੇ ਦੱਸਿਆ ਕਿ ਅਵਾਰਾ ਪਸ਼ੂ ਰਸਤੇ ਵਿੱਚ ਆ ਗਿਆ ਸੀ, ਜਿਸ ਕਾਰਨ ਉਹ ਕਾਰ 'ਤੇ ਸੰਤੁਲਨ ਗੁਆ ਬੈਠੇ ਅਤੇ ਕਾਰ ਨਹਿਰ ਵਿੱਚ ਜਾ ਡਿੱਗੀ। ਸੰਦੀਪ ਨੇ ਹੁਨਰਮੰਦੀ ਨਾਲ ਕਾਰ ਦੀ ਖਿੜਕੀ ਖੋਲ੍ਹ ਕੇ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ ਅਤੇ ਜਾਨ ਬਚਾ ਲਈ। ਉਨ੍ਹਾਂ ਦੀ ਮਦਦ ਲਈ ਮੌਕੇ 'ਤੇ ਹੋਰ ਲੋਕ ਵੀ ਜੁੱਟ ਗਏ। ਕਾਰ ਨੂੰ ਕਰੇਨ ਦੀ ਮਦਦ ਨਾਲ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਹ ਵੀ ਪੜ੍ਹੋ : ਪੰਜਾਬ ਦੇ 17 ਹਜ਼ਾਰ ਰਾਸ਼ਨ ਡਿਪੂਆਂ ਨਾਲ ਜੁੜੀ ਵੱਡੀ ਖ਼ਬਰ, ਮੁਫ਼ਤ ਰਾਸ਼ਨ ਨੂੰ ਲੈ ਕੇ...
ਇਹ ਜ਼ਿਕਰਯੋਗ ਹੈ ਕਿ ਸਿਰਫ ਇੱਕ ਹਫ਼ਤਾ ਪਹਿਲਾਂ ਵੀ ਇੱਥੇ ਅਜਿਹਾ ਹੀ ਇੱਕ ਹੋਰ ਹਾਦਸਾ ਵਾਪਰਿਆ ਸੀ, ਜਿਸ 'ਚ 11 ਲੋਕਾਂ ਨਾਲ ਭਰੀ ਇੱਕ ਵੈਨ ਨਹਿਰ 'ਚ ਡਿੱਗੀ ਸੀ। ਉਸ ਵੇਲੇ ਵੀ ਸਮਾਜਿਕ ਸੰਸਥਾਵਾਂ ਅਤੇ ਲੋਕਾਂ ਦੀ ਮੁੜ੍ਹਤ ਨਾਲ ਸਾਰੇ ਲੋਕਾਂ ਦੀ ਜਾਨ ਬਚਾਈ ਗਈ ਸੀ। ਲਗਾਤਾਰ ਵਾਪਰ ਰਹੇ ਇਨ੍ਹਾਂ ਹਾਦਸਿਆਂ ਨੇ ਪ੍ਰਸ਼ਾਸਨ ਨੂੰ ਸੜਕਾਂ ਅਤੇ ਨਹਿਰ ਕਿਨਾਰਿਆਂ 'ਤੇ ਸੁਰੱਖਿਆ ਦੇ ਪੱਖੋਂ ਕਦੇ ਹੋਣ ਵਾਲੇ ਇੰਤਜ਼ਾਮਾਂ ਨੂੰ ਲੈ ਕੇ ਸੋਚਣ 'ਤੇ ਮਜਬੂਰ ਕਰ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਰੋੜਾਂ ਰੁਪਏ ਲੈ ਕੇ ਪ੍ਰਾਪਰਟੀ ਦਾ ਕੀਤਾ ਇਕਰਾਰਨਾਮਾ; ਨਹੀਂ ਕਰਵਾਈ ਰਜਿਸਟਰੀ, 2 ਭਰਾਵਾਂ ਸਣੇ 3 ’ਤੇ ਕੇਸ ਦਰਜ
NEXT STORY