ਭਵਾਨੀਗੜ੍ਹ (ਕਾਂਸਲ) : ਸਥਾਨਕ ਸ਼ਹਿਰ ਤੋਂ ਸੁਨਾਮ ਨੂੰ ਜਾਂਦੀ ਮੁੱਖ ਸੜਕ ’ਤੇ ਪਿੰਡ ਝਨੇੜੀ ਨੇੜੇ ਨਵੇਂ ਬਣ ਰਹੇ ਦਿੱਲੀ-ਕੱਟੜਾ ਐਕਸਪ੍ਰੈਸ-ਵੇ ਨਜ਼ਦੀਕ ਇੱਕ ਸਵਿਫਟ ਕਾਰ ਵੱਲੋਂ ਪੈਦਲ ਜਾ ਰਹੇ 2 ਵਿਅਕਤੀਆਂ ਨੂੰ ਪਿੱਛੋਂ ਟੱਕਰ ਮਾਰਨ ਕਾਰਨ ਦੋਵੇਂ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਹਾਦਸੇ ਵਿੱਚ ਕਾਰ ਚਾਲਕ ਵੀ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ : ਬਲਾਚੌਰ ਤੋਂ ਇਕ ਹੋਰ ਮੰਦਭਾਗੀ ਖ਼ਬਰ! 300 ਕਿੱਲੋ ਦੀ Deadlift ਲਾਉਂਦਿਆਂ ਲੋਹੇ ਜਿਹੇ ਸਰੀਰ ਵਾਲੇ ਗੱਭਰੂ ਦੀ ਮੌਤ
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਬ ਇੰਸਪੈਕਟਰ ਜੈਬਰਾ ਨੰਦ ਨੇ ਦੱਸਿਆ ਕਿ ਮਹਿੰਦਰ ਕਾਟਲ (53) ਪੁੱਤਰ ਬਲਵਿੰਦਰ ਸਿੰਘ ਵਾਸੀ ਕਪਿਲ ਕਾਲੋਨੀ ਭਵਾਨੀਗੜ੍ਹ ਅਤੇ ਹਰਦਿਆਲ ਸਿੰਘ ਪੁੱਤਰ ਅਮਿਤ ਸਿੰਘ ਵਾਸੀ ਦੀਪ ਕਾਲੋਨੀ ਭਵਾਨੀਗੜ੍ਹ ਅੱਜ ਕਿਸੇ ਕੰਮ ਲਈ ਪਿੰਡ ਝਨੇੜੀ ਨੇੜੇ ਸਥਿਤ ਇੱਕ ਪੋਲਟਰੀ ਫਾਰਮ ਵਿੱਚ ਗਏ ਸਨ ਤਾਂ ਜਦੋਂ ਇਹ ਦੋਵੇਂ ਉਥੋਂ ਵਾਪਸ ਭਵਾਨੀਗੜ੍ਹ ਨੂੰ ਪੈਦਲ ਪਰਤ ਰਹੇ ਸਨ ਤਾਂ ਭਵਾਨੀਗੜ੍ਹ ਤੋਂ ਸੁਨਾਮ ਨੂੰ ਜਾਂਦੀ ਮੁੱਖ ਸੜਕ ਉੱਪਰ ਪਿੰਡ ਝਨੇੜੀ ਨੇੜੇ ਦਿੱਲੀ ਕੱਟੜਾ ਐਕਸਪ੍ਰੈਸ-ਵੇ ਨੇੜੇ ਪਹੁੰਚੇ ਤਾਂ ਇੱਥੇ ਪਿੱਛੋਂ ਸੁਨਾਮ ਸਾਈਡ ਤੋਂ ਆਉਂਦੀ ਇੱਕ ਤੇਜ਼ ਰਫਤਾਰ ਕਾਰ ਨੇ ਇਹਨਾਂ ਦੋਵਾਂ ਨੂੰ ਜ਼ੋਰਦਾਰ ਫੇਟ ਮਾਰ ਦਿੱਤੀ।
ਇਹ ਵੀ ਪੜ੍ਹੋ : ਅਗਲੇ 4 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਚਿਤਾਵਨੀ ਜਾਰੀ
ਇਸ ਹਾਦਸੇ ਵਿੱਚ ਮਹਿੰਦਰ ਕਾਟਲ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਗੰਭੀਰ ਜ਼ਖਮੀ ਹੋਏ ਦੂਜੇ ਵਿਅਕਤੀ ਹਰਦਿਆਲ ਸਿੰਘ ਵਾਸੀ ਭਵਾਨੀਗੜ੍ਹ ਤੇ ਕਾਰ ਚਾਲਕ ਭੁਪਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਬੋੜਾਂ ਗੇਟ ਨਾਭਾ, ਜਿਨ੍ਹਾਂ ਨੂੰ ਮੌਕੇ 'ਤੇ ਮੌਜੂਦ ਰਾਹਗੀਰਾਂ ਵਲੋਂ ਕਿਸੇ ਹੋਰ ਵਾਹਨ ਰਾਹੀਂ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਹਰਦਿਆਲ ਸਿੰਘ ਦੀ ਵੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਹਾਦਸਾਗ੍ਰਸਤ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਕਾਰ ਚਾਲਕ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋਸਤ ਨੇ ਦੋਸਤ ਦੇ ਘਰ ਦੇ ਬਾਹਰ ਚਲਾਈ ਗੋਲੀ
NEXT STORY