ਅੰਮ੍ਰਿਤਸਰ: ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਐਤਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ, ਜਿੱਥੇ ਨਿਰਮਾਣ ਅਧੀਨ ਲੰਗਰ ਹਾਲ ਦੀ ਛੱਤ ਡਿੱਗਣ ਕਾਰਨ ਸੇਵਾ ਕਰ ਰਹੀਆਂ 2 ਔਰਤਾਂ ਦੀ ਮੌਤ ਹੋ ਗਈ ਅਤੇ 5 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਲੰਗਰ ਹਾਲ ਦੀ ਉਸਾਰੀ ਦੌਰਾਨ ਛੱਤ ਦੀਆਂ ਲੋਹੇ ਦੀਆਂ ਪਲੇਟਾਂ ਅਚਾਨਕ ਟੁੱਟ ਕੇ ਹੇਠਾਂ ਸੇਵਾ ਕਰ ਰਹੀਆਂ ਮਹਿਲਾਵਾਂ 'ਤੇ ਜਾ ਡਿੱਗੀਆਂ। ਇਸ ਹਾਦਸੇ ਵਿੱਚ ਦੋ ਔਰਤਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਜ਼ਖਮੀ ਮਹਿਲਾਵਾਂ ਨੂੰ ਤੁਰੰਤ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ ਨੂੰ ਰਸਤੇ 'ਚ ਘੇਰ ਕੇ ਮਾਰੀਆਂ ਗੋਲੀਆਂ
ਹਾਦਸੇ ਦੀ ਸੂਚਨਾ ਮਿਲਦੇ ਹੀ ਅੰਮ੍ਰਿਤਸਰ ਦੀ ਐਸਪੀ (SP) ਅਮਨਦੀਪ ਕੌਰ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਟੀਮ ਵੱਲੋਂ ਸਾਰੀਆਂ ਜ਼ਖਮੀ ਔਰਤਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
ਸਿਵਲ ਡਿਫੈਂਸ ਦੇ ਇੰਚਾਰਜ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਾਬਾ ਭੂਰੀ ਵਾਲਿਆਂ ਦਾ ਲੰਗਰ ਚੱਲ ਰਿਹਾ ਸੀ। ਅਜਨਾਲਾ ਤੋਂ ਆਈ ਇੱਕ ਜ਼ਖਮੀ ਮਹਿਲਾ ਨੇ ਦੱਸਿਆ ਕਿ ਉਹ ਮੱਥਾ ਟੇਕਣ ਲਈ ਲਾਈਨ ਵਿੱਚ ਲੱਗੀ ਹੋਈ ਸੀ ਜਦੋਂ ਅਚਾਨਕ ਛੱਤ ਡਿੱਗ ਗਈ ਅਤੇ ਉਹ ਬੇਹੋਸ਼ ਹੋ ਗਈ। ਉਸ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਟਾਂਕੇ ਲਗਾਏ ਗਏ ਹਨ। ਸੰਗਤ ਦੇ ਸਹਿਯੋਗ ਨਾਲ ਮਲਬੇ ਹੇਠ ਦਬੇ ਲੋਕਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ। ਪੁਲਸ ਅਤੇ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਹੁਸ਼ਿਆਰਪੁਰ 'ਚ ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ, ਪੇਕੇ ਪਰਿਵਾਰ ਨੇ ਲਾਏ ਸਹੁਰਿਆਂ 'ਤੇ ਗੰਭੀਰ ਦੋਸ਼
NEXT STORY