ਕਪੂਰਥਲਾ (ਓਬਰਾਏ)- ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ 'ਤੇ ਸੁਭਾਸ਼ ਪੈਲੇਸ ਚੌਕ ਨੇੜੇ ਇਕ ਕਾਰ ਨੇ ਬੇਕਾਬੂ ਹੋ ਕੇ ਇਕ ਖੰਭੇ ਨੂੰ ਤੋੜਦੇ ਹੋਏ ਇਕ ਜੂਸ ਦੀ ਦੁਕਾਨ ਨੂੰ ਨਾਲ ਟੱਕਰ ਮਾਰ ਦਿੱਤੀ ਇਸ ਘਟਨਾ ਵਿੱਚ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਸਿਟੀ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਅਮਨਦੀਪ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਕਾਰ ਦੀਆਂ ਬ੍ਰੇਕਾਂ ਫੇਲ੍ਹ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਜਿਊਲਰੀ ਸ਼ਾਪ ਡਕੈਤੀ ਮਾਮਲੇ 'ਚ ਖੁੱਲ੍ਹੇ ਹੋਰ ਵੱਡੇ ਰਾਜ਼! ਮੋਬਾਇਲ ਦੁਕਾਨ ਮਾਲਕ ਦਾ ਨਾਂ ਆਇਆ ਸਾਹਮਣੇ

ਮ੍ਰਿਤਕ ਦੇ ਪਰਿਵਾਰਕ ਮੈਂਬਰ ਵਿਕਰਾਂਤ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਹੱਲਾ ਮਹਿਤਾਬਗੜ੍ਹ ਦੇ ਵਸਨੀਕ ਹਰਜਿੰਦਰ ਸਿੰਘ ਦਾ ਪੁੱਤਰ ਪ੍ਰਿਯਾਂਸ਼ੂ ਰਾਤ 11:30 ਵਜੇ ਦੇ ਕਰੀਬ ਆਪਣੇ ਮਾਮੇ ਦਿਲਬਾਗ ਸਿੰਘ ਦੀ ਕਾਰ ਵਿੱਚ ਪਿੰਡ ਬੁਤਾਲਾ ਨਾਲ ਸਬੰਧਤ ਬਾਜ਼ਾਰ ਤੋਂ ਘਰ ਵਾਪਸ ਆ ਰਿਹਾ ਸੀ। ਜਦੋਂ ਕਾਰ ਸੁਲਤਾਨਪੁਰ ਲੋਧੀ ਰੋਡ 'ਤੇ ਸੁਭਾਸ਼ ਪੈਲੇਸ ਚੌਕ ਨੇੜੇ ਪਹੁੰਚੀ ਤਾਂ ਇਸ ਦੀਆਂ ਬ੍ਰੇਕਾਂ ਫੇਲ੍ਹ ਹੋ ਗਈਆਂ ਅਤੇ ਕਾਰ ਨੇ ਬੇਕਾਬੂ ਹੁੰਦੇ ਹੋਏ ਖੰਭਾ ਤੋੜ ਦਿੱਤਾ। ਇਸ ਦੌਰਾਨ ਇਕ ਜੂਸ ਦੀ ਦੁਕਾਨ ਨਾਲ ਟਕਰਾ ਗਈ ਅਤੇ ਪਲਟ ਗਈ।

ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਕੰਬਾਊ ਘਟਨਾ! ਨਾਜਾਇਜ਼ ਸੰਬੰਧਾਂ ਨੇ ਉਜਾੜ 'ਤਾ ਘਰ, NRI ਕੁੱਟ-ਕੁੱਟ ਕੇ ਮਾਰ ਦਿੱਤੀ ਪਤਨੀ
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਟੀਮ ਦੀ ਮਦਦ ਨਾਲ ਦੋਵੇਂ ਕਾਰ ਸਵਾਰਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਡਿਊਟੀ 'ਤੇ ਮੌਜੂਦ ਡਾਕਟਰ ਨੇ ਪ੍ਰਿਯਾਂਸ਼ੂ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਖ਼ਮੀ ਦਿਲਬਾਗ ਸਿੰਘ ਦਾ ਅਜੇ ਵੀ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਸਿਟੀ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਅਮਨਦੀਪ ਨੇ ਦੱਸਿਆ ਕਿ ਏ. ਐੱਸ. ਆਈ. ਸਤਨਾਮ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ: ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜੇ: 9 ਉਮੀਦਵਾਰਾਂ ਤੋਂ ਜਿੱਤ ਗਿਆ 'ਨੋਟਾ', ਜਾਣੋ ਕਿੰਨੀਆਂ ਪਈਆਂ ਵੋਟਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਅਕਤੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖ਼ੁਦਕੁਸ਼ੀ, ਪਤਨੀ ਸਮੇਤ 4 ਨਾਮਜ਼ਦ
NEXT STORY