ਨੰਗਲ (ਸੈਣੀ)- ਨੰਗਲ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਐੱਮ. ਪੀ. ਦੀ ਕੋਠੀ ਨੇੜੇ ਬੀਤੇ ਦਿਨ ਕੈਂਟਰ ਨੇ ਕਾਰ ਅਤੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਕੈਂਟਰ ਸੜਕ ਵਿਚਕਾਰ ਪਲਟ ਗਿਆ, ਜਦਕਿ ਕਾਰ ਅਤੇ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ 'ਚ ਮੋਟਰਸਾਈਕਲ ਸਵਾਰ 27 ਸਾਲਾ ਨੌਜਵਾਨ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ

ਨੰਗਲ ਥਾਣੇ ਦੇ ਏ. ਐੱਸ. ਆਈ. ਪ੍ਰੀਤਮ ਸਿੰਘ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਆ ਰਹੇ ਕੈਂਟਰ ਨੇ ਚੰਡੀਗੜ੍ਹ ਵੱਲ ਜਾ ਰਹੀ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਕੈਂਟਰ ਸੜਕ ਦੇ ਵਿਚਕਾਰ ਪਲਟ ਗਿਆ। ਹਾਦਸੇ ਵਿਚ ਕਾਰ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ ਪਰ ਕਾਰ ਦੇ ਏਅਰਬੈਗ ਖੁੱਲ੍ਹ ਜਾਣ ਕਾਰਨ ਵੱਡੇ ਨੁਕਸਾਨ ਤੋਂ ਬਚਾਅ ਹੋ ਗਿਆ। ਕਾਰ ਵਿਚ ਚਾਰ ਵਿਅਕਤੀ ਸਵਾਰ ਸਨ, ਜਿਨ੍ਹਾਂ ਵਿਚੋਂ ਦੋ ਨੂੰ ਸੱਟਾਂ ਲੱਗੀਆਂ ਹਨ। ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੌਰਭ ਵਾਸੀ ਜੀ-ਬਲਾਕ, ਨੰਗਲ ਵਜੋਂ ਹੋਈ ਹੈ, ਜੋਕਿ ਕੋਰੀਅਰ ਬੁਆਏ ਵਜੋਂ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਹਾਦਸੇ ਵਿਚ ਕੈਂਟਰ ਚਾਲਕ ਨੂੰ ਵੀ ਸੱਟਾਂ ਲੱਗੀਆਂ ਹਨ। ਸੌਰਭ ਦੀ ਉਮਰ ਕਰੀਬ 27 ਸਾਲ ਸੀ ਅਤੇ ਉਸ ਦੇ ਦੋ ਛੋਟੇ ਬੱਚੇ ਹਨ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਜਾਣਕਾਰਾਂ ਵਿਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ: ਪੰਜਾਬ: ਟਰੱਕ ਤੇ ਐਕਟਿਵਾ ਦੀ ਜ਼ਬਰਦਸਤ ਟੱਕਰ, ਨੌਜਵਾਨ ਦੀ ਦਰਦਨਾਕ ਮੌਤ, ਐਕਟਿਵਾ ਦੇ ਹੋਏ 2 ਟੁਕੜੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ.
NEXT STORY