ਸੁਲਤਾਨਪੁਰ ਲੋਧੀ (ਧੀਰ)-ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ ’ਤੇ ਰੇਲ ਕੋਚ ਫੈਕਟਰੀ (ਆਰ. ਸੀ. ਐੱਫ਼.) ਨੇੜੇ ਸਥਿਤ ਝੁੱਗੀਆਂ ’ਚ ਦੇਰ ਰਾਤ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇ ਨਾਲ-ਨਾਲ ਝੁੱਗੀਆਂ-ਝੌਂਪੜੀਆਂ ’ਚ ਰਹਿਣ ਵਾਲੇ ਲੋਕਾਂ ਦੀਆਂ ਚੀਕਾਂ ਵੀ ਆਉਣ ਲੱਗ ਪਈਆਂ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਭੁਲਾਣਾ ਚੌਂਕੀ ਪੁਲਸ ਨੇ ਚੌਕਸੀ ਵਿਖਾਈ ਅਤੇ ਅੱਗ ’ਤੇ ਕਾਬੂ ਪਾ ਲਿਆ ਪਰ ਫਿਰ ਵੀ ਲਗਭਗ 65 ਝੌਂਪੜੀਆਂ ਸੜ ਕੇ ਸੁਆਹ ਹੋ ਗਈਆਂ।
ਇਹ ਵੀ ਪੜ੍ਹੋ: ਜਲੰਧਰ ਦੀ ਪਾਰਕ 'ਚ ਜ਼ਬਰਦਸਤ ਧਮਾਕਾ ! ਤੀਜੀ ਜਮਾਤ ਦੇ ਵਿਦਿਆਰਥੀ 'ਤੇ ਡਿੱਗੀ ਬਿਜਲੀ, ਫਿਰ...

ਇਸ ਦੀ ਪੁਸ਼ਟੀ ਚੌਂਕੀ ਭੁਲਾਣਾ ਦੇ ਇੰਚਾਰਜ ਏ. ਐੱਸ. ਆਈ. ਦਵਿੰਦਰ ਪਾਲ ਨੇ ਕੀਤੀ ਹੈ ਅਤੇ ਉਨ੍ਹਾਂ ਦੱਸਿਆ ਕਿ ਹੁਣ ਤੱਕ ਇਸ ’ਚ 8 ਫਾਇਰ ਬ੍ਰਿਗੇਡ ਗੱਡੀਆਂ ਦੀ ਵਰਤੋਂ ਕੀਤੀ ਗਈ। ਜਾਣਕਾਰੀ ਅਨੁਸਾਰ ਰਾਤ ਕਰੀਬ 9.30 ਵਜੇ ਆਰ. ਸੀ. ਐੱਫ਼. ਨੇੜੇ ਝੁੱਗੀਆਂ ’ਚ ਅਚਾਨਕ ਅੱਗ ਲੱਗ ਗਈ। ਅੱਗ ਬੁਝਾਉਣ ਲਈ ਸੂਚਨਾ ਮਿਲਦੇ ਹੀ ਆਰ. ਸੀ. ਐੱਫ਼., ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਕਰਤਾਰਪੁਰ ਦੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਪਰ ਅੱਗ ਬਹੁਤ ਭਿਆਨਕ ਸੀ। ਅੱਗ ਬੁਝਾਊ ਵਿਭਾਗ ਦੀਆਂ ਟੀਮਾਂ ਅੱਗ ’ਤੇ ਕਾਬੂ ਪਾਉਣ ਲਈ ਕੰਮ ਕਰ ਰਹੀਆਂ ਸਨ।

ਇਹ ਵੀ ਪੜ੍ਹੋ: ਲਓ ਜੀ ਲੱਗ ਗਈਆਂ ਮੌਜਾਂ! ਪੰਜਾਬ 'ਚ ਫਿਰ ਦੋ ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ
ਜ਼ਿਕਰਯੋਗ ਕਿ ਇਨ੍ਹਾਂ ਝੁੱਗੀਆਂ-ਝੌਂਪੜੀਆਂ ’ਚ ਪਹਿਲਾਂ ਵੀ ਇਸੇ ਤਰ੍ਹਾਂ ਦੀਆਂ ਅੱਗਾਂ ਲੱਗ ਚੁੱਕੀਆਂ ਹਨ। ਭੁਲਾਣਾ ਚੌਂਕੀ ਇੰਚਾਰਜ ਏ. ਐੱਸ. ਆਈ. ਦਵਿੰਦਰ ਪਾਲ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ’ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕੀਤੀ ਤੇ ਅੱਗ ਨੂੰ ਹੋਰ ਫ਼ੈਲਣ ਤੋਂ ਵੀ ਰੋਕਿਆ। ਉਨ੍ਹਾਂ ਇਹ ਵੀ ਦੱਸਿਆ ਕਿ ਲਗਭਗ 300 ਝੌਂਪੜੀਆਂ ਨੂੰ ਬਚਾਅ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 1100 ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਲਈ ਵੱਡੀ ਖ਼ਬਰ, ਮੰਤਰੀ ਸੌਂਦ ਨੇ ਦਿੱਤਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਐੱਕਸਪ੍ਰੈੱਸਵੇਅ ਲਈ ਪੰਜਾਬ 'ਚ ਐਕੁਆਇਰ ਹੋਣ ਲੱਗੀਆਂ ਜ਼ਮੀਨਾਂ, ਇਨ੍ਹਾਂ ਪਿੰਡਾਂ 'ਚ ਕੰਮ ਹੋਇਆ ਸ਼ੁਰੂ
NEXT STORY