ਗੁਰਦਾਸਪੁਰ (ਗੁਰਪ੍ਰੀਤ)- ਹਰ ਸਾਲ ਦੀ ਤਰ੍ਹਾਂ ਚਾਰ ਮਾਰਚ ਵਾਲੇ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਜੀ ਦੇ ਮੇਲੇ 'ਚ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਡੇਰਾ ਬਾਬਾ ਨਾਨਕ ਪਹੁੰਚਦੀਆਂ ਹਨ। ਉੱਥੇ ਹੀ ਇਕ ਰਾਤ ਪਹਿਲਾਂ ਤਿੰਨ ਮਾਰਚ ਵਾਲੇ ਰਾਤ ਕਰੀਬ 8 ਵਜੇ ਅਰਸ਼ਦੀਪ ਸਿੰਘ ਜੋ ਕਿ ਪਿੰਡ ਦਾਲਮ ਦਾ ਰਹਿਣ ਵਾਲਾ ਹੈ ਉਹ ਆਪਣੇ ਭੈਣ ਕੋਲ ਪਿੰਡ ਮਾਨ ਆਇਆ ਹੋਇਆ ਸੀ। ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਕਰਤਾਰਪੁਰ ਸਾਹਿਬ ਕੋਰੀਡੋਰ ਤੋਂ ਲੰਘ ਰਿਹਾ ਸੀ ਸਟੰਟ ਬਾਜ਼ਾਂ ਵੱਲੋਂ ਹੁਲੜਬਾਜ਼ੀ ਕਰਦੇ ਹੋਏ ਅਰਸ਼ਦੀਪ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਜਾਂਦੀ ਹੈ ਅਤੇ ਅਰਸ਼ਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਹੋਵੇਗਾ ਵੱਡਾ ਬਦਲਾਅ, ਸਾਹਮਣੇ ਆਈ ਤਾਜ਼ਾ ਅਪਡੇਟ
ਜਦ ਉਸਨੂੰ ਉਸਦੇ ਸਾਥੀ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਲੈ ਕੇ ਪਹੁੰਚੇ ਤਾਂ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ। ਇਸ ਮੌਕੇ ਮ੍ਰਿਤਕ ਦੇ ਜੀਜੇ ਨੇ ਦੱਸਿਆ ਕਿ ਮੇਰਾ ਸਾਲਾ ਆਪਣੀ ਭੈਣ ਕੋਲੋਂ ਪਿੰਡ ਮਾਨ ਮੇਲਾ ਵੇਖਣ ਆਇਆ ਹੋਇਆ ਸੀ ਅਤੇ ਉਹ ਕਰਤਾਰਪੁਰ ਸਾਹਿਬ ਕੋਰੀਡੋਰ ਰਾਹੀਂ ਡੇਰਾ ਬਾਬਾ ਨਾਨਕ ਜਾ ਰਹੇ ਸੀ ਜਦ ਉਹ ਕਰਤਾਰਪੁਰ ਸਾਹਿਬ ਕੋਰੀਡੋਰ ਤੇ ਪੱਖੋਕੇ ਟਾਹਲੀ ਸਾਹਿਬ ਚੌਂਕ 'ਚ ਪਹੁੰਚਿਆ ਤਾਂ ਪਹਿਲਾਂ ਤੋਂ ਉੱਥੇ 15-20 ਨੌਜਵਾਨ ਮੋਟਰਸਾਈਕਲਾਂ 'ਤੇ ਸਟੰਟਬਾਜ਼ੀ ਕਰ ਰਹੇ ਸਨ। ਜਿਸ ਦੌਰਾਨ ਸਟੰਟ ਬਾਜ਼ਾ ਨੇ ਮੇਰੇ ਸਾਲੇ ਅਰਸ਼ਦੀਪ ਸਿੰਘ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਉਸਨੇ ਕਿਹਾ ਕਿ ਸਾਨੂੰ ਇਨਸਾਫ ਦਿੱਤਾ ਜਾਵੇ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਧਰ ਜਦ ਸਿਵਲ ਹਸਪਤਾਲ ਦੇ ਡਾਕਟਰ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਸਾਡੇ ਕੋਲ ਅਰਸ਼ਦੀਪ ਦੇ ਸਾਥੀ ਉਸ ਨੂੰ ਲੈ ਕੇ ਆਏ ਸਨ,ਜਦੋਂ ਉਸ ਦਾ ਚੈਕਅੱਪ ਕੀਤਾ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਇਸ ਮੌਕੇ ਜਦ ਪੁਲਸ ਸਬ ਇੰਸਪੈਕਟਰ ਨਿਸ਼ਾਨ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਤਫ਼ਤੀਸ਼ ਕਰ ਰਹੀ ਹੈ ਅਤੇ ਤਫਤੀਸ਼ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਥਾਈਲੈਂਡ ਤੋਂ ਬੰਦਾ ਭਰ ਲਿਆਇਆ ਨਸ਼ਿਆਂ ਦਾ ਪੂਰਾ ਅਟੈਚੀ, ਕਰੋੜਾਂ ਹੈ ਕੀਮਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab ਵਿਚ ਵਾਹਨਾਂ ਲਈ ਜਾਰੀ ਹੋਏ ਨਵੇਂ Orders, ਸਵੇਰੇ 8 ਤੋਂ ਸ਼ਾਮ 8 ਵਜੇ ਤੱਕ...
NEXT STORY