ਫਾਜ਼ਿਲਕਾ (ਸੁਨੀਲ ਨਾਗਪਾਲ) : ਇੱਥੇ ਬਾਹਮਣੀ ਵਾਲਾ ਰੋਡ 'ਤੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਦੌਰਾਨ 3 ਲੋਕ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਪਿੰਡ ਧਰਾਂਗਵਾਲਾ ਤੋਂ ਇਕ ਪਰਿਵਾਰ ਕਾਰ 'ਚ ਸਵਾਰ ਹੋ ਕੇ ਦਵਾਈ ਲੈਣ ਲਈ ਜਲਾਲਾਬਾਦ ਜਾ ਰਿਹਾ ਸੀ।
ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਵੱਡੀ ਰਾਹਤ, ਬਦਲ ਗਏ RULE! ਚਲਾਨ ਕੱਟਣ ਨੂੰ ਲੈ ਕੇ ਹੁਣ...
ਇਸ ਦੌਰਾਨ ਰਾਹ 'ਚ ਬਾਹਮਣੀ ਵਾਲਾ ਰੋਡ 'ਤੇ ਇਕ ਮੋਟਰਸਾਈਕਲ ਨੂੰ ਬਚਾਉਂਦੇ ਹੋਏ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪਹਿਲਾਂ ਖੰਭੇ 'ਚ ਵੱਜੀ ਅਤੇ ਖੰਭਾ ਟੁੱਟ ਗਿਆ। ਇਸ ਤੋਂ ਬਾਅਦ ਕਾਰ ਦਰੱਖਤ ਨਾਲ ਟਕਰਾ ਕੇ ਪਲਟ ਗਈ।
ਇਹ ਵੀ ਪੜ੍ਹੋ : ਰਜਿਸਟਰੀ ਕਰਵਾਉਣ ਵਾਲੇ ਲੋਕਾਂ ਲਈ ਬੁਰੀ ਖ਼ਬਰ! ਤਹਿਸੀਲਾਂ 'ਚ ਸਾਰਾ ਦਿਨ ਹੁਣ...
ਇਹ ਭਿਆਨਕ ਹਾਦਸਾ ਦੇਖਣ ਵਾਲਿਆਂ ਦੇ ਰੌਂਗਟੇ ਖੜ੍ਹੇ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਗੱਡੀ 'ਚ 3 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 2 ਦੀ ਹਾਲਤ ਜ਼ਿਆਦਾ ਗੰਭੀਰ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਬਠਿੰਡਾ ਦੇ ਹਸਪਤਾਲ ਵਿਖੇ ਰੈਫ਼ਰ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਨਵੇਂ ਹੁਕਮ ਜਾਰੀ! 19 ਸਤੰਬਰ ਤਕ...
NEXT STORY