ਰਾਮਪੁਰਾ ਫੂਲ (ਰਜਨੀਸ਼)- ਸਥਾਨਕ ਸ਼ਹਿਰ ਰਾਮਪੁਰਾ ਫੂਲ ਤੋਂ ਪਿੰਡ ਮਹਿਰਾਜ ਨੂੰ ਜਾਂਦੀ ਲਿੰਕ ਸੜਕ ’ਤੇ ਸਥਿਤ ਕੋਠੇ ਮਹਾ ਸਿੰਘ ਵਾਲੇ ਦੇ ਨਜ਼ਦੀਕ ਇਕ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਕੋਠੇ ਮਹਾਂ ਸਿੰਘ ਵਾਲੇ ਅਤੇ ਮਨਪ੍ਰੀਤ ਸਿੰਘ ਪੁੱਤਰ ਜੱਗਰ ਸਿੰਘ ਵਾਸੀ ਰਾਮਪੁਰਾ ਫੂਲ, ਜੋ ਕਿ ਮੋਟਰਸਾਈਕਲ ਤੇ ਰਾਮਪੁਰਾ ਤੋਂ ਮਹਿਰਾਜ ਵੱਲ ਜਾ ਰਹੇ ਸਨ। ਇਸ ਦੌਰਾਨ ਪਿੰਡ ਮਹਿਰਾਜ ਤੋਂ ਰਾਮਪੁਰਾ ਵੱਲ ਆ ਰਹੀ ਟਰੈਕਟਰ-ਟਰਾਲੀ ਦੀ ਟੱਕਰ ਉਕਤ ਨੌਜਵਾਨਾਂ ਦੇ ਮੋਟਰਸਾਈਕਲ ਦੇ ਨਾਲ ਹੋ ਗਈ, ਜਿਸ ’ਚ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ-ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ
ਸੰਦੀਪ ਵਰਮਾ ਨੇ ਦੱਸਿਆ ਕਿ ਇਤਲਾਅ ਮਿਲਦੇ ਸਾਰ ਹੀ ਸਹਾਰਾ ਸਮਾਜ ਸੇਵਾ ਦੀਆਂ ਐਬੂਲੈਂਸਾਂ ਵੱਲੋਂ ਘਟਨਾ ਸਥਾਨ 'ਤੇ ਪਹੁੰਚ ਕੇ ਗੰਭੀਰ ਜ਼ਖ਼ਮੀ ਹੋਏ ਉਕਤ ਦੋਵੇਂ ਨੌਜਵਾਨਾਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੇ ਉਕਤ ਦੋਵੇਂ ਨੌਜਵਾਨਾਂ ਜ਼ਖ਼ਮਾਂ ਦਾ ਦਰਦ ਨਾ ਸਹਿੰਦੇ ਹੋਏ ਇਲਾਜ ਦੌਰਾਨ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ-ਪੰਜਾਬ 'ਚ ਰੂਹ ਕੰਬਾਊ ਹਾਦਸਾ, ਟਰੱਕ ਹੇਠਾਂ ਵੜੀ ਕਾਰ, ਕੁੜੀ ਤੇ ਮੁੰਡੇ ਦੀ ਦਰਦਨਾਕ ਮੌਤ
ਥਾਣਾ ਸਿਟੀ ਰਾਮਪੁਰਾ ਦੇ ਕਰਮਚਾਰੀਆਂ ਵੱਲੋਂ ਦੁਰਘਟਨਾਗ੍ਰਸਤ ਹੋਏ ਮੋਟਰਸਾਈਕਲ ਅਤੇ ਟਰੈਕਟਰ ਟਰਾਲੀ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ। ਇਕ ਮ੍ਰਿਤਕ ਦੇ ਪਿਤਾ ਕੇਵਲ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਕੋਠੇ ਮਹਾਂ ਸਿੰਘ ਵਾਲਾ ਦੇ ਬਿਆਨਾਂ ਤੇ ਵੱਖ-ਵੱਖ ਧਰਾਵਾਂ ਤਹਿਤ ਟਰੈਕਟਰ ਟਰਾਲੀ ਦੇ ਡਰਾਈਵਰ 'ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਉਕਤ ਦੋਵੇਂ ਵਿਅਕਤੀਆਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਅੰਤਿਮ ਸੰਸਕਾਰ ਕਰਨ ਲਈ ਪਰਿਵਾਰਿਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ- ਪੰਜਾਬ 'ਚ ਕਈ ਥਾਈਂ ਪੈ ਰਿਹਾ ਮੀਂਹ, ਪੜ੍ਹੋ ਆਉਣ ਵਾਲੇ ਦਿਨਾਂ ਦੀ ਵੱਡੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਫਿਰੋਜ਼ਪੁਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਦਰਿਆ ਕੰਢੇ ਵੱਸਦੇ ਪਿੰਡਾਂ ਨੂੰ ਪਈ ਵੱਡੀ ਟੈਨਸ਼ਨ
NEXT STORY