ਹੁਸ਼ਿਆਰਪੁਰ (ਅਮਰੀਕ, ਵਰਿੰਦਰ ਪੰਡਿਤ)- ਹੁਸ਼ਿਆਰਪੁਰ ਤੋਂ ਇਕ ਬੇਹੱਦ ਦੁੱਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਆਈ. ਟੀ. ਆਈ. ਹੁਸ਼ਿਆਰਪੁਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਮਾਂ ਅਤੇ ਉਸ ਦੇ ਮਾਸੂਮ ਪੁੱਤਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ।
ਇਹ ਵੀ ਪੜ੍ਹੋ: ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ ਨੂੰ ਮਿਲੇ ਲਾਇਸੈਂਸ

ਜਾਣਕਾਰੀ ਮੁਤਾਬਕ ਮਹਿਲਾ ਗਗਨਦੀਪ ਕੌਰ ਪਤਨੀ ਫਰਿਆਦ ਆਪਣੇ ਪੁੱਤਰ ਰਿਹਾਨ ਨੂੰ ਨਾਲ ਲੈ ਕੇ ਸਕੂਲ ਤੋਂ ਰਿਸ਼ਤੇਦਾਰਾਂ ਨੂੰ ਮਿਲਣ ਲਈ ਹਸਪਤਾਲ ਜਾ ਰਹੀ ਸੀ। ਜਦੋਂ ਉਹ ਆਈ. ਟੀ. ਆਈ. ਹੁਸ਼ਿਆਰਪੁਰ ਨੇੜੇ ਪਹੁੰਚੀ ਤਾਂ ਪਿੱਛੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਗਗਨਦੀਪ ਕੌਰ ਅਤੇ ਉਸ ਦੇ ਪੁੱਤਰ ਰਿਆਜ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਅਤੇ ਪਿੰਡ ਦੇ ਸਰਪੰਚ ਮੌਕੇ 'ਤੇ ਪਹੁੰਚ ਗਏ।

ਇਹ ਵੀ ਪੜ੍ਹੋ: ਸੋਸ਼ਲ ਮੀਡੀਆ 'ਤੇ ਮਸ਼ਹੂਰ ਪੰਜਾਬ ਦੇ ਇਸ ਇੰਫਲੂਐਂਸਰ 'ਤੇ ਪੁਲਸ ਦੀ ਵੱਡੀ ਕਾਰਵਾਈ
ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਉੱਧਰ, ਥਾਣਾ ਮਾਡਲ ਟਾਊਨ ਦੀ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਟਰੱਕ ਚਾਲਕ ਨੂੰ ਕਾਬੂ ਕਰ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਪਰਿਵਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਖ਼ਰਾਬ, ਲੋਕਾਂ ’ਚ ਡਰ ਦਾ ਮਾਹੌਲ : ਮਜੀਠੀਆ
NEXT STORY