ਸ੍ਰੀ ਕੀਰਤਪੁਰ ਸਾਹਿਬ /ਰੋਪੜ (ਚੋਵੇਸ਼ ਲਟਾਵਾ, ਵਿਜੇ ਸ਼ਰਮਾ)- ਕੁੱਲੂ ਵਿਖੇ ਵਿਸ਼ਵ ਪ੍ਰਸਿੱਧ ਦੁਸਹਿਰਾ ਉਤਸਵ 'ਚ ਸ਼ਿਰਕਤ ਕਰਨ ਤੋਂ ਬਾਅਦ ਵਾਪਸ ਪਰਤ ਰਹੇ ਰੋਪੜ ਦੇ 4 ਵਿਅਕਤੀਆਂ ਨਾਲ ਇਕ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਾਊਂਡ (ਰੋਪੜ) ਦੀ ਬੱਸ ਗੱਡੀ ਰਾਤ ਦਾ ਫੰਕਸ਼ਨ ਖ਼ਤਮ ਕਰਕੇ ਕੁੱਲੂ-ਮਨਾਲੀ ਤੋਂ ਵਾਪਸ ਆ ਰਹੀ ਸੀ। ਜਿਵੇਂ ਹੀ ਬੱਸ ਪੰਜਾਬ ਬਾਰਡਰ ਟੋਲ ਪਲਾਜ਼ਾ 'ਗੜ੍ਹਾ ਮੋੜ' ਨੂੰ ਪਾਰ ਕਰਕੇ ਪਿੰਡ ਦੇਣੀ ਕੋਲ ਪਹੁੰਚੀ ਤਾਂ ਅਚਾਨਕ ਸੰਤੁਲਨ ਵਿਗੜਨ ਕਾਰਨ ਗੱਡੀ ਬੇਕਾਬੂ ਹੋ ਕੇ ਡੂੰਘੀ ਖਾਈ 'ਚ ਜਾ ਡਿੱਗੀ।
ਇਹ ਵੀ ਪੜ੍ਹੋ: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਸਹਿਮੇ ਲੋਕ

ਮੌਕੇ 'ਤੇ ਹੀ ਹੋਈ ਚਾਰ ਸਵਾਰਾਂ ਦੀ ਮੌਤ
ਇਹ ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ 'ਚ ਸਵਾਰ ਚਾਰ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 7 ਲੋਕ ਜ਼ਖ਼ਮੀ ਹੋਏ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਬਚਾਅ ਕਾਰਜ ਸ਼ੁਰੂ ਕੀਤੇ ਗਏ। ਕਾਫ਼ੀ ਮੁਸ਼ੱਕਤ ਤੋਂ ਬਾਅਦ ਹਾਈਡਰਾ ਮਸ਼ੀਨ ਦੀ ਮਦਦ ਨਾਲ ਖਾਈ 'ਚੋਂ ਗੱਡੀ ਅਤੇ ਮ੍ਰਿਤਕ ਦੇਹਾਂ ਨੂੰ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਐਂਬੂਲੈਂਸ ਰਾਹੀਂ ਸਾਰਿਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ, ਉੱਡੇ ਪਰਖੱਚੇ

ਪ੍ਰਾਪਤ ਜਾਣਕਾਰੀ ਮੁਤਾਬਕ ਪੰਜਾਬ ਸਾਊਂਡ ਰੋਪੜ ਵਾਲਿਆਂ ਦੀ ਇਕ ਬੱਸ ਨੂਮਾ ਗੱਡੀ ਕੁੱਲੂ ਹਿਮਾਚਲ ਪ੍ਰਦੇਸ਼ ਵਿਖੇ ਦੁਸਹਿਰਾ ਮੇਲੇ ਦੌਰਾਨ ਪੰਜਾਬ ਦੇ ਇਕ ਪ੍ਰਸਿੱਧ ਗਾਇਕ ਦੇ ਅਖਾੜੇ ਲਈ ਡੀ. ਜੇ. ਸਾਊਂਡ ਸਿਸਟਮ ਲੈ ਕੇ ਗਈ ਸੀ। ਅਖਾੜਾ ਖਤਮ ਹੋਣ ਤੋਂ ਬਾਅਦ ਰਾਤ ਕਰੀਬ ਤਿੰਨ ਵਜੇ ਉਕਤ ਗੱਡੀ ਡੀ. ਜੇ. ਸਾਊਂਡ ਦਾ ਸਾਮਾਨ ਲੈ ਕੇ ਕੁੱਲੂ ਤੋਂ ਵਾਪਸ ਰੂਪਨਗਰ ਨੂੰ ਆ ਰਹੀ ਸੀ, ਅੱਜ ਸਵੇਰੇ ਕਰੀਬ 6 ਵਜੇ ਜਦੋਂ ਇਹ ਪੰਜਾਬ ਦੇ ਸਰਹੱਦੀ ਪਿੰਡ ਦੇਹਣੀ ਨਜ਼ਦੀਕ ਪੁੱਜੀ ਤਾਂ ਉਕਤ ਗੱਡੀ ਬੇਕਾਬੂ ਹੋ ਕੇ ਡੂੰਘੀ ਖਾਈ ਵਿਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਇਸ ਵਿਚ ਸਵਾਰ ਚਾਰਾਂ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
ਹਾਦਸੇ ਮਗਰੋਂ ਸਥਾਨਕ ਅਤੇ ਰਾਹਗੀਰ ਲੋਕ ਮੌਕੇ ’ਤੇ ਇਕੱਠੇ ਹੋ ਗਏ ਅਤੇ ਉਨ੍ਹਾਂ ਵੱਲੋਂ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਦੀ 1033 ਨੰਬਰ ਅਤੇ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ, ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਦੀ 1033 ਨੰਬਰ ਟੀਮ ਅਤੇ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਵੱਲੋਂ ਲੋਕਾਂ ਦੀ ਸਹਾਇਤਾ ਨਾਲ ਮੌਕੇ ’ਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ। ਡੂੰਘੀ ਖਾਈ ਵਿਚ ਡਿੱਗ ਕੇ ਚਕਨਾਚੂਰ ਹੋਈ ਬੱਸ ਵਿਚ ਸਵਾਰ ਚਾਰ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਣ ਲਈ ਹਾਈਡਰਾਂ ਤੇ ਰਿਕਵਰੀ ਵੈਨ ਨੂੰ ਮੌਕੇ ’ਤੇ ਬੁਲਾਇਆ ਗਿਆ। ਖਾਈ ਦੀ ਡੂੰਘਾਈ ਅਤੇ ਗੱਡੀ ਦੇ ਬੁਰੀ ਤਰ੍ਹਾਂ ਨੁਕਸਾਨੇ ਜਾਣ ਕਾਰਨ ਬਚਾਅ ਟੀਮਾਂ ਨੂੰ ਕਾਫ਼ੀ ਮੁਸ਼ੱਕਤ ਕਰਨੀ ਪਈ। ਕਰੀਬ ਢਾਈ ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਗੱਡੀ ਦੇ ਬੁਰੀ ਤਰ੍ਹਾਂ ਨੁਕਸਾਨੇ ਹੋਏ ਕੈਬਿਨ ਵਿਚੋਂ ਬਾਹਰ ਕੱਢਿਆ ਗਿਆ। ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾ ਘਰ ਵਿਚ ਰਖਵਾਇਆ ਗਿਆ ਹੈ।
ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐੱਸ. ਐੱਚ. ਓ. ਇੰਸਪੈਕਟਰ ਰਾਹੁਲ ਸ਼ਰਮਾ ਅਤੇ ਜਾਂਚ ਅਧਿਕਾਰੀ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਰੀਬ ਸਵੇਰੇ 6 ਵਜੇ ਪੰਜਾਬ ਸਾਊਂਡ ਰੂਪ ਨਗਰ ਵਾਲਿਆਂ ਦੀ ਇਕ ਡੀਜੇ ਸਾਊਂਡ ਵਾਲੀ ਗੱਡੀ ਪਿੰਡ ਦੇਹਣੀ ਦੇ ਨਜ਼ਦੀਕ ਡੂੰਘੀ ਖਾਈ ਵਿਚ ਡਿੱਗ ਪਈ ਜਿਸ ਕਾਰਨ ਉਕਤ ਗੱਡੀ ਵੀ ਸਵਾਰ ਚਾਰ ਵਿਅਕਤੀਆਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਭਿਆਨਕ ਹਾਦਸੇ 'ਚ ਗਈ ਜਾਨ
ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਗੱਡੀ ਦੇ ਡਰਾਈਵਰ ਬਿਕਰਮ ਸਿੰਘ (36) ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਬੜੀ ਹਵੇਲੀ ਰੂਪਨਗਰ, ਆਸ਼ੂ ਕੁਮਾਰ (33) ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਛਪਾਰ ਤਹਿਸੀਲ ਲੁਧਿਆਣਾ, ਕ੍ਰਿਸ਼ਨ ਕੁਮਾਰ (20) ਪੁੱਤਰ ਭਾਰਤ ਪਾਸਵਾਨ ਵਾਰਡ ਨੰਬਰ ਇਕ ਅਹਿਮਦਗੜ੍ਹ ਮੰਡੀ ਮਾਲੇਰਕੋਟਲਾ, ਸੁਖਦੇਵ ਰਾਮ (27) ਪੁੱਤਰ ਹਰਿਦੁਆਰੀ ਵਾਸੀ ਪਿੰਡ ਗੜਾ ਤਹਿਸੀਲ ਫਿਲੌਰ ਜ਼ਿਲਾ ਜਲੰਧਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਗੱਡੀ ਦਾ ਡਰਾਈਵਰ ਬਿਕਰਮ ਸਿੰਘ ਵਿਆਹਿਆ ਹੋਇਆ ਸੀ ਅਤੇ ਜਦਕਿ ਬਾਕੀ ਤਿੰਨੇ ਮ੍ਰਿਤਕ ਕੁਆਰੇ ਸਨ। ਜਾਂਚ ਅਧਿਕਾਰੀ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਐੱਫ਼. ਆਈ. ਆਰ. ਦਰਜ ਕਰਨ ਲਈ ਪੁਲਸ ਨੂੰ ਕਿਸੇ ਵੀ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਹੁਣ ਤੱਕ ਕੋਈ ਵੀ ਬਿਆਨ ਦਰਜ ਨਹੀਂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਵੀ ਵਿਅਕਤੀ ਹਾਦਸੇ ਬਾਰੇ ਆਪਣਾ ਬਿਆਨ ਦਰਜ ਕਰਵਾ ਦੇਵੇਗਾ ਤਾਂ ਉਸ ਆਧਾਰ ’ਤੇ ਐੱਫ਼. ਆਈ. ਆਰ. ਦਰਜ ਕਰਕੇ ਮ੍ਰਿਤਕ ਵਿਅਕਤੀਆਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਇਲਾਕੇ 'ਚ ਸੋਗ ਦੀ ਲਹਿਰ
ਦੱਸਿਆ ਜਾ ਰਿਹਾ ਹੈ ਕਿ ਰੋਪੜ ਸ਼ਹਿਰ ਨਾਲ ਸਬੰਧਤ ਇਹ ਵਿਅਕਤੀ ਆਪਣੀਆਂ ਗੱਡੀਆਂ ਦੇ ਕਾਫ਼ਲੇ ਨਾਲ ਕੁੱਲੂ ਤੋਂ ਵਾਪਸ ਪਰਤ ਰਹੇ ਸਨ। ਚੜ੍ਹਦੀ ਸਵੇਰ ਜਿਵੇਂ ਹੀ ਇਹ ਦਰਦਨਾਕ ਖ਼ਬਰ ਇਲਾਕੇ 'ਚ ਅੱਗ ਵਾਂਗ ਫੈਲੀ ਪੂਰੇ ਰੋਪੜ ਸ਼ਹਿਰ ਅਤੇ ਆਸ-ਪਾਸ ਦੇ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਸਹਿਮੇ ਲੋਕ
NEXT STORY