ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਜ਼ਿਲ੍ਹੇ ਦੇ ਹਲਕਾ ਚੱਬੇਵਾਲ ਅਧੀਨ ਆਉਂਦੇ ਪਿੰਡ ਜੱਟਪੁਰ ਵਿਖੇ ਅੱਜ ਸਵੇਰੇ ਦੋ ਗੱਡੀਆਂ ਅਤੇ ਇਕ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋਣ ਮਗਰੋਂ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ (34) ਵਾਸੀ ਪਿੰਡ ਜੱਟਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਆਪਣੇ ਪਿੰਡ ਜੱਟਪੁਰ ਤੋਂ ਚੱਬੇਵਾਲ ਅੱਡੇ ਵਿਚੋਂ ਕੋਈ ਸਾਮਾਨ ਲੈਣ ਲਈ ਘਰੋਂ ਨਿਕਲਿਆ ਸੀ ਪਰ ਚੰਡੀਗੜ੍ਹ ਸਾਈਡ ਤੋਂ ਆ ਰਹੀ ਇਕ ਬਰੀਜਾ ਗੱਡੀ ਨੇ ਹੁਸ਼ਿਆਰਪੁਰ ਤੋਂ ਆ ਰਹੀ ਕਾਰ ਨਾਲ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਭੰਡਾਰਿਆਂ ਮੌਕੇ ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ੁਸ਼ਖਬਰੀ, ਹੋਇਆ ਵੱਡਾ ਐਲਾਨ
ਇਸ ਦੇ ਬਾਅਦ ਬਰੀਜਾ ਗੱਡੀ ਮੋਟਰਸਾਈਕਲ ਸਵਾਰ ਨਾਲ ਟਕਰਾਈ, ਜਿਸ ਕਰਕੇ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਚਸ਼ਮਦੀਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਰੀਜਾ ਗੱਡੀ ਬਹੁਤ ਤੇਜ਼ ਸੀ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਹਾਦਸੇ ਤੋਂ ਬਾਅਦ ਬਰੀਜਾ ਗੱਡੀ ਵਾਲਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ : ਜਲੰਧਰ ਦੇ ਬੱਸ ਸਟੈਂਡ ਨੇੜੇ ਵੱਡੀ ਵਾਰਦਾਤ, ਢਾਬੇ 'ਤੇ ਸ਼ਰੇਆਮ ਚੱਲੀਆਂ ਤਲਵਾਰਾਂ
ਗੁੱਸੇ ਵਿੱਚ ਆਏ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਹੁਸ਼ਿਆਰਪੁਰ ਤੋਂ ਚੰਡੀਗੜ੍ਹ ਹਾਈਵੇਅ ਜਾਮ ਕਰ ਦਿੱਤਾ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚ ਕੇ ਪੁਲਸ ਨੇ ਸਾਰਾ ਮਾਮਲਾ ਸੁਲਝਾਇਆ। ਐੱਸ. ਐੱਚ. ਓ. ਚੱਬੇਵਾਲ ਜਗਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੱਡਾ ਜੱਟਪੁਰ ਦੇ ਵਿੱਚ ਕੋਈ ਹਾਦਸਾ ਹੋਇਆ ਹੈ ਤਾਂ ਤੁਰੰਤ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਬਰੀਜਾ ਗੱਡੀ ਦਾ ਡਰਾਈਵਰ ਜੋ ਮੌਕੇ ਤੋਂ ਫਰਾਰ ਹੋ ਗਿਆ ਸੀ, ਉਸ ਨੂੰ ਗ੍ਰਿਫ਼ਤਾਰ ਕਰਕੇ ਲਾਸ਼ ਕਬਜੇ ਵਿੱਚ ਲੈ ਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਰੱਖਵਾ ਦਿੱਤੀ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : ਪੰਜਾਬ ਦੇ ਇਹ ਜ਼ਿਲ੍ਹੇ ਹੋ ਜਾਣ ਸਾਵਧਾਨ! ਚੱਲਣ ਲੱਗੀਆਂ ਠੰਡੀਆਂ ਹਵਾਵਾਂ, ਤੂਫ਼ਾਨ ਤੇ ਮੀਂਹ ਦਾ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੋਲੀ ਮੌਕੇ ਹੁੱਲੜਬਾਜ਼ੀ ਕਰਨੀ ਪਈ ਮਹਿੰਗੀ, ਟ੍ਰੈਫਿਕ ਪੁਲਸ ਨੇ ਕੱਟੇ ਚਲਾਨ
NEXT STORY