ਪਾਤੜਾਂ/ਹਰਿਆਣਾ (ਚੋਪੜਾ)- ਪਟਿਆਲਾ ਦੇ ਪਾਤੜਾਂ ਵਿਖੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸੰਗਰੂਰ ਰੋਡ 'ਤੇ ਨੇੜੇ ਪਿੰਡ ਦੁਗਾਲ ਵਿਖੇ ਹੋਏ ਇਕ ਸੜਕ ਹਾਦਸੇ ਦੌਰਾਨ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਿਨ੍ਹਾਂ ’ਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜੇ ਦੋਸਤ ਦਿੜਬਾ ਵਿਖੇ ਕਿਸੇ ਵਿਆਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੀ ਵਰਨਾ ਕਾਰ ਵਿਚ ਵਾਪਸ ਆ ਰਹੇ ਸੀ।
ਇਹ ਵੀ ਪੜ੍ਹੋ : ਪੰਜਾਬੀਓ ਹੋ ਜਾਓ ਸਾਵਧਾਨ, 26 ਜਨਵਰੀ ਤੋਂ ਘਰ-ਘਰ ਪਹੁੰਚਣਗੇ ਚਲਾਨ
ਰਾਤ ਡੇਢ ਵਜੇ ਦੇ ਕਰੀਬ ਜਦੋਂ ਇਹ ਪਿੰਡ ਦੁਗਾਲ ਨੇੜੇ ਪਹੁੰਚੇ ਤਾਂ ਸੰਘਣੀ ਧੁੰਦ ਕਾਰਨ ਕਾਰ ਡਿਵਾਈਡਰ ਨਾਲ ਟਕਰਾ ਗਈ ਅਤੇ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਅੰਸ਼ੁਲ ਗਰਗ ਅਤੇ ਅਤੁਲ ਉਮਰ ਲਗਭਗ 23 ਸਾਲ ਵਾਸੀਅਨ ਜਾਖਲ ਦੋਵੇਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਿਵੇਂ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਨੂੰ ਜਾਣਕਾਰੀ ਮਿਲੀ ਤਾਂ ਏ. ਐੱਸ. ਆਈ. ਭੁਪਿੰਦਰ ਸਿੰਘ ਸੰਧੂ ਆਪਣੀ ਟੀਮ ਸਮੇਤ ਤੁਰੰਤ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਵੱਲੋਂ ਜ਼ਖ਼ਮੀ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰਵਾਇਆ। ਤਿੰਨ ਜ਼ਖ਼ਮੀਆਂ ਵਿੱਚੋਂ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮ੍ਰਿਤਕ ਦੋਵੇਂ ਹੀ ਨੌਜਵਾਨ ਅਣਵਿਆਹੇ ਸਨ। ਪੁਲਸ ਵੱਲੋਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ : ਪੰਜਾਬ ਦੇ ਪ੍ਰਾਈਵੇਟ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਕਰ 'ਤਾ ਵੱਡਾ ਐਲਾਨ
ਹਰਿਆਣਾ ਦੇ ਜਾਖਲ ਦੇ ਰਹਿਣ ਵਾਲੇ ਸਨ ਨੌਜਵਾਨ
ਇਸ ਕਾਰ ਵਿੱਚ ਸਵਾਰ 5 ਨੌਜਵਾਨ ਹਰਿਆਣਾ ਦੇ ਜਾਖਲ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਸ ਹਾਦਸੇ ਵਿੱਚ ਅੰਸ਼ੁਲ ਗਰਗ (23) ਅਤੇ ਅਤੁਲ (27) ਦੀ ਮੌਤ ਹੋ ਗਈ। ਜ਼ਖ਼ਮੀਆਂ ਦੀ ਪਛਾਣ ਹਿਮਾਂਸ਼ੂ ਗੋਇਲ (28) ਹਰਸ਼ ਜੈਨ (28) ਅਤੇ ਸਾਹਿਲ (27) ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸੜਕ ਸੁਰੱਖਿਆ ਬਲ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਘਰ 'ਚ ਦਾਖ਼ਲ ਹੋ ਕੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬੀਓ ਹੋ ਜਾਓ ਸਾਵਧਾਨ, 26 ਜਨਵਰੀ ਤੋਂ ਘਰ-ਘਰ ਪਹੁੰਚਣਗੇ ਚਲਾਨ
NEXT STORY