ਤਰਨਤਾਰਨ (ਰਮਨ)- ਤਰਨਤਾਰਨ ਜ਼ਿਲ੍ਹੇ ਦੇ ਪਿੰਡ ਲੌਹੁਕਾ 'ਚ ਬੇਹੱਦ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦਰਅਸਲ ਮੋਟਰਸਾਈਕਲ ਦੀ ਵਿਚਕਾਰ ਭਿਆਨਕ ਟੱਕਰ 'ਚ ਮਾਂ-ਪੁੱਤ ਦੀ ਮੌਕੇ 'ਤੇ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪੱਟੀ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਤਿੰਨੇ ਜਣੇ ਤਰਨਤਾਰਨ ਨੂੰ ਕਿਸੇ ਕੰਮ ਜਾ ਰਹੇ ਸਨ। ਇਸ ਦੌਰਾਨ ਪੱਟੀ ਵਾਲੀ ਸਾਈਡ ਆ ਰਹੀ ਐੱਸ. ਡੀ. ਐੱਮ ਭੱਟੀ ਪ੍ਰੀਤ ਇੰਦਰ ਸਿੰਘ ਦੀ ਗੱਡੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ, ਜਿਸ 'ਚ ਮਾਂ-ਪੁੱਤ ਦੀ ਮੌਕੇ 'ਤੇ ਮੌਤ ਅਤੇ ਭਤੀਜਾ ਗੰਭੀਰ ਜ਼ਖ਼ਮੀ ਹੋ ਗਿਆ। ਭਜੀਜੇ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉੱਥੇ ਹੀ ਐੱਸ. ਡੀ. ਐੱਮ ਵੀ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ- ਪੰਜਾਬ ਦੇ 10 ਹੋਟਲਾਂ 'ਤੇ ਵੱਡੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਪੁਲਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਦੀ 34.36 ਲੱਖ ਰੁਪਏ ਦੀ ਜਾਇਦਾਦ ਜ਼ਬਤ
NEXT STORY