ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਟਾਂਡਾ ਵਿਚ ਭਿਆਨਕ ਸੜਕ ਹਾਦਸੇ ਦੌਰਾਨ ਮਹਿਲਾ ਸਰਪੰਚ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਟਾਂਡਾ-ਬੇਗੋਵਾਲ ਸੜਕ 'ਤੇ ਨਿੱਜੀ ਕਾਲਜ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਮਹਿਲਾ ਸਰੰਪਚ ਦੀ ਮੌਤ ਹੋ ਗਈ ਜਦਕਿ ਹਾਦਸੇ ਵਿੱਚ ਉਸ ਦਾ ਪਤੀ ਅਤੇ ਭਤੀਜੀ ਗੰਭੀਰ ਜ਼ਖ਼ਮੀ ਹੋ ਗਏ ਹਨ।
ਇਹ ਵੀ ਪੜ੍ਹੋ: ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

ਇਹ ਭਿਆਨਕ ਸੜਕ ਹਾਦਸਾ ਕਰੀਬ ਦੁਪਹਿਰ 3 ਵਜੇ ਉਸ ਸਮੇਂ ਵਾਪਰਿਆ ਜਦੋਂ ਟਾਂਡਾ ਦੇ ਪਿੰਡ ਬਸਤੀ ਬੋਹੜਾ ਨਾਲ ਸੰਬੰਧਤ ਸਰਪੰਚ ਨਿਤਿਕਾ ਆਪਣੇ ਪਤੀ ਸੁਖਵਿੰਦਰ ਅਤੇ ਭਤੀਜੀ ਸੋਨਾਕਸ਼ੀ ਪੁੱਤਰੀ ਬਲਵਿੰਦਰ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਲਾਲਪੁਰ ਜਾ ਰਹੇ ਸਨ। ਇਸੇ ਦੌਰਾਨ ਰੜਾ ਮੋੜ ਨੇੜੇ ਸਾਹਮਣੇ ਤੋਂ ਆ ਰਹੀ ਨਿੱਜੀ ਕਾਲਜ ਦੀ ਬਸ ਨੇ ਉਨ੍ਹਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ।
ਇਹ ਵੀ ਪੜ੍ਹੋ: ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵੱਲੋਂ Alert ਜਾਰੀ
ਇਸ ਭਿਆਨਕ ਸੜਕ ਹਾਦਸੇ ਕਾਰਨ ਸਰਪੰਚ ਨਿਤਿਕਾ ਦੀ ਮੌਕੇ 'ਤੇ ਹੀ ਮੌਤ ਹੋ ਕੇ ਜਦਕਿ ਉਸ ਦਾ ਪਤੀ ਸੁਖਵਿੰਦਰ ਅਤੇ ਭਤੀਜੀ ਸੋਨਾਕਸ਼ੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਹੀ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ ਗਿਆ ਹੈ। ਸੜਕ ਹਾਦਸੇ ਦੀ ਸੂਚਨਾ ਮਿਲਦੇ ਹੀ ਟਾਂਡਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਸਰਪੰਚ ਨਿਤਿਕਾ ਸੱਤਾਧਾਰੀ ਪਾਰਟੀ ਨਾਲ ਸੰਬੰਧਤ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
NEXT STORY