ਫਰੀਦਕੋਟ (ਰਾਜਨ) : ਕੋਟਕਪੂਰਾ ਰੋਡ ’ਤੇ ਦੇਰ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਉਨ੍ਹਾਂ ਦਾ ਮੋਟਰਸਾਈਕਲ ਸੜਕ ਕਿਨਾਰੇ ਖੜ੍ਹੇ ਇੱਕ ਖ਼ਰਾਬ ਟਰੱਕ ਦੇ ਪਿਛਲੇ ਹਿੱਸੇ ਨਾਲ ਜਾ ਟਕਰਾਇਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ। ਮਿਲੀ ਜਾਣਕਾਰੀ ਅਨੁਸਾਰ ਤਿੰਨੇ ਨੌਜਵਾਨ ਕੋਟਕਪੂਰਾ 'ਚ ਇੱਕ ਵਿਆਹ ਸਮਾਗਮ 'ਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਘਰ ਵਾਪਸ ਆ ਰਹੇ ਸਨ। ਇਸ ਦੌਰਾਨ ਰਸਤੇ 'ਚ ਖੜ੍ਹੇ ਖ਼ਰਾਬ ਟਰੱਕ ਨਾਲ ਉਨ੍ਹਾਂ ਦੀ ਬਾਈਕ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸੇ 'ਚ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਤੀਜੇ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ ਵਧਾਈ ਟੈਨਸ਼ਨ
ਮ੍ਰਿਤਕ ਨਵਜੋਤ ਦੇ ਚਾਚਾ ਰਣਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਨਵਜੋਤ ਆਪਣੇ ਦੋਸਤਾਂ ਜੱਸ ਅਤੇ ਰਵੀ ਨਾਲ ਵਿਆਹ ਸਮਾਗਮ ਤੋਂ ਪਰਤ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸੜਕ ਦੇ ਵਿਚਕਾਰ ਖੜ੍ਹੇ ਖ਼ਰਾਬ ਟਰੱਕ ਦਾ ਨਾ ਤਾਂ ਕੋਈ ਇੰਡੀਕੇਟਰ ਚੱਲ ਰਿਹਾ ਸੀ ਅਤੇ ਨਾ ਹੀ ਪਿੱਛੇ ਕੋਈ ਚਿਤਾਵਨੀ ਚਿੰਨ੍ਹ ਲਗਾਇਆ ਗਿਆ ਸੀ, ਜਿਸ ਕਾਰਨ ਹਨ੍ਹੇਰੇ 'ਚ ਟਰੱਕ ਦਿਖਾਈ ਨਾ ਦਿੱਤਾ ਅਤੇ ਇਹ ਦਰਦਨਾਕ ਹਾਦਸਾ ਵਾਪਰ ਗਿਆ। ਮੌਕੇ ’ਤੇ ਇਕਠੇ ਹੋਏ ਲੋਕਾਂ ਨੇ ਦੱਸਿਆ ਕਿ ਜੇਕਰ ਟਰੱਕ ਦੇ ਪਿੱਛੇ ਸੁਰੱਖਿਆ ਪ੍ਰਬੰਧ ਕੀਤੇ ਗਏ ਹੁੰਦੇ ਤਾਂ ਇਹ ਹਾਦਸਾ ਟਾਲਿਆ ਜਾ ਸਕਦਾ ਸੀ। ਉਨ੍ਹਾਂ ਦੱਸਿਆ ਕਿ ਤਿੰਨੇ ਮ੍ਰਿਤਕ ਗਰੀਬ ਪਰਿਵਾਰਾਂ ਨਾਲ ਸਬੰਧਿਤ ਸਨ ਅਤੇ ਛੋਟਾ-ਮੋਟਾ ਕੰਮ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਂਦੇ ਸਨ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ ਜਾਰੀ, ਕੀ ਰਾਹੁਲ ਗਾਂਧੀ ਦੀ ਵਾਪਸੀ ਮਗਰੋਂ ਹੋਵੇਗਾ ਵੱਡਾ ਐਲਾਨ?
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਾਦਸੇ 'ਚ ਜਾਨ ਗੁਆਉਣ ਵਾਲੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਯੋਗ ਆਰਥਿਕ ਸਹਾਇਤਾ ਦਿੱਤੀ ਜਾਵੇ। ਉੱਧਰ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਸਾਰੇ ਪੱਖਾਂ ਦੀ ਪੜਤਾਲ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਧਾਰੀਵਾਲ ਨੇੜੇ ਸਰਕਾਰੀ ਬੱਸ ਤੇ ਸੰਗਤਾਂ ਨਾਲ ਭਰੀ ਬੱਸ ਦੀ ਆਹਮੋ-ਸਾਹਮਣੇ ਟੱਕਰ, ਕਈ ਲੋਕ ਜ਼ਖ਼ਮੀ
NEXT STORY