ਗੜ੍ਹਸ਼ੰਕਰ (ਸੰਜੀਵ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ ਪਿੰਡ ਗੋਲ਼ੀਆਂ ਨੇੜੇ ਸਿਲੰਡਰਾਂ ਨਾਲ ਭਰੇ ਟਰੱਕ ਅਤੇ ਕਾਰ ਦੀ ਭਿਆਨਕ ਟੱਕਰ ਹੋਣ ਕਾਰਨ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੂੰਸਾਰ ਸੁਰਜੀਤ ਸਿੰਘ ਪੁੱਤਰ ਜਗੀਰ ਸਿੰਘ ਭਾਰਤ ਗੈਸ ਨਾਲ ਭਰੇ ਸਿਲੰਡਰਾਂ ਵਾਲੇ ਟਰੱਕ ਨੂੰ ਲੈ ਕੇ ਜੰਮੂ ਤੋਂ ਲਾਲੜੂ ਚੰਡੀਗੜ੍ਹ ਨੂੰ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਉਕਤ ਅਸਥਾਨ 'ਤੇ ਪੁੱਜਾ ਤਾਂ ਗੜ੍ਹਸ਼ੰਕਰ ਵਾਲੀ ਸਾਈਡ ਤੋਂ ਆ ਰਹੀ ਕਾਰ ਨਾਲ ਭਿਆਨਕ ਟੱਕਰ ਹੋ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਗੱਡੀਆਂ ਨੁਕਸਾਨੀਆਂ ਗਈਆਂ। ਹਾਦਸੇ ਉਪਰੰਤ ਥਾਣਾ ਗੜ੍ਹਸ਼ੰਕਰ ਤੋਂ ਏ. ਐੱਸ. ਆਈ. ਰਵੀਸ਼ ਕੁਮਾਰ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਦਾਖ਼ਲ ਕਰਵਾ ਕੇ ਬਣਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।




ਇਹ ਵੀ ਪੜ੍ਹੋ : ਵੱਡੀ ਕਾਰਵਾਈ: 6 ਕਾਂਗਰਸੀ ਕੌਂਸਲਰਾਂ 'ਤੇ ਡਿੱਗੀ ਗਾਜ, 5 ਸਾਲਾਂ ਲਈ ਪਾਰਟੀ ’ਚੋਂ ਕੀਤਾ ਬਾਹਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਣ ਨੂੰ ਲੈ ਕੇ ਪੈ ਗਿਆ ਪੰਗਾ, ਗੁੱਸੇ 'ਚ ਆਏ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
NEXT STORY