ਨੂਰਪੁਰਬੇਦੀ (ਭੰਡਾਰੀ)-ਪੁਲਸ ਚੌਕੀ ਕਲਵਾਂ ਤੋਂ ਕੁਝ ਦੂਰੀ 'ਤੇ ਸਥਿਤ ਪਿੰਡ ਐਲਗਰਾਂ ਵਿਖੇ ਪੁਲ ਹੇਠਾਂ ਸਵਾਂ ਨਦੀ 'ਚ ਬਣਾਏ ਗਏ ਆਰਜ਼ੀ ਰਸਤੇ ’ਤੇ ਇਕ ਵਾਰ ਫਿਰ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਆਰਜ਼ੀ ਰਸਤੇ ਤੋਂ ਲੰਘ ਰਹੇ ਇਕ ਟਰੈਕਟਰ ਅਤੇ ਚੰਡੀਗੜ੍ਹ ਤੋਂ ਡਾਕ ਲੈ ਕੇ ਜਾ ਰਹੀ ਗੱਡੀ ਵਿਚਕਾਰ ਜ਼ੋਰਦਾਰ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੋਵੇਂ ਵਾਹਨ ਬੇਕਾਬੂ ਹੋ ਕੇ ਰਸਤੇ ਤੋਂ ਹੇਠਾਂ ਪਾਣੀ 'ਚ ਜਾ ਡਿੱਗੇ। ਹਾਦਸੇ ਦੌਰਾਨ ਵੱਡਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਜਾਣਕਾਰੀ ਮੁਤਾਬਕ ਟਰੈਕਟਰ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦਕਿ ਡਾਕ ਵਾਲੀ ਗੱਡੀ ਦਾ ਚਾਲਕ ਵਾਲ-ਵਾਲ ਬਚ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਆਰਜ਼ੀ ਰਸਤੇ ਦੀ ਸੁਰੱਖਿਆ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕੀਤੇ ਹਨ।
ਇਹ ਵੀ ਪੜ੍ਹੋ: ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
ਦੱਸਣਯੋਗ ਹੈ ਕਿ ਐਲਗਰਾਂ ਵਿਖੇ ਮੁੱਖ ਪੁਲ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਮੁਰੰਮਤ ਕਾਰਨ ਆਵਾਜਾਈ ਲਈ ਪੂਰੀ ਤਰ੍ਹਾਂ ਬੰਦ ਪਿਆ ਹੈ। ਇਸ ਕਾਰਨ ਲੋਕਾਂ ਨੂੰ ਆਵਾਜਾਈ ਲਈ ਮਜਬੂਰਨ ਆਰਜ਼ੀ ਰਸਤੇ ਦੀ ਵਰਤੋਂ ਕਰਨੀ ਪੈ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਰਸਤਾ ਖ਼ਤਰਨਾਕ ਸਾਬਤ ਹੋ ਰਿਹਾ ਹੈ ਅਤੇ ਇਸ ’ਤੇ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰ ਸਕਦਾ ਹੈ। ਵਾਪਰੀ ਘਟਨਾ ਨੇ ਲੋਕਾਂ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨ।
ਲੋਕਾਂ ਨੇ ਜਲਦ ਪੁਲ ਦਾ ਨਿਰਮਾਣ ਕਰਵਾਉਣ ਦੀ ਮੰਗ ਚੁੱਕੀ
ਪਿੰਡ ਐਲਗਰਾਂ ਦੇ ਲੋਕਾਂ ਅਤੇ ਆਮ ਰਾਹਗੀਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਹਾਦਸੇ ਨੂੰ ਗੰਭੀਰਤਾ ਨਾਲ ਲੈਂਦੇ ਮੁੱਖ ਪੁਲ ਦੇ ਨਿਰਮਾਣ ਕਾਰਜ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁੱਲ ਮੁੜ ਚਾਲੂ ਨਹੀਂ ਹੁੰਦਾ, ਉਦੋਂ ਤੱਕ ਆਰਜ਼ੀ ਰਸਤੇ ’ਤੇ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਸਫ਼ਰ ਨਾ ਕਰਨਾ ਪਵੇ।
ਇਹ ਵੀ ਪੜ੍ਹੋ: ਪੰਜਾਬ: ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਏ ਨਵੇਂ ਹੁਕਮ, 2 ਦਸਬੰਰ ਤੱਕ ਕਰੋ ਇਹ ਕੰਮ
ਹਾਦਸਾ ਕੁਦਰਤੀ ਤੌਰ ’ਤੇ ਵਾਪਰਿਆ: ਚੌਕੀ ਇੰਚਾਰਜ ਧਰਮਪਾਲ ਸਿੰਘ
ਇਸ ਸਬੰਧੀ ਗੱਲ ਕਰਨ 'ਤੇ ਥਾਣਾ ਨੂਰਪੂਰਬੇਦੀ ਅਧੀਨ ਪੈਂਦੀ ਪੁਲਸ ਚੌਕੀ ਕਲਵਾਂ ਦੇ ਇੰਚਾਰਜ ਸਬ ਇੰਸਪੈਕਟਰ ਧਰਮਪਾਲ ਸਿੰਘ ਨੇ ਹਾਦਸੇ ਦੀ ਪੁਸ਼ਟੀ ਕਰਦੇ ਆਖਿਆ ਕਿ ਇਹ ਕੁਦਰਤੀ ਤੌਰ ’ਤੇ ਵਾਪਰਿਆ ਹੈ ਅਤੇ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਆਖਿਆ ਕਿ ਦੋਵੇਂ ਧਿਰਾਂ ਨੇ ਮਾਮਲਾ ਸੁਲਝਾ ਲਿਆ ਹੈ ਇਸ ਲਈ ਕੋਈ ਕਾਰਵਾਈ ਅਮਲ ਚ ਨਹੀਂ ਲਿਆਂਦੀ ਗਈ ਹੈ।
ਇਹ ਵੀ ਪੜ੍ਹੋ: ਪਰਗਟ ਸਿੰਘ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ਪੁੱਜੇ MP ਚਰਨਜੀਤ ਚੰਨੀ, ਦਿੱਤਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ ਨਾਲ ਅੱਗੇ ਵਧੇਗੀ ਕਾਂਗਰਸ'
NEXT STORY