ਫਗਵਾੜਾ/ਹੁਸ਼ਿਆਰਪੁਰ (ਸੋਨੂੰ)- ਫਗਵਾੜਾ-ਹੁਸ਼ਿਆਰਪੁਰ ਹਾਈਵੇਅ 'ਤੇ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਖਾਟੀ ਨੇੜੇ ਦੋ ਕਾਰਾਂ ਵਿਚਕਾਰ ਭਿਆਨਕ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਘਟਨਾ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ 3 ਬੱਚਿਆਂ ਸਮੇਤ 10 ਲੋਕ ਗੰਭੀਰ ਜ਼ਖ਼ਮੀ ਹੋ ਗਏ।

ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸਦਰ ਥਾਣੇ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਵਿਚ ਜੁਟ ਗਈ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਿੰਦਰਪਾਲ ਨੇ ਦੱਸਿਆ ਕਿ ਪਿੰਡ ਜਗਜੀਤਪੁਰ ਦੇ ਰਹਿਣ ਵਾਲੇ ਇਕੋ ਪਰਿਵਾਰ ਦੇ 3 ਬੱਚਿਆਂ ਸਮੇਤ 7 ਮੈਂਬਰ ਫਗਵਾੜਾ ਤੋਂ ਆਪਣੇ ਪਿੰਡ ਜਗਜੀਤਪੁਰ ਜਾ ਰਹੇ ਸਨ। ਜਦਕਿ ਹੁਸ਼ਿਆਰਪੁਰ ਤੋਂ ਆ ਰਹੀ ਇਕ ਹੋਰ ਕਾਰ ਵਿੱਚ ਪਿੰਡ ਸਲਾਰਪੁਰ ਦੇ ਇਕੋ ਪਰਿਵਾਰ ਦੇ ਛੇ ਮੈਂਬਰ ਫਗਵਾੜਾ ਵੱਲ ਆ ਰਹੇ ਸਨ। ਇਸ ਦੌਰਾਨ ਪਿੰਡ ਖਾਟੀ ਨੇੜੇ ਦੋਵੇਂ ਕਾਰਾਂ ਦੀ ਟੱਕਰ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲੇ ਜਾਣ ਦੀ ਚਰਚਾ ਕਿੰਨੀ ਕੁ ਸੱਚੀ?

ਇਸ ਘਟਨਾ ਵਿੱਚ ਪਿੰਡ ਜਗਜੀਤਪੁਰ ਦੇ ਵਸਨੀਕ ਭਾਗ ਸਿੰਘ ਦੇ ਪੁੱਤਰ 80 ਸਾਲਾ ਮੁਖ਼ਤਿਆਰ ਸਿੰਘ ਅਤੇ ਉਸ ਦੀ ਪਤਨੀ ਧਰਮ ਕੌਰ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਪੁੱਤਰ ਸੁਖਵਿੰਦਰ ਸਿੰਘ, ਉਨ੍ਹਾਂ ਦੀ ਪਤਨੀ ਅਤੇ 3 ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਦੂਜੀ ਕਾਰ ਵਿੱਚ ਸਵਾਰ ਮੋਹਨ ਲਾਲ ਪੁੱਤਰ ਜਗਤ ਰਾਮ, ਬਿੰਦਰ ਲੋਈ ਪੁੱਤਰ ਮੋਹਨ ਲਾਲ, ਮਮਤਾ, ਰਾਣੀ (ਮੋਹਨ ਲਾਲ ਦੀ ਪਤਨੀ) ਅਤੇ ਵਰਖਾ (ਮੋਹਨ ਲਾਲ ਦੀ ਧੀ), ਪਿੰਡ ਸਲਾਰਪੁਰ ਦੇ ਵਸਨੀਕ ਵੀ ਗੰਭੀਰ ਜ਼ਖ਼ਮੀ ਹੋ ਗਏ। ਜਾਂਚ ਅਧਿਕਾਰੀ ਨੇ ਕਿਹਾ ਕਿ ਦੋਵਾਂ ਪਰਿਵਾਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਬਿਆਨਾਂ ਦੇ ਆਧਾਰ 'ਤੇ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 10 ਮੈਂਬਰੀ ਪੰਜਾਬ ਵਕਫ਼ ਬੋਰਡ ਦਾ ਗਠਨ, ਨਵਾਂ ਨੋਟੀਫਿਕੇਸ਼ਨ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਸਰਕਾਰ ਵੱਲੋਂ 10 ਮੈਂਬਰੀ ਪੰਜਾਬ ਵਕਫ਼ ਬੋਰਡ ਦਾ ਗਠਨ, ਨਵਾਂ ਨੋਟੀਫਿਕੇਸ਼ਨ ਜਾਰੀ
NEXT STORY