ਜਲੰਧਰ (ਮਾਹੀ)-ਥਾਣਾ ਮਕਸੂਦਾਂ ਅਧੀਨ ਆਉਂਦੇ ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਸਥਿਤ ਐੱਨ. ਆਈ. ਟੀ. ਕਾਲਜ ਨੇੜੇ ਬਿਧੀਪੁਰ ਦਰਦਨਾਕ ਸੜਕ ਹਾਦਸੇ ’ਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) ਦੇ ਇਕ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਦੋਵੇਂ ਵਿਦਿਆਰਥੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਸਨ।
ਇਹ ਵੀ ਪੜ੍ਹੋ: Big Breaking: ਅੱਧੀ ਰਾਤ ਨੂੰ ਜਲੰਧਰ 'ਚ ਪੈ ਗਿਆ ਡਾਕਾ! ਜਿਊਲਰੀ ਸ਼ਾਪ ਲੁੱਟ ਕੇ ਲੈ ਗਏ 10 ਬੰਦੇ
ਇਸ ਦੀ ਸੂਚਨਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਏ. ਐੱਸ. ਆਈ. ਰਜਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ। ਜਾਣਕਾਰੀ ਦਿੰਦੇ ਏ. ਐੱਸ. ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥੀ ਦੀ ਪਛਾਣ ਜੈ ਵਰਧਨ ਪੁੱਤਰ ਜੈ ਨਿਵਾਸ ਵਾਸੀ ਆਂਧਰਾ ਪ੍ਰਦੇਸ਼ ਹਾਲ ਨਿਵਾਸੀ ਐੱਲ. ਪੀ. ਯੂ. ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਵਿਦਿਆਰਥੀ ਦੀ ਪਛਾਣ ਰਿਆਂਸ਼ ਵਜੋਂ ਹੋਈ ਹੈ।
ਪੁਲਸ ਅਨੁਸਾਰ ਆਂਧਰਾ ਪ੍ਰਦੇਸ਼ ਦੇ ਰਹਿਣ ਵਾਲੇ ਅਤੇ ਐੱਲ. ਪੀ. ਯੂ. ਵਿਚ ਪੜ੍ਹ ਰਹੇ ਵਿਦਿਆਰਥੀ ਦੀ ਬਿਧੀਪੁਰ ਨੇੜੇ ਅਚਾਨਕ ਉਸ ਸਮੇਂ ਮੌਤ ਹੋ ਗਈ ਜਦੋਂ ਉਨ੍ਹਾਂ ਦਾ ਮੋਟਰਸਾਈਕਲ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਿਆ। ਚਸ਼ਮਦੀਦਾਂ ਅਨੁਸਾਰ ਜੈਵਰਧਨ ਨੇ ਹੈਲਮੇਟ ਨਹੀਂ ਪਾਇਆ ਹੋਇਆ ਸੀ, ਜਿਸ ਕਾਰਨ ਉਸ ਦਾ ਸਿਰ ਸੜਕ ’ਤੇ ਟਕਰਾ ਗਿਆ ਅਤੇ ਬਹੁਤ ਜ਼ਿਆਦਾ ਖ਼ੂਨ ਵਹਿਣ ਨਾਲ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਕੱਪੜਾ ਵਪਾਰੀ ਦੀ ਦੁਕਾਨ 'ਤੇ ਫਾਇਰਿੰਗ! ਕੰਬਿਆ ਇਹ ਇਲਾਕਾ
ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਜ਼ਖ਼ਮੀ ਵਿਦਿਆਰਥੀ ਰਿਆਂਸ਼ ਨੂੰ ਨੇੜਲੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਸ ਨੇ ਵਿਦਿਆਰਥੀਆਂ ਦੇ ਪਰਿਵਾਰਾਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸੂਚਿਤ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਹਾਦਸੇ ਨੇ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੇਂ ਸਾਲ ਦੀ ਆਮਦ ਤੋਂ ਪਹਿਲਾਂ ਰੇਲਵੇ ਸਟੇਸ਼ਨ ’ਤੇ ਕੀਤੀ ਚੈਕਿੰਗ
NEXT STORY