ਬਮਿਆਲ (ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਖੇਤਰ ਦੇ ਬਮਿਆਲ ਸੈਕਟਰ ਅਧੀਨ ਆਉਂਦੇ ਪਿੰਡ ਬਹਾਦਰਪੁਰ ਨੇੜੇ ਇੱਕ ਸਕਾਰਪੀਓ ਗੱਡੀ ਨਾਲ ਭਿਆਨਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਸਕਾਰਪੀਓ ਗੱਡੀ ਚਾਲਕ ਨੂੰ ਨੀਂਦ ਦਾ ਝੋਕਾ ਆਉਣ ਕਾਰਨ ਸੰਤੁਲਨ ਵਿਗੜ ਗਿਆ ਅਤੇ ਗੱਡੀ ਬੇਕਾਬੂ ਹੋ ਕੇ ਸੜਕ ਦੇ ਕਿਨਾਰੇ ਲੱਗੇ ਸਫੈਦੇ ਦੇ ਦਰੱਖਤ ਨਾਲ ਟਕਰਾ ਗਈ, ਜਿਸ ਵਿੱਚ ਗੱਡੀ ਵਿੱਚ ਸਵਾਰ ਲਗਭਗ ਅੱਠ ਲੋਕ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ- ਪੰਜਾਬੀਓ 6 ਅਕਤੂਬਰ ਤੱਕ ਮੰਨਣੇ ਪੈਣਗੇ ਹੁਕਮ, ਹੁਣ ਲੱਗ ਗਈਆਂ ਪਾਬੰਦੀਆਂ
ਸਥਾਨਕ ਨਿਵਾਸੀਆਂ ਅਤੇ ਨਰੋਟ ਜੈਮਲ ਸਿੰਘ ਪੁਲਸ ਕਰਮਚਾਰੀ ਦੀ ਮਦਦ ਨਾਲ ਜ਼ਖਮੀਆਂ ਨੂੰ ਸਰਕਾਰੀ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕੁਝ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਨੇੜਲੇ ਨਿੱਜੀ ਹਸਪਤਾਲਾਂ 'ਚ ਦਾਖਲ ਕਰਵਾਇਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ
ਦੱਸ ਦੇਈਏ ਕਿ ਗੱਡੀ 'ਚ ਸਵਾਰ ਲੋਕ ਚੰਡੀਗੜ੍ਹ ਤੋਂ ਇੱਕ ਧਾਰਮਿਕ ਸਮਾਗਮ ਵਿੱਚ ਹਿੱਸਾ ਲੈਣ ਤੋਂ ਬਾਅਦ ਆਪਣੇ ਪਿੰਡ ਵਾਪਸ ਆ ਰਹੇ ਸਨ। ਜਦ ਪਿੰਡ ਬਹਾਦਰਪੁਰ ਨੇੜੇ ਪਹੁੰਚੇ ਤਾਂ ਗੱਡੀ ਚਾਲਕ ਨੂੰ ਅਚਾਨਕ ਨੀਂਦ ਦਾ ਝੋਕਾ ਆ ਗਿਆ, ਜਿਸ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਦੇ ਦਰੱਖਤ 'ਚ ਜਾ ਵੱਜੀ। ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਦੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਇਨ੍ਹਾਂ ਬਿਮਾਰੀਆਂ ਨੂੰ ਲੈ ਕੇ ਅਲਰਟ ਰਹਿਣ ਦੀ ਹਦਾਇਤ
NEXT STORY