ਕਪੂਰਥਲਾ (ਓਬਰਾਏ, ਗੁਰਪ੍ਰੀਤ)- ਕਪੂਰਥਲਾ ਦੇ ਦੁਰਗਾਪੁਰ ਨੇੜੇ ਵਾਪਰੇ ਦਰਦਨਾਕ ਹਾਦਸੇ ਵਿਚ ਪੁੱਤਰ ਦੀ ਮੌਤ ਹੋ ਗਈ ਜਦਕਿ ਉਸ ਦਾ ਪਿਤਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਇਹ ਹਾਦਸਾ ਮੋਟਰਸਾਈਕਲ ਅਤੇ ਕੰਬਾਈਨ ਦੀ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਵਾਪਰਿਆ। ਗੰਭੀਰ ਹਾਲਤ ਵਿਚ ਜ਼ਖ਼ਮੀ ਹੋਏ ਪਿਤਾ ਨੂੰ ਪਿੰਡ ਵਾਸੀਆਂ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ।
ਇਹ ਵੀ ਪੜ੍ਹੋ: 'ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਦੇ ਹੌਂਸਲੇ ਨੂੰ ਸਲਾਮ', ਝੋਟਾ ਕਤਲ ਮਾਮਲੇ 'ਤੇ ਪਰਗਟ ਸਿੰਘ ਦਾ ਵੱਡਾ ਬਿਆਨ

ਇਸ ਸਬੰਧੀ ਜਾਣਕਾਰੀ ਦਿੰਦੇ ਬਲਵਿੰਦਰ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਦੁਰਗਾਪੁਰ ਨੇ ਦੱਸਿਆ ਕਿ ਉਹ ਆਪਣੇ ਮੁੰਡੇ ਰਾਜਵਿੰਦਰ ਸਿੰਘ ਨਾਲ ਮੋਟਰਸਾਈਕਲ 'ਤੇ ਜਾ ਰਹੇ ਸਨ ਤਾਂ ਪਿੰਡ ਨੇੜੇ ਹੀ ਦੂਜੇ ਪਾਸੇ ਤੋਂ ਆਉਂਦੀ ਕੰਬਾਈਨ ਨਾਲ ਉਨ੍ਹਾਂ ਦੀ ਟੱਕਰ ਹੋ ਗਈ, ਜਿਸ ਕਾਰਨ ਉਸ ਦੇ ਮੁੰਡੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਉਸ ਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਚ ਡਿਊਟੀ ਡਾ. ਨਵਜੋਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਕੋਤਵਾਲੀ ਦੇ ਏ. ਐੱਸ. ਆਈ. ਬਲਦੇਵ ਸਿੰਘ ਨੇ ਮੌਕੇ 'ਤੇ ਜਾ ਕੇ ਕੰਬਾਈਨ ਨੂੰ ਕਬਜ਼ੇ ਵਿਚ ਲਿਆ ਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ 'ਚ ਰੱਖਵਾ ਦਿੱਤੀ ਹੈ। ਥਾਣਾ ਕੋਤਵਾਲੀ ਪੁਲਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਜ਼ਿਲ੍ਹੇ 'ਚ ਮਾਈਨਿੰਗ ਦੀ ਜਾਂਚ 'ਤੇ CBI ਦਾ ਸ਼ਿਕੰਜਾ! ਅਧਿਕਾਰੀ ਤੇ ਪਟਵਾਰੀ ਤਲਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ 'ਚ 5 ਸਾਲਾਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਹਨ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ
NEXT STORY