ਮੋਗਾ/ਨਿਹਾਲ ਸਿੰਘ ਵਾਲਾ (ਬਾਵਾ) : ਮੋਗਾ ਦੇ ਨਿਹਾਲ ਸਿੰਘ ਵਾਲਾ ਵਿਖੇ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਦੌਰਾਨ ਚੰਗੀ ਗੱਲ ਇਹ ਰਹੀ ਕਿ ਹਾਦਸੇ ਵਿਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਜਿਸ ਸਮੇਂ ਇਹ ਹਾਦਸਾ ਹੋਇਆ ਉਸ ਸਮੇਂ ਸਕੂਲ ਬੱਸ ਵਿਚ 40 ਦੇ ਕਰੀਬ ਬੱਚੇ ਸਵਾਰ ਸਨ। ਇਹ ਬੱਸ ਸਰਕਾਰੀ ਐਮੀਨੈਂਸ ਸਕੂਲ ਨਿਹਾਲ ਸਿੰਘ ਵਾਲਾ ਦੀ ਦੱਸੀ ਜਾ ਰਹੀ ਹੈ। ਸੂਤਰਾਂ ਮੁਤਾਬਕ ਸਕੂਲ ਬੱਸ ਦੇ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ। ਇਸ ਦੌਰਾਨ ਅਚਾਨਕ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਖੇਤਾਂ ਵਿਚ ਪਲਟ ਗਈ।
ਇਹ ਵੀ ਪੜ੍ਹੋ : ਪੰਜਾਬ ਵਿਚ ਬਣਨਗੀਆਂ ਨਵੀਂ ਅਰਬਨ ਅਸਟੇਟਾਂ, ਸਰਕਾਰ ਨੇ ਜਾਰੀ ਕੀਤੇ ਹੁਕਮ

ਹਾਦਸੇ ਤੋਂ ਬਾਅਦ ਚੀਕ ਚਿਹਾੜਾ ਮਚ ਗਿਆ ਅਤੇ ਬੱਚਿਆਂ ਦੀਆਂ ਚੀਕਾਂ ਸੁਣ ਕੇ ਨੇੜਲੇ ਲੋਕ ਤੁਰੰਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਬੱਸ ਦੇ ਸ਼ੀਸ਼ੇ ਤੋੜ ਕੇ ਬੱਚਿਆਂ ਨੂੰ ਬਾਹਰ ਕੱਢਿਆ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਸ ਵੀ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਬੱਚਿਆਂ ਨੂੰ ਹਸਪਤਾਲ ਭਿਜਵਾਇਆ। ਹਾਦਸੇ ਵਿਚ ਕੁਝ ਬੱਚਿਆਂ ਦੇ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ : ਪਰਾਈ ਜਨਾਨੀ ਦੇ ਚੱਕਰਾਂ ਨੇ ਉਜਾੜਿਆ ਘਰ, ਪਤੀ ਨੇ ਪਤਨੀ ਨੂੰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Punjab: ਤਹਿਸੀਲਦਾਰਾਂ ਦੀਆਂ ਬਦਲੀਆਂ ਮਗਰੋਂ ਨਵੇਂ ਹੁਕਮ ਜਾਰੀ, ਚੁੱਕਿਆ ਗਿਆ ਇਕ ਹੋਰ ਕਦਮ
NEXT STORY