ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਦੇ ਥਾਣਾ ਚੱਬੇਵਾਲ ਅਧੀਨ ਆਉਂਦੇ ਪਿੰਡ ਜੇਜੋ ਵਿਖੇ ਵੱਡਾ ਹਾਦਸਾ ਵਾਪਰ ਗਿਆ। ਇਥੇ ਇਕ ਟਰਾਲੇ ਦੀਆਂ ਬਰੇਕਾਂ ਫੇਲ੍ਹ ਹੋਣ ਕਾਰਨ ਟਰਾਲਾ ਇਕ ਘਰ ਵਿੱਚ ਜਾ ਵੜਿਆ। ਦੱਸ ਦੇਈਏ ਕਿ ਟਰਾਲਾ ਹਿਮਾਚਲ ਤੋਂ ਪੰਜਾਬ ਵੱਲ ਨੂੰ ਆ ਰਿਹਾ ਸੀ ਅਤੇ ਜਿਵੇਂ ਹੀ ਜੇਜੋ ਕੋਲ ਪਹੁੰਚਿਆ ਤਾਂ ਉਸ ਦੀਆਂ ਬਰੇਕਾਂ ਫੇਲ੍ਹ ਹੋਣ ਕਾਰਨ ਡਰਾਈਵਰ ਵੱਲੋਂ ਉਸ ਨੂੰ ਇਕ ਘਰ ਵਿੱਚ ਵਾੜ ਦਿੱਤਾ ਗਿਆ।
ਇਹ ਵੀ ਪੜ੍ਹੋ :ਲੋਹੜੀ ਮੌਕੇ ਪੰਜਾਬੀਆਂ ਲਈ ਅਹਿਮ ਖ਼ਬਰ, ਲੋਕਾਂ ਨੂੰ ਇਥੇ ਮਿਲ ਰਿਹੈ ਸਸਤਾ ਰਾਸ਼ਨ
ਗਨੀਮਤ ਇਹ ਰਹੀ ਕਿ ਟਰਾਲੇ ਨਾਲ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ ਪਰ ਘਰ ਪੂਰੀ ਤਰ੍ਹਾਂ ਢਹਿ ਗਿਆ ਅਤੇ ਨਾਲ ਹੀ ਟਰਾਲੇ ਨੇ ਇਕ ਰਾਹਗੀਰ ਦੇ ਮੋਟਰਸਾਈਕਲ ਨੂੰ ਵੀ ਆਪਣੀ ਚਪੇਟ ਵਿੱਚ ਲੈ ਲਿਆ। ਮੌਕੇ 'ਤੇ ਪਹੁੰਚੇ ਏ. ਐੱਸ. ਆਈ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਇਕ ਟਰਾਲਾ ਹਾਦਸਾਗ੍ਰਸਤ ਹੋਇਆ ਅਤੇ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ Alert! 4 ਦਿਨਾਂ ਲਈ ਮੌਸਮ ਸਬੰਧੀ ਹੋ ਗਈ ਵੱਡੀ ਭਵਿੱਖਬਾਣੀ, ਆਵੇਗਾ ਤੂਫ਼ਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਡਿਊਟੀ ਦੌਰਾਨ ਜਾਨ ਗੁਆਉਣ ਵਾਲੇ SSF ਕਾਂਸਟੇਬਲ ਘਰ ਪਹੁੰਚੇ MLA ਭਰਾਜ
NEXT STORY