ਨਾਭਾ (ਰਾਹੁਲ) : ਨਾਭਾ ਬਲਾਕ ਦੇ ਪਿੰਡ ਫਰੀਦਪੁਰ ਵਿਖੇ ਉਸ ਸਮੇਂ ਵੱਡਾ ਹਾਦਸਾ ਵਾਪਰਿਆ, ਜਦੋਂ ਪੀ. ਆਰ. ਟੀ. ਸੀ. ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਸਵੇਰੇ ਜਦੋਂ ਪੀ. ਆਰ. ਟੀ. ਸੀ. ਦੀ ਬੱਸ 140 ਦੇ ਕਰੀਬ ਸਵਾਰੀਆਂ ਲੈ ਕੇ ਮੱਲੇਵਾਲ ਤੋਂ ਪਟਿਆਲਾ ਵੱਲ ਜਾ ਰਹੀ ਸੀ ਤਾਂ ਬੱਸ ਜ਼ਿਆਦਾ ਭਰੀ ਹੋਣ ਕਾਰਨ ਅਚਾਨਕ ਇਸ ਦੀਆਂ ਕਮਾਣੀਆਂ ਟੁੱਟ ਗਈਆਂ ਅਤੇ ਬੱਸ ਬੇਕਾਬੂ ਹੋ ਗਈ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਅਦਾਲਤ ਵਲੋਂ ਵੱਡੀ ਰਾਹਤ, ਸੁਣਾਇਆ ਗਿਆ ਆਹ ਫ਼ੈਸਲਾ
ਇਸ ਤੋਂ ਬਾਅਦ ਆਪਣਾ ਸੁਤੰਲਨ ਗੁਆਉਂਦੇ ਹੋਏ ਬੱਸ ਸਾਹਮਣੇ ਇਕ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਦਰੱਖਤ ਦੇ ਟੋਟੇ-ਟੋਟੇ ਹੋ ਗਏ। ਇਸ ਹਾਦਸੇ ਦੌਰਾਨ ਬੱਸ 'ਚ ਸਵਾਰ ਕਈ ਸਵਾਰੀਆਂ ਗੰਭੀਰ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਭਾਦਸੋਂ ਦੇ ਸਰਕਾਰੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 15 ਦੇ ਕਰੀਬ ਸਵਾਰੀਆਂ ਜ਼ਖਮੀ ਹਨ, ਜਿਸ 'ਚ ਬੱਸ ਦੇ ਕੰਡਕਟਰ ਅਤੇ ਡਰਾਈਵਰ ਦੀ ਲੱਤ ਟੁੱਟ ਗਈ।
ਇਹ ਵੀ ਪੜ੍ਹੋ : ਰਜਿਸਟਰੀਆਂ ਕਰਾਉਣ ਵਾਲਿਆਂ ਲਈ ਅਹਿਮ ਖ਼ਬਰ, ਤੁਸੀਂ ਵੀ ਪੜ੍ਹੋ ਕੀ ਹੈ ਪੂਰਾ ਮਾਮਲਾ
ਇਸ ਦੌਰਾਨ ਇਕ ਕੁੜੀ ਦਾ ਚੂਲਾ ਟੁੱਟਣ ਦੀ ਵੀ ਖ਼ਬਰ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਜਦੋਂ ਬੱਸ ਹਾਦਸੇ ਦਾ ਸ਼ਿਕਾਰ ਹੋਈ ਤਾਂ ਬਹੁਤ ਵੱਡੇ ਧਮਾਕੇ ਦੀ ਆਵਾਜ਼ ਆਈ। ਜਦੋਂ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਬੱਸ ਉੱਪਰ ਦਰੱਖਤ ਡਿੱਗਿਆ ਹੋਇਆ ਸੀ ਅਤੇ ਬੱਸ 'ਚ ਚੀਕ-ਚਿਹਾੜਾ ਪਿਆ ਹੋਇਆ ਸੀ। ਪਿੰਡ ਵਾਸੀਆਂ ਨੇ ਬੜੀ ਮੁਸ਼ੱਕਤ ਨਾਲ ਸਵਾਰੀਆਂ ਨੂੰ ਬੱਸ 'ਚੋਂ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਨੂੰ ਅੱਜ ਮਿਲ ਜਾਵੇਗੀ ਛੁੱਟੀ! ਸਿਹਤ ਨੂੰ ਲੈ ਕੇ ਹਸਪਤਾਲ ਤੋਂ ਆਈ ਤਾਜ਼ਾ ਅਪਡੇਟ
NEXT STORY